੨੧੪
ਤੂਹੀ ਗਾਉ ਤੂਹੀ ਸੁਨਿ ॥ ਹੈ ਨਾਨਕ ਨੇਰ ਨੇਰੀ ॥੩॥੩॥੧੫੬॥ ਗਉੜੀ ਮਹਲਾ ੫ ॥ ਮਾਤੋ ਹਰਿ ਰੰਗਿ ਮਾਤੋ ॥੧॥ ਰਹਾਉ ॥ ਓੁਹੀ ਪੀਓ ਓੁਹੀ ਖੀਓ ਗੁਰਹਿ ਦੀਓ ਦਾਨੁ ਕੀਓ ॥ ਉਆਹੂ ਸਿਉ ਮਨੁ ਰਾਤੋ ॥੧॥ ਉਹੀ ਭਾਠੀ ਉਹੀ ਪੋਚਾ ਉਹੀ ਪਿਆਰੋ ਉਹੀ ਰੂਚਾ ॥ ਮਨਿ ਓਹੋ ਸੁਖੁ ਜਾਤੋ ॥੨॥ ਸਹਜ ਕੇਲ ਅਨਦ ਖੇਲ ਰਹੇ ਫੇਰ ਭਏ ਮੇਲ॥ਨਾਨਕ ਗੁਰ ਸਬਦਿ ਪਰਾਤੋ॥੩॥੪॥੧੫੭॥
ਰਾਗੁ ਗੌੜੀ ਮਾਲਵਾ ਮਹਲਾ ੫ ੴ ਸਤਿਗੁਰ ਪ੍ਰਸਾਦਿ॥
ਹਰਿ ਨਾਮੁ ਲੇਹੁ ਮੀਤਾ ਲੇਹੁ ਆਗੈ ਬਿਖਮ ਪੰਥੁ ਭੈਆਨ॥੧॥ਰਹਾਉ॥ ਸੇਵਭ ਸੇਵਤ ਸਦਾ ਸੇਵਿ ਤੇਰੈ ਸੰਗਿ ਬਸਤੁ ਹੈ ਕਾਲੁ ॥ ਕਰਿ ਸੇਵਾ ਤੂੰ ਸਾਧ ਕੀ ਹੋ ਕਾਟੀਐ ਜਮ ਜਾਲੁ ॥੧॥ ਹੋਮ ਜਗ ਤੀਰਥ ਕੀਏ ਬਿਚਿ ਹਉਮੈ ਬਧੇ ਬਿਕਾਰ ॥ ਨਰਕੁ ਸੁਰਗੁ ਦੁਇ ਭੁੰਚਨਾ ਹੋਇ ਬਹੁਰਿ ਬਹੁਰਿ ਮੁੱਢ ਅਵਤਾਰ ॥੨॥ ਸਿਵ ਪੁਰੀ ਬ੍ਰਹਮ ਇੰਦ੍ਰ ਪੁਰੀ ਨਿਹਚਲੁ ਕੋ ਥਾਉ ਨਾਹਿ ॥ ਬਿਨੁ ਹਰਿ ਸੇਵਾ ਸੁਖੁ ਨਹੀ ਹੋ ਸਾਕਤ ਆਵਹਿ ਜਾਹਿ ॥੩॥ ਜੈਸੋ ਗੁਰਿ ਉਪਦੇਸਿਆ ਮੈ ਤੈਸੋ ਕਹਿਆ ਪੁਕਾਰਿ ॥ ਨਾਨਕੁ ਕਹੈ ਸੁਨਿ ਰੇ ਮਨਾ ਕਰਿ ਕੀਰਤਨੁ ਹੋਇ ਉਧਾਰੁ॥੪॥੧॥੧੫੮॥
ਰਾਗੁ ਗਉੜੀ ਮਾਲਾ ਮਹਲਾ ੫ ੴ ਸਤਿਗੁਰ ਪ੍ਰਸਾਦਿ॥
ਪਾਇਓ ਬਾਲ ਬੁਧਿ ਸੁਖੁ ਰੇ ॥ ਹਰਖ ਸੋਗ ਹਾਨਿ ਮਿਰਤੁ ਦੂਖ ਸੁਖ ਚਿਤਿ ਸਮਸਰਿ ਗੁਰ ਮਿਲੇ ॥੧॥ ਰਹਾਉ ॥ ਜਉ ਲਉ ਹਉ ਕਿਛੁ ਸੋਚਉ ਚਿਤਵਉ ਤਉ ਲਉ ਦੁਖਨੁ ਭਰੇ ॥ ਜਉ ਕ੍ਰਿਪਾਲੁ ਗੁਰੁ ਪੂਰਾ ਭੇਟਿਆ ਤਉ ਆਨਦ ਸਹਜੇ ॥੧॥ ਜੇਤੀ ਸਿਆਨਪ ਕਰਮ ਹਉ ਕੀਏ ਤੇਰੇ ਬੰਧ ਪਰੇ ॥ ਜਉ ਸਾਧੂ ਕਰੁ ਮਸਤਕਿ ਧਰਿਓ ਤਬ ਹਮ ਮੁਕਤ ਭਏ ॥੨॥ ਜਉ ਲਉ ਮੇਰੋ ਮੇਰੋ ਕਰਤੋ ਤਉ ਲਉ ਬਿਖੁ ਘੇਰੇ ॥ ਮਨੁ ਤਨੁ ਬੁਧਿ ਅਰਪੀ ਠਾਕੁਰ ਕਉ ਤਬ ਹਮ ਸਹਜਿ ਸੋਇ ॥੩॥ ਜਉ ਲਉ ਪੋਟ ਉਠਾਈ ਚਲਿਅਉ ਤਉ ਲਉ ਡਾਨ ਭਰੇ ॥ ਪੋਟ ਡਾਰਿ ਗੁਰੁ ਪੂਰਾ ਮਿਲਿਆ ਤਉ ਨਾਨਕ ਨਿਰਭਏ ॥੪॥੧॥੧੫੯॥ ਗਉੜੀ ਮਾਲਾ ਮਹਲਾ ੫ ॥ ਭਾਵਨੁ ਤਿਆਗਿਓ ਰੀ ਤਿਆਗਿਓ ॥ ਤਿਆਗਿਓ ਮੈ ਗੁਰ ਮਿਲਿ ਤਿਆਗਿਓ ॥ ਸਰਬ ਸੁਖ ਆਨੰਦ ਮੰਗਲ ਰਸ ਮਾਨ ਗੋਬਿੰਦੈ