ਪੰਨਾ:Guru Granth Sahib Ji.pdf/154

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਗਉੜੀ ਮਹਲਾ ੧ ॥ ਕਿਰਤੁ ਪਇਆ ਨਹ ਮੇਟੈ ਕੋਇ ॥ ਕਿਆ ਜਾਣਾ ਕਿਆ ਆਗੈ ਹੋਇ ॥ ਜੋ ਤਿਸੁ ਭਾਣਾ ਕਿ ਸੋਈ ਹੂਆ ॥ ਅਵਰੁ ਨ ਕਰਣੈ ਵਾਲਾ ਦੂਆ ॥੧॥ ਨਾ ਜਾਣਾ ਕਰਮ ਕੇਵਡ ਤੇਰੀ ਦਾਤਿ ॥ ਕਰਮੁ ਧਰਮੁ ਤੇਰੇ ਨਾਮ ਕੀ ਜਾਤਿ ॥੧॥ ਰਹਾਉ ॥ ਤੂ ਏਵਡੁ ਦਾਤਾ ਦੇਵਣਹਾਰੁ ॥ ਤੋਟਿ ਨਾਹੀ ਤੁਧੁ ਭਗਤਿ ਭੰਡਾਰ॥ ਕੀਆ ਗਰਬੁ ਨ ਆਵੈ ਰਾਸਿ ॥ ਜੀਉ ਪਿੰਡੁ ਸਭੁ ਤੇਰੈ ਪਾਸਿ ॥੨॥ ਤੁ ਮਾਰਿ ਜੀਵਾਲਹਿ ਬਖਸਿ ਮਿਲਾਇ ॥ ਜਿਉ ਭਾਵੈ ਤਿਉ ਤੇ ਨਾਮੁ ਜਪਾਇ ॥ ਤੂੰ ਦਾਨਾ ਬੀਨਾ ਸਾਚਾ ਸਿਰਿ ਮੇਰੈ ॥ ਗੁਰਮਤਿ ਦੇਇ ਭਰੋਸੈ ਤੇਰੈ ॥੩॥ ਤਨ ਮਹਿ ਮੈਲੁ ਨਾਹੀ ॥ ਮਨੁ ਰਾਤਾ ॥ ਗੁਰ ਬਚਨੀ ਸਚੁ ਸਬਦਿ ਪਛਾਤਾ ॥ ਤੇਰਾ ਤਾਣੁ ਨਾਮ ਕੀ ਵਡਿਆਈ ॥ ਨਾਨਕ ਰਹਣਾ ਭਗਤਿ ਨ ਸਰਣਾਈ ॥੪॥੧੦ll ਗਉੜੀ ਮਹਲਾ ੧ ॥ ਜਿਨਿ ਅਕਥੁ ਕਹਾਇਆ ਅਪਿਓ ਪੀਆਇਆ ॥ ਅਨ ਭੈ ਵਿਸਰੇ ਨਾਮਿ ਸਮਾਇਆ ॥੧॥ ਕਿਆ ਡਰੀਐ ਡਰੁ ਡਰਹਿ ਸਮਾਨਾ ॥ ਪੂਰੇ ਗੁਰ ਕੈ ਸਬਦਿ ਪਛਾਨਾ ॥੧॥ ਰਹਾਉ ॥ ਕਿ ਜਿਸੁ ਨਰ ਰਾਮੁ ਰਿਦੈ ਹਰਿ ਰਾਸਿ ॥ ਸਹਜਿ ਸੁਭਾਇ ਮਿਲੇ ਸਾਬਾਸਿ ॥੨॥ ਜਾਹਿ ਸਵਾਰੈ ਸਾਝ ਬਿਆਲ ॥ ਇਤ ਕ ਉਤ ਮਨਮੁਖ ਬਾਧੇ ਕਾਲ ॥੩॥ ਅਹਿਨਿਸਿ ਰਾਮੁ ਰਿਦੈ ਸੇ ਪੂਰੇ ॥ਨਾਨਕ ਰਾਮ ਮਿਲੇ ਭ੍ਰਮ ਦੂਰੇ ॥੪॥੧੧॥ ਗਉੜੀ ਦੀ ਦੀ ਮਹਲਾ ੧॥ਜਨਮਿ ਮਰੈ ਤੈ ਗੁਣ ਹਿਤਕਾਰੁ ॥ਚਾਰੇ ਬੇਦ ਕਥਹਿ ਆਕਾਰੁ॥ ਤੀਨਿ ਅਵਸਥਾ ਕਹਹਿ ਵਖਿਆਨੁ॥ ਤੁਰੀਆਵਸਥਾ ਸਤਿਗੁਰ ਤੇ ਹਰਿ ਜਾਨੁ ॥੧॥ ਰਾਮ ਭਗਤਿ ਗੁਰ ਸੇਵਾ ਤਰਣਾ ॥ ਬਾਹੁੜਿ ਜਨਮੁ ਨ ਹੋਇ ਹੈ ਕਿ ਮਰਣਾ ॥੧॥ ਰਹਾਉ ॥ ਚਾਰਿ ਪਦਾਰਥ ਕਹੈ ਸਭੁ ਕੋਈ ॥ ਸਿੰਮ੍ਰਿਤਿ ਸਾਸਤ ਪੰਡਿਤ ਮੁਖਿ ਸੋਈ ॥ ਬਿਨੁ ਗੁਰ ॥ ਅਰਥੁ ਬੀਚਾਰੁ ਨ ਪਾਇਆ ॥ ਮੁਕਤਿ ਪਦਾਰਥੁ ਭਗਤਿ ਹਰਿ ਪਾਇਆ ॥੨॥ ਜਾ ਕੈ ਹਿਰਦੈ ਵਸਿਆ ਹਰਿ ਸੋਈ ॥ ਗੁਰਮੁਖਿ ਭਗਤਿ ਪਰਾਪਤਿ ਹੋਈ ॥ ਹਰਿ ਕੀ ਭਗਤਿ ਮੁਕਤਿ ਆਨੰਦੁ ॥ ਗੁਰਮਤਿ ਪਾਏ ਪਰਮਾਨੰਦੁ ॥੩॥ . ਜਿਨਿ ਪਾਇਆ ਗੁਰਿ ਦੇਖਿ ਦਿਖਾਇਆ ॥ ਆਸਾ ਮਾਹਿ ਨਿਰਾਸੁ ਬੁਝਾਇਆ ॥ ਦੀਨਾ ਨਾਥੁ ਸਰਬ ਸੁਖਦਾਤਾ ॥ ਕਿ ਨਾਨਕ ਹਰਿ ਚਰਣੀ ਮਨੁ ਰਾਤਾ ॥੪॥੧੨॥ ਗਉੜੀ ਚੇਤੀ ਮਹਲਾ ੧ ॥ ਅੰਮ੍ਰਿਤ ਕਾਇਆ ਰਹੈ ਸੁਖਾਲੀ ਕਿ ਕਿ ਬਾਜੀ ਇਹੁ ਸੰਸਾਰੋ ॥ ਲਬੁ ਲੋਭੁ ਮੁਚੁ ਕੂੜੁ ਕਮਾਵਹਿ ਬਹੁਤੁ ਉਠਾਵਹਿ ਭਾਰੋ ॥ ਤੂੰ ਕਾਇਆ ਮੈ ਰੁਲਦੀ ਦੇ ਦੀ ਦੇਖੀ ਜਿਉ ਧਰ ਉਪਰਿ ਛਾਰੋ ॥੧॥ ਸੁਣਿ ਸੁਣਿ ਸਿਖ ਹਮਾਰੀ ॥ ਸੁਕ੍ਰਿਤੁ ਕੀਤਾ ਰਹਸੀ ਮੇਰੇ ਜੀਅੜੇ ਨੇ