ਪੰਨਾ:Guru Granth Sahib Ji.pdf/233

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਸੁਭਾਇ ॥ ਸਬਦਿ ਮਨੁ ਰੰਗਿਆ ਲਿਵ ਲਾਇ ॥ ਨਿਜ ਘਰਿ ਵਸਿਆ ਪ੍ਰਭ ਕੀ ਰਜਾਇ ॥੧॥ ਸਤਿਗੁਰੁ ਸੇਵਿਐ ਕਿ ਜਾਇ ਅਭਿਮਾਨੁ ॥ ਗੋਵਿਦੁ ਪਾਈਐ ਗੁਣੀ ਨਿਧਾਨੁ ॥੧॥ ਰਹਾਉ ॥ ਮਨੁ ਬੈਰਾਗੀ ਦਾ ਸਬਦਿ ਭਉ ਖਾਇ ॥ ਮੇਰਾ ਕਿ ਪ੍ਰਭੁ ਨਿਰਮਲਾ ਸਭ ਤੈ ਰਹਿਆ ਸਮਾਇ ॥ ਗੁਰ ਕਿਰਪਾ ਤੇ ਮਿਲੈ ਮਿਲਾਇ ॥੨॥ ਹਰਿ ਦਾਸਨ ਕੋ ਦਾਸੁ ਸੁਖੁ ਪਾਏ ॥ ਮੇਰਾ ਹਰਿ ਪ੍ਰਭੁ ਇਨ ਬਿਧਿ ਪਾਇਆ ਜਾਏ ॥ ਹਰਿ ਕਿਰਪਾ ਤੇ ਰਾਮ ਗੁਣ ਗਾਏ ॥੩॥ ਧਿਗੁ ਬਹੁ ਜੀਵਣੁ ਤੇ ਜਿਤੁ ਹਰਿ ਨਾਮਿ ਨ ਲਗੈ ਪਿਆਰੁ ॥ ਧਿਗੁ ਸੇਜ ਸੁਖਾਲੀ ਕਾਮਣਿ ਮੋਹ ਗੁਬਾਰੁ ॥ ਤਿਨ ਸਫਲੁ ਜਨਮੁ ਜਿਨ ਨਾਮੁ ਅਧਾਰੁ ॥੪॥ ਧਿਗੁ ਧਿਗੁ ਗ੍ਰਿਹੁ ਕੁਟੰਬੁ ਜਿਤੁ ਹਰਿ ਪ੍ਰੀਤਿ ਨ ਹੋਇ ॥ ਸੋਈ ਹਮਾਰਾ ਮੀਤੁ ਜੋ ਹਰਿ ਗੁਣ ਗਾਵੈ ਸੋਇ ॥ ਹਰਿ ਨਾਮ ਬਿਨਾ ਮੈ ਅਵਰੁ ਨ ਕੋਇ ॥੫॥ ਸਤਿਗੁਰ ਤੇ ਹਮ ਗਤਿ ਪਤਿ ਪਾਈ ॥ ਹਰਿ ਨਾਮੁ ਧਿਆਇਆ ਨੂੰ ਦੁਖੁ ਸਗਲ ਮਿਟਾਈ ॥ ਸਦਾ ਅਨੰਦੁ ਹਰਿ ਨਾਮਿ ਲਿਵ ਲਾਈ ॥੬॥ ਗੁਰਿ ਮਿਲਿਐ ਹਮ ਕਉ ਸਰੀਰ ਧਿ ਮੁੱਕ ਭਈ ॥ ਹਉਮੈ ਤ੍ਰਿਸਨਾ ਸਭ ਅਗਨਿ ਬੁਝਾਈ ॥ ਬਿਨਸੇ ਕ੍ਰੋਧ ਖਿਮਾ ਗਹਿ ਲਈ ॥੭॥ ਹਰਿ ਆਪੇ ਕ੍ਰਿਪਾ ਕਰੇ ਨਾਮੁ ਕ ਦੇਵੈ ॥ ਗੁਰਮੁਖਿ ਰਤਨੁ ਕੋ ਵਿਰਲਾ ਲੇਵੈ॥ਨਾਨਕੁ ਗੁਣ ਗਾਵੈ ਹਰਿ ਅਲਖ ਅਭੇਵੈ ॥੮॥੮॥ ੴ ਸਤਿਗੁਰ ਪ੍ਰਸਾਦਿ॥ਰਾਗੁ ਗਉੜੀ ਬੈਰਾਗਣਿ ਮਹਲਾ ੩ ॥ ਸਤਿਗੁਰ ਤੇ ਜੋ ਮੁਹ ਫੇਰੇ ਤੇ ਵੇਮੁਖ ਬੁਰੇ ਦਿਸੰਨਿ॥ ਅਨਦਿਨੁ ਬਧੇ ਮਾਰੀਅਨਿ ਫਿਰਿ ਵੇਲਾ ਨਾ ਲਹੰਨਿ ॥੧॥ ਹਰਿ ਹਰਿ ਰਾਖਹੁ ਕ੍ਰਿਪਾ ਧਾਰਿ ॥ ਸਤਸੰਗਤਿ ਮੇਲਾਇ ॥ ਪ੍ਰਭ ਹਰਿ ਹਿਰਦੈ ਹਰਿ ਗੁਣ ਸਾਰਿ ॥੧॥ ਰਹਾਉ ॥ ਸੇ ਭਗਤ ਹਰਿ ਭਾਵਦੇ ਜੋ ਗੁਰਮੁਖਿ ਭਾਇ ਚਲੰਨਿ ॥ ਆਪੁ ਹੈ ਛੋਡਿ ਸੇਵਾ ਕਰਨਿ ਜੀਵਤ ਮੁਏ ਰਹੰਨਿ ॥੨॥ ਜਿਸ ਦਾ ਪਿੰਡੁ ਪਰਾਣ ਹੈ ਤਿਸ ਕੀ ਸਿਰਿ ਕਾਰ ॥ ਓਹੁ ਕਿਉ ਮਨਹੁ . ਵਿਸਾਰੀਐ ਹਰਿ ਰਖੀਐ ਹਿਰਦੈ ਧਾਰਿ ॥੩॥ ਨਾਮਿ ਮਿਲਿਐ ਪਤਿ ਪਾਈਐ ਨਾਮਿ ਮੰਨਿਐ ਸੁਖੁ ਹੋਇ ॥ ਕਿ ਸਤਿਗੁਰ ਤੇ ਨਾਮੁ ਪਾਈਐ ਕਰਮਿ ਮਿਲੈ ਪ੍ਰਭੁ ਸੋਇ ॥੪॥ ਸਤਿਗੁਰ ਤੇ ਜੋ ਮੁਹੁ ਫੇਰੇ ਓਇ ਭੂਮਦੇ ਨਾ ਟਿਕੰਨਿ ॥ ਮੁੱਕ ਦੀ ਧਰਤਿ ਅਸਮਾਨੁ ਨ ਝਲਈ ਵਿਚ ਵਿਸਟਾ ਪਏ ਪਚੰਨਿ ॥੫॥ ਇਹੁ ਜਗੁ ਭਰਮਿ ਭੁਲਾਇਆ ਮੋਹ ਠਗਉਲੀ ਉੱਤੇ ਪਾਇ ॥ ਜਿਨਾ ਸਤਿਗੁਰੁ ਭੇਟਿਆ ਤਿਨ ਨੇੜਿ ਨ ਭਿਟੈ ਮਾਇ ॥੬॥ ਸਤਿਗੁਰੁ ਸੇਵਨਿ ਸੋ ਸੋਹਣੇ ਹਉਮੈ ਮੈਲੁ ਨ