ਪੰਨਾ:Guru Granth Sahib Ji.pdf/19

ਵਿਕੀਸਰੋਤ ਤੋਂ
ਇਹ ਸਫ਼ਾ ਪ੍ਰਮਾਣਿਤ ਹੈ

੧੯


ਦਰਿ ਘਰਿ ਢੋਈ ਨ ਲਹੈ ਦਰਗਹ ਝੂਠ ਖੁਆਰੁ ॥੧॥ ਰਹਾਉ ॥ ਆਪਿ ਸੁਜਾਣੁ ਨ ਭੁਲਈ ਸਚਾ ਵਡ ਕਿਰਸਾਣੁ ॥ ਪਹਿਲਾ ਧਰਤੀ ਸਾਧਿ ਕੈ ਸਚੁ ਨਾਮੁ ਦੇ ਦਾਣੁ ॥ ਨਉ ਨਿਧਿ ਉਪਜੈ ਨਾਮੁ ਏਕੁ ਕਰਮਿ ਪਵੈ ਨੀਸਾਣੁ ॥੨॥ ਗੁਰ ਕਉ ਜਾਣਿ ਨ ਜਾਣਈ ਕਿਆ ਤਿਸੁ ਚਜੁ ਅਚਾਰੁ ॥ ਅੰਧੁਲੈ ਨਾਮੁ ਵਿਸਾਰਿਆ ਮਨਮੁਖਿ ਅੰਧ ਗੁਬਾਰੁ ॥ ਆਵਣੁ ਜਾਣੁ ਨ ਚੁਕਈ ਮਰਿ ਜਨਮੈ ਹੋਇ ਖੁਆਰੁ ॥੩॥ ਚੰਦਨੁ ਮੋਲਿ ਅਣਾਇਆ ਕੁੰਗੂ ਮਾਂਗ ਸੰਧੂਰੁ ॥ ਚੋਆ ਚੰਦਨੁ ਬਹੁ ਘਣਾ ਪਾਨਾ ਨਾਲਿ ਕਪੂਰੁ ॥ ਜੇ ਧਨ ਕੰਤਿ ਨ ਭਾਵਈ ਤ ਸਭਿ ਅਡੰਬਰ ਕੂੜੁ ॥੪॥ ਸਭਿ ਰਸ ਭੋਗਣ ਬਾਦਿ ਹਹਿ ਸਭਿ ਸੀਗਾਰ ਵਿਕਾਰ ॥ ਜਬ ਲਗੁ ਸਬਦਿ ਨ ਭੇਦੀਐ ਕਿਉ ਸੋਹੈ ਗੁਰਦੁਆਰਿ ॥ ਨਾਨਕ ਧੰਨੁ ਸੁਹਾਗਣੀ ਜਿਨ ਸਹ ਨਾਲਿ ਪਿਆਰੁ ॥੫॥੧੩॥ ਸਿਰੀਰਾਗੁ ਮਹਲਾ ੧॥ ਸੁੰਵੀ ਦੇਹ ਡਰਾਵਣੀ ਜਾ ਜੀਉ ਵਿਚਹੁ ਜਾਇ ॥ ਭਾਹਿ ਬਲੰਦੀ ਵਿਝਵੀ ਧੂਉ ਨ ਨਿਕਸਿਓ ਕਾਇ ॥ ਪੰਚੇ ਰੁੰਨੇ ਦੁਖਿ ਭਰੇ ਬਿਨਸੇ ਦੂਜੈ ਭਾਇ ॥੧॥ ਮੂੜੇ ਰਾਮੁ ਜਪਹੁ ਗੁਣ ਸਾਰਿ ॥ ਹਉਮੈ ਮਮਤਾ ਮੋਹਣੀ ਸਭ ਮੁਠੀ ਅਹੰਕਾਰਿ ॥੧॥ ਰਹਾਉ ॥ ਜਿਨੀ ਨਾਮੁ ਵਿਸਾਰਿਆ ਦੂਜੀ ਕਾਰੈ ਲਗਿ ॥ ਦੁਬਿਧਾ ਲਾਗੇ ਪਚਿ ਮੁਏ ਅੰਤਰਿ ਤ੍ਰਿਸਨਾ ਅਗਿ ॥ ਗੁਰਿ ਰਾਖੇ ਸੇ ਉਬਰੇ ਹੋਰਿ ਮੁਠੀ ਧੰਧੈ ਠਗਿ ॥੨॥ ਮੁਈ ਪਰੀਤਿ ਪਿਆਰੁ ਗਇਆ ਮੁਆ ਵੈਰ ਵਿਰੋਧੁ ॥ ਧੰਧਾ ਥਕਾ ਹਉ ਮੁਈ ਮਮਤਾ ਮਾਇਆ ਕ੍ਰੋਧੁ ॥ ਕਰਮਿ ਮਿਲੈ ਸਚੁ ਪਾਈਐ ਗੁਰਮੁਖਿ ਸਦਾ ਨਿਰੋਧੁ ॥੩॥ ਸਚੀ ਕਾਰੈ ਸਚੁ ਮਿਲੈ ਗੁਰਮਤਿ ਪਲੈ ਪਾਇ ॥ ਸੋ ਨਰੁ ਜੰਮੈ ਨਾ ਮਰੈ ਨਾ ਆਵੈ ਨਾ ਜਾਇ ॥ ਨਾਨਕ ਦਰਿ ਪਰਧਾਨੁ ਸੋ ਦਰਗਹਿ ਪੈਧਾ ਜਾਇ ॥੪॥੧੪॥ ਸਿਰੀਰਾਗੁ ਮਹਲ ੧ ॥ ਤਨੁ ਜਲਿ ਬਲਿ ਮਾਟੀ ਭਇਆ ਮਨੁ ਮਾਇਆ ਮੋਹਿ ਮਨੂਰੁ ॥ ਅਉਗਣ ਫਿਰਿ ਲਾਗੂ ਭਏ ਕੂਰਿ ਵਜਾਵੈ ਤੂਰੁ ॥ ਬਿਨੁ ਸਬਦੈ ਭਰਮਾਈਐ ਦੁਬਿਧਾ ਡੋਬੇ ਪੂਰੁ ॥੧॥ ਮਨ ਰੇ ਸਬਦਿ ਤਰਹੁ ਚਿਤੁ ਲਾਇ ॥ ਜਿਨਿ ਗੁਰਮੁਖਿ ਨਾਮੁ ਨ ਬੂਝਿਆ ਮਰਿ ਜਨਮੈ ਆਵੈ ਜਾਇ ॥੧॥ ਰਹਾਉ ॥ ਤਨੁ ਸੂਚਾ ਸੋ ਆਖੀਐ ਜਿਸੁ ਮਹਿ ਸਾਚਾ ਨਾਉ ॥ ਭੈ ਸਚਿ ਰਾਤੀ ਦੇਹੁਰੀ ਜਿਹਵਾ ਸਚੁ ਸੁਆਉ ॥ ਸਚੀ ਨਦਰਿ ਨਿਹਾਲੀਐ ਬਹੁੜਿ ਨ ਪਾਵੈ ਤਾਉ ॥ ੨॥ ਸਾਚੇ ਤੇ ਪਵਨਾ ਭਇਆ ਪਵਨੈ ਤੇ ਜਲੁ ਹੋਇ ॥ ਜਲ ਤੇ ਤ੍ਰਿਭਵਣੁ ਸਾਜਿਆ ਘਟਿ ਘਟਿ ਜੋਤਿ ਸਮੋਇ ॥ ਨਿਰਮਲੁ ਮੈਲਾ ਨਾ ਥੀਐ ਸਬਦਿ ਰਤੇ ਪਤਿ ਹੋਇ ॥੩॥ ਇਹੁ ਮਨੁ ਸਾਚਿ ਸੰਤੋਖਿਆ ਨਦਰਿ ਕਰੇ ਤਿਸੁ ਮਾਹਿ ॥