ਸਮੱਗਰੀ 'ਤੇ ਜਾਓ

ਪੰਨਾ:Guru Granth Sahib Ji.pdf/185

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਕੀਤੀ ਗਈ ਹੈ

੧੮੫

ਹਰਿ ਹਰਿ ਨਾਮੁ ਜੀਅ ਪ੍ਰਾਨ ਅਧਾਰੁ ॥ ਸਾਚਾ ਧਨੁ ਪਾਇਓ ਹਰਿ ਰੰਗਿ ॥ਦੁਤਰੁ ਤਰੇ ਸਾਧ ਕੈ ਸੰਗਿ ॥੩॥ ਸੁਖਿ ਬੈਸਹੁ ਸੰਤ ਸਜਨ ਪਰਵਾਰੁ ॥ ਹਰਿ ਧਨੁ ਖਟਿਓ ਜਾ ਕਾ ਨਾਹਿ ਸੁਮਾਰੁ ॥ ਜਿਸਹਿ ਪਰਾਪਤਿ ਤਿਸੁ ਗੁਰੁ ਦੇਇ ॥ ਨਾਨਕ ਬਿਰਥਾ ਕੋਇ ਨ ਹੇਇ ॥੪॥੨੭॥੯੬॥ ਗਉੜੀ ਗੁਆਰੇਰੀ ਮਹਲਾ ੫ ॥ ਹਸਤ ਪੁਨੀਤ ਹੋਹਿ ਤਤਕਾਲ ॥ ਬਿਨਸਿ ਜਾਹਿ ਮਾਇਆ ਜੰਜਾਲ ॥ ਰਸਨਾ ਰਮਹੁ ਰਾਮ ਗੁਣ ਨੀਤ ॥ ਸੁਖੁ ਪਾਵਹੁ ਮੇਰੇ ਭਾਈ ਮੀਤ ॥੧॥ ਲਿਖੁ ਲੇਖਣਿ ਕਾਗਦਿ ਮਸਵਾਣੀ ॥ ਰਾਮ ਨਾਮ ਹਰਿ ਅੰਮ੍ਰਿਤ ਬਾਣੀ ॥੧॥ ਰਹਾਉ ॥ ਇਹ ਕਾਰਜਿ ਤੇਰੇ ਜਾਹਿ ਬਿਕਾਰ॥ ਸਿਮਰਤ ਰਾਮ ਨਾਹੀ ਜਮ ਮਾਰ॥ ਧਰਮ ਰਾਇ ਕੇ ਦੂਤ ਨ ਜੋਹੈ ॥ ਮਾਇਆ ਮਗਨ ਨ ਕਛੂਐ ਮੋਹੈ ॥੨॥ ਉਧਰਹਿ ਆਪਿ ਤਰੈ ਸੰਸਾਰੁ ॥ਰਾਮ ਨਾਮ ਜਪਿ ਏਕੰਕਾਰੁ ॥ ਆਪਿ ਕਮਾਉ ਅਵਰਾ ਉਪਦੇਸ ॥ ਰਾਮ ਨਾਮ ਹਿਰਦੈ ਪਰਵੇਸ ॥੩॥ ਜਾ ਕੈ ਮਾਥੈ ਏਹੁ ਨਿਧਾਨੁ ॥ ਸੋਈ ਪੁਰਖੁ ਜਪੈ ਭਗਵਾਨੁ ॥ ਆਠ ਪਹਰ ਹਰਿ ਹਰਿ ਗੁਣ ਗਾਉ ॥ ਕਹੁ ਨਾਨਕ ਹਉ ਤਿਸੁ ਬਲਿ ਜਾਉ ॥੪॥੨੮॥੯੭॥

ਰਾਗੁ ਗਉੜੀ ਗੁਆਰੇਰੀ ਮਹਲਾ ੫ ਚਉਪਦੇ ਦੁਪਦੇ ੴ ਸਤਿਗੁਰ ਪ੍ਰਸਾਦਿ॥

ਜੋ ਪਰਾਇਓ ਸੋਈ ਅਪਨਾ ॥ ਜੋ ਤਜਿ ਛੋਡਨ ਤਿਸੁ ਸਿਉ ਮਨੁ ਰਚਨਾ ॥੧॥ ਕਹਹੁ ਗੁਸਾਈ ਮਿਲੀਐ ਕੇਹ ॥ ਜੋ ਬਿਬਰਜਤ ਤਿਸ ਸਿਉ ਨੇਹ ॥੧॥ ਰਹਾਉ ॥ ਝੂਠੁ ਬਾਤ ਸਾ ਸਚੁ ਕਰਿ ਜਾਤੀ ॥ ਸਤਿ ਹੋਵਨੁ ਮਨਿ ਲਗੈ ਨ ਰਾਤੀ ॥੨॥ ਬਾਵੈ ਮਾਰਗੁ ਟੇਢਾ ਚਲਨਾ ॥ ਸੀਧਾ ਛੋਡਿ ਅਪੁਠਾ ਬੁਨਨਾ ॥੩॥ ਦੁਹਾ ਸਿਰਿਆ ਕਾ ਖਸਮੁ ਪ੍ਰਭੁ ਸੋਈ ॥ ਜਿਸੁ ਮੇਲੇ ਨਾਨਕ ਸੋ ਮੁਕਤਾ ਹੋਈ ॥੪॥੨੯॥੯੮॥ ਗਉੜੀ ਗੁਆਰੇਰੀ ਮਹਲਾ ੫ ॥ ਕਲਿਜੁਗ ਮਹਿ ਮਿਲਿ ਆਏ ਸੰਜੋਗ ॥ ਜਿਚਰੁ ਆਗਿਆ ਤਿਚਰੁ ਭੋਗਹਿ ਭੋਗ ॥੧॥ ਜਲੈ ਨ ਪਾਈਐ ਰਾਮ ਸਨੇਹੀ ॥ ਕਿਰਤ ਸੰਜੋਗਿ ਸਤੀ ਉਠਿ ਹੋਈ ॥੧॥ ਰਹਾਉ ॥ ਦੇਖਾ ਦੇਖੀ ਮਨਹਠਿ ਜਲਿ ਜਾਈਐ ॥ ਪ੍ਰਿਅ ਸੰਗੁ ਨ ਪਾਵੈ ਬਹੁ ਜੋਨਿ ਭਵਾਈਐ ॥੨॥ ਸੀਲ ਸੰਜਮਿ ਪ੍ਰਿਅ ਆਗਿਆ ਮਾਨੈ ॥ ਤਿਸੁ ਨਾਰੀ ਕਉ ਦੁਖੁ ਨ ਜਮਾਨੈ ॥੩॥ ਕਹੁ ਨਾਨਕ ਜਿਨਿ ਪ੍ਰਿਉ ਪਰਮੇਸਰੁ ਕਰਿ ਜਾਨਿਆ ॥ ਧੰਨੁ ਸਤੀ ਦਰਗਹ ਪਰਵਾਨਿਆ ॥੪॥੩੦॥੯੯॥ ਗਉੜੀ ਗੁਆਰੇਰੀ ਮਹਲਾ ੫ ॥ ਹਮ ਧਨਵੰਤ ਭਾਗਠ ਸਚ ਨਾਇ ॥ ਹਰਿ ਗੁਣ ਗਾਵਹ