ਪੰਨਾ:Guru Granth Sahib Ji.pdf/16

ਵਿਕੀਸਰੋਤ ਤੋਂ
Jump to navigation Jump to search
ਇਹ ਸਫ਼ਾ ਪ੍ਰਮਾਣਿਤ ਹੈ


੧੬

ਜਿਸੁ ਵਿਚਿ ਸਚਾ ਨਾਉ ॥ ਸੁਣਹਿ ਵਖਾਣਹਿ ਜੇਤੜੇ ਹਉ ਤਿਨ ਬਲਿਹਾਰੈ ਜਾਉ ॥ ਤਾ ਮਨੁ ਖੀਵਾ ਜਾਣੀਐ ਜਾ ਮਹਲੀ ਪਾਏ ਥਾਉ ॥੨॥ ਨਾਉ ਨੀਰੁ ਚੰਗਿਆਈਆ ਸਤੁ ਪਰਮਲੁ ਤਨਿ ਵਾਸੁ ॥ ਤਾ ਮੁਖੁ ਹੋਵੈ ਉਜਲਾ ਲਖ ਦਾਤੀ ਇਕ ਦਾਤਿ ॥ ਦੂਖ ਤਿਸੈ ਪਹਿ ਆਖੀਅਹਿ ਸੂਖ ਜਿਸੈ ਹੀ ਪਾਸਿ ॥੩॥ ਸੋ ਕਿਉ ਮਨਹੁ ਵਿਸਾਰੀਐ ਜਾ ਕੇ ਜੀਅ ਪਰਾਣ ॥ ਤਿਸੁ ਵਿਣੁ ਸਭੁ ਅਪਵਿਤ੍ਰ ਹੈ ਜੇਤਾ ਪੈਨਣੁ ਖਾਣੁ ॥ ਹੋਰਿ ਗਲਾਂ ਸਭਿ ਕੂੜੀਆ ਤੁਧੁ ਭਾਵੈ ਪਰਵਾਣੁ ॥੪॥੫॥ ਸਿਰੀਰਾਗੁ ਮਹਲੁ ੧॥ ਜਲੁ ਮੋਹੁ ਘਸਿ ਮਸੁ ਕਰਿ ਮਤਿ ਕਾਗਦੁ ਕਰਿ ਸਾਰੁ ॥ ਭਾਉ ਕਲਮ ਕਰਿ ਚਿਤੁ ਲੇਖਾਰੀ ਗੁਰ ਪੁਛਿ ਲਿਖੁ ਬੀਚਾਰੁ ॥ ਲਿਖੁ ਨਾਮੁ ਸਾਲਾਹ ਲਿਖੁ ਲਿਖੁ ਅੰਤੁ ਨ ਪਾਰਾਵਾਰੁ ॥੧॥ ਬਾਬਾ ਏਹੁ ਲੇਖਾ ਲਿਖਿ ਜਾਣੁ ॥ ਜਿਥੈ ਲੇਖਾ ਮੰਗੀਐ ਤਿਥੈ ਹੋਇ ਸਚਾ ਨੀਸਾਣੁ ॥੧॥ ਰਹਾਉ ॥ ਜਿਥੈ ਮਿਲਹਿ ਵਡਿਆਈਆ ਸਦ ਖੁਸੀਆ ਸਦ ਚਾਉ ॥ ਤਿਨ ਮੁਖਿ ਟਿਕੇ ਨਿਕਲਹਿ ਜਿਨ ਮਨਿ ਸਚਾ ਨਾਉ ॥ ਕਰਮਿ ਮਿਲੈ ਤਾ ਪਾਈਐ ਨਾਹੀ ਗਲੀ ਵਾਉ ਦੁਆਉ ॥੨॥ ਇਕਿ ਆਵਹਿ ਇਕਿ ਜਾਹਿ ਉਠਿ ਰਖੀਅਹਿ ਨਾਵ ਸਲਾਰ ॥ ਇਕਿ ਉਪਾਏ ਮੰਗਤੇ ਇਕਨਾ ਵਡੇ ਦਰਵਾਰ ॥ ਅਗੈ ਗਇਆ ਜਾਣੀਐ ਵਿਣੁ ਨਾਵੈ ਵੇਕਾਰ ॥੩॥ ਭੈ ਤੇਰੈ ਡਰੁ ਅਗਲਾ ਖਪਿ ਖਪਿ ਛਿਜੈ ਦੇਹ ॥ ਨਾਵ ਜਿਨਾ ਸੁਲਤਾਨ ਖਾਨ ਹੋਦੇ ਡਿਠੇ ਖੇਹ ॥ ਨਾਨਕ ਉਠੀ ਚਲਿਆ ਸਭਿ ਕੂੜੇ ਤੁਟੇ ਨੇਹ ॥੪॥੬॥ ਸਿਰੀਰਾਗੁ ਮਹਲਾ ੧ ॥ ਸਭਿ ਰਸ ਮਿਠੇ ਮੰਨਿਐ ਸੁਣਿਐ ਸਾਲੋਣੇ ॥ ਖਟ ਤੁਰਸੀ ਮੁਖਿ ਬੋਲਣਾ ਮਾਰਣ ਨਾਦ ਕੀਏ ॥ ਛਤੀਹ ਅੰਮ੍ਰਿਤ ਭਾਉ ਏਕੁ ਜਾ ਕਉ ਨਦਰਿ ਕਰੇਇ ॥੧॥ ਬਾਬਾ ਹੋਰੁ ਖਾਣਾ ਖੁਸੀ ਖੁਆਰੁ ॥ ਜਿਤੁ ਖਾਧੈ ਤਨੁ ਪੀੜੀਐ ਮਨ ਮਹਿ ਚਲਿਹ ਵਿਕਾਰ ॥੧॥ ਰਹਾਉ ॥ ਰਤਾ ਪੈਨਣੁ ਮਨੁ ਰਤਾ ਸੁਪੇਦੀ ਸਤੁ ਦਾਨੁ ॥ ਨੀਲੀ ਸਿਆਹੀ ਕਦਾ ਕਰਣੀ ਪਹਿਰਣੁ ਪੈਰ ਧਿਆਨੁ ॥ ਕਮਰਬੰਦੁ ਸੰਤੋਖ ਕਾ ਧਨੁ ਜੋਬਨੁ ਤੇਰਾ ਨਾਮੁ ॥੨॥ ਬਾਬਾ ਹੋਰੁ ਪੈਨਣੁ ਖੁਸੀ ਖੁਆਰੁ ॥ ਜਿਤੁ ਪੈਧੈ ਤਨੁ ਪੀੜੀਐ ਮਨ ਮਹਿ ਚਲਹਿ ਵਿਕਾਰ॥੧॥ ਰਹਾਉ ॥ ਘੋੜੇ ਪਾਖਰ ਸੁਇਨੇ ਸਾਖਤਿ ਬੂਝਣੁ ਤੇਰੀ ਵਾਟ ॥ ਤਰਕਸ ਤੀਰ ਕਮਾਣ ਸਾਂਗ ਤੇਗਬੰਦ ਗੁਣ ਧਾਤੁ ॥ ਵਾਜਾ ਨੇਜਾ ਪਤਿ ਸਿਉ ਪਰਗਟੁ ਕਰਮੁ ਤੇਰਾ ਮੇਰੀ ਜਾਤਿ ॥੩॥ ਬਾਬਾ ਹੋਰੁ ਚੜਣਾ ਖੁਸੀ ਖੁਆਰੁ ॥ ਜਿਤੁ ਚੜਿਐ ਤਨੁ ਪੀੜੀਐ ਮਨ ਮਹਿ ਚਲਿਹ ਵਿਕਾਰ ॥੧॥ ਰਹਾਉ ॥ ਘਰ ਮੰਦਰ ਖੁਸੀ ਨਾਮ ਕੀ ਨਦਰਿ ਤੇਰੀ ਪਰਵਾਰੁ ॥