੨੦੫
॥੧॥ ਰਹਾਉ ॥ ਅੰਤਰਿ ਅਲਖੁ ਨ ਜਾਈ ਲਖਿਆ ਵਿਚਿ ਪੜਦਾ ਹਉਮੈ ਪਾਈ ॥ ਮਾਇਆ ਮੋਹਿ ਸਭੋ ਜਗੁ ਸੋਇਆ ॥ ਇਹੁ ਭਰਮੁ ਕਹਹੁ ਕਿਉ ਜਾਈ ॥੧॥ ਏਕਾ ਸੰਗਤਿ ਇਕਤੁ ਗ੍ਰਿਹਿ ਬਸਤੇ ਮਿਲਿ ਬਾਤ ਨ ਕਰਤੇ ਭਾਈ ॥ ਏਕ ਬਸਤੁ ਬਿਨੁ ਪੰਚ ਦੁਹੇਲੇ ਓਹ ਬਸਤੁ ਅਗੋਚਰ ਠਾਈ ॥੨॥ ਜਿਸ ਕਾ ਗ੍ਰਿਹੁ ਤਿਨਿ ਦੀਆ ਤਾਲਾ ਕੁੰਜੀ ਗੁਰ ਸਉਪਾਈ ॥ ਅਨਿਕ ਉਪਾਵ ਕਰੇ ਨਹੀ ਪਾਵੈ ਬਿਨੁ ਸਤਿਗੁਰ ਸਰਣਾਈ ॥੩॥ ਜਿਨ ਕੇ ਬੰਧਨ ਕਾਟੇ ਸਤਿਗੁਰ ਤਿਨ ਸਾਧਸੰਗਤਿ ਲਿਵ ਲਾਈ ॥ਪੰਚ ਜਨਾ ਮਿਲਿ ਮੰਗਲੁ ਗਾਇਆ ਹਰਿ ਨਾਨਕ ਭੇਦੁ ਨ ਭਾਈ ॥੪॥ ਮੇਰੇ ਰਾਮ ਰਾਇ ਇਨ ਬਿਧਿ ਮਿਲੈ ਗੁਸਾਈ ॥ ਸਹਜੁ ਭਇਆ ਭ੍ਰਮੁ ਖਿਨ ਮਹਿ ਨਾਠਾ ਮਿਲਿ ਜੋਤੀ ਜੋਤਿ ਸਮਾਈ ॥੧॥ ਰਹਾਉ ਦੂਜਾ ॥੧॥੧੨੨॥ ਗਉੜੀ ਮਹਲਾ ੫ ॥ ਐਸੋ ਪਰਚਉ ਪਾਇਓ ॥ ਕਰੀ ਕ੍ਰਿਪਾ ਦਇਆਲ ਬੀਠੁਲੇ ਸਤਿਗੁਰ ਮੁਝਹਿ ਬਤਾਇਓ ॥੧॥ ਰਹਾਉ ॥ ਜਤ ਕਤ ਦੇਖਉ ਤਤ ਤਤ ਤੁਮ ਹੀ ਮੋਹਿ ਇਹੁ ਬਿਸੁਆਸੁ ਹੋਇ ਆਇਓ ॥ ਕੈ ਪਹਿ ਕਰਉ ਅਰਦਾਸਿ ਬੇਨਤੀ ਜਉ ਸੁਨਤੋ ਹੈ ਰਘੁਰਾਇਓ ॥੧॥ ਲਹਿਓ ਸਹਸਾ ਬੰਧਨ ਗੁਰਿ ਤੋਰੇ ਤਾਂ ਸਦਾ ਸਹਜ ਸੁਖੁ ਪਾਇਓ ॥ ਹੋਣਾ ਸਾ ਸੋਈ ਫੁਨਿ ਹੋਸੀ ਸੁਖੁ ਦੁਖੁ ਕਹਾ ਦਿਖਾਇਓ ॥੨॥ ਖੰਡ ਬ੍ਰਹਮੰਡ ਕਾ ਏਕੋ ਠਾਣਾ ਗੁਰਿ ਪਰਦਾ ਖੋਲਿ ਦਿਖਾਇਓ ॥ ਨਉ ਨਿਧਿ ਨਾਮੁ ਨਿਧਾਨੁ ਇਕ ਠਾਈ ਤਉ ਬਾਹਰਿ ਕੈਠੇ ਜਾਇਓ ॥੩॥ ਏਕੈ ਕਨਿਕ ਅਨਿਕ ਭਾਤਿ ਸਾਜੀ ਬਹੁ ਪਰਕਾਰ ਰਚਾਇਓ ॥ ਕਹੁ ਨਾਨਕ ਭਰਮੁ ਗੁਰਿ ਖੋਈ ਹੈ ਇਵ ਤਤੈ ਤਤੁ ਮਿਲਾਇਓ ॥੪॥੨॥੧੨੩॥ ਗਉੜੀ ਮਹਲਾ ੫ ॥ ਅਉਧ ਘਟੈ ਦਿਨਸੁ ਰੈਨਾਰੇ ॥ ਮਨ ਗੁਰ ਮਿਲਿ ਕਾਜ ਸਵਾਰੇ ॥੧॥ ਰਹਾਉ ॥ ਕਰਉ ਬੇਨੰਤੀ ਸੁਨਹੁ ਮੇਰੇ ਮੀਤਾ ਸੰਤ ਟਹਲ ਕੀ ਬੇਲਾ ॥ ਈਹਾ ਖਾਟਿ ਚਲਹੁ ਹਰਿ ਲਾਹਾ ਆਗੈ ਬਸਨੁ ਸੁਹੇਲਾ ॥੧॥ ਇਹੁ ਸੰਸਾਰੁ ਬਿਕਾਰੁ ਸਹਸੇ ਮਹਿ ਤਰਿਓ ਬ੍ਰਹਮ ਗਿਆਨੀ ॥ ਜਿਸਹਿ ਜਗਾਇ ਪੀਆਏ ਹਰਿ ਰਸੁ ਅਕਥ ਕਥਾ ਤਿਨਿ ਜਾਨੀ ॥੨॥ ਜਾ ਕਉ ਆਏ ਸੋਈ ਵਿਹਾਝਹੁ ਹਰਿ ਗੁਰ ਤੇ ਮਨਹਿ ਬਸੇਰਾ ॥ ਨਿਜ ਘਰਿ ਮਹਲੁ ਪਾਵਹੁ ਸੁਖ ਸਹਜੇ ਬਹੁਰਿ ਨ ਹੋਇਗੋ ਫੇਰਾ ॥੩॥ ਅੰਤਰਜਾਮੀ ਪੁਰਖ ਬਿਧਾਤੇ ਸਰਧਾ ਮਨ ਕੀ ਪੂਰੇ ॥ ਨਾਨਕੁ ਦਾਸੁ ਇਹੀ ਸੁਖੁ ਮਾਗੈ ਮੋ ਕਉ ਕਰਿ ਸੰਤਨ ਕੀ ਧੁਰੇ ॥੪॥੩॥੧੨੪॥ ਗਉੜੀ ਮਹਲਾ ੫ ॥ ਰਾਖੁ ਪਿਤਾ ਪ੍ਰਭ ਮੇਰੇ ॥ ਮੋਹਿ ਨਿਰਗੁਨੁ ਸਭ ਗੁਨ ਤੇਰੇ ॥੧॥ ਰਹਾਉ ॥ਪੰਚ ਬਿਖਾਦੀ ਏਕੁ ਗਰੀਬਾ ਰਾਖਹੁ ਰਾਖਨਹਾਰੇ ॥ ਖੇਦੁ