੨੬੬
ਭਉ ਬਿਆਪੈ॥ ਅਨਿਕ ਜਤਨ ਕਰਿ ਤ੍ਰਿਸਨ ਨਾ ਧ੍ਰਾਪੈ॥ ਭੇਖ ਅਨੇਕ ਅਗਨਿ ਨਹੀ ਬੁਝੈ ॥ ਕੋਟਿ ਉਪਾਵ ਦਰਗਹ ਨਹੀ ਸਿਝੈ ॥ ਛੂਟਸਿ ਨਾਹੀ ਊਭ ਪਇਆਲਿ ॥ ਮੋਹਿ ਬਿਆਪਹਿ ਮਾਇਆ ਜਾਲਿ ॥ ਅਵਰ ਕਰਤੂਤਿ ਸਗਲੀ ਜਮੁ ਡਾਨੈ ॥ ਗੋਵਿੰਦ ਭਜਨ ਬਿਨੁ ਤਿਲੁ ਨਹੀ ਮਾਨੈ ॥ ਹਰਿ ਕਾ ਨਾਮੁ ਜਪਤ ਦੁਖੁ ਜਾਇ ॥ ਨਾਨਕ ਬੋਲੇ ਸਹਜਿ ਸੁਭਾਇ ॥੪॥ ਚਾਰਿ ਪਦਾਰਥ ਜੇ ਕੋ ਮਾਗੈ ॥ ਸਾਧ ਜਨਾ ਕੀ ਸੇਵਾ ਲਾਗੈ ॥ ਜੇ ਕੋ ਆਪੁਨਾ ਦੁਖੁ ਮਿਟਾਵੈ ॥ ਹਰਿ ਹਰਿ ਨਾਮੁ ਰਿਦੈ ਸਦ ਗਾਵੈ ॥ ਜੇ ਕੋ ਅਪੁਨੀ ਸੋਭਾ ਲੋਰੈ ॥ ਸਾਧਸੰਗਿ ਇਹ ਹਉਮੈ ਛੋਰੈ ॥ ਜੇ ਕੋ ਜਨਮ ਮਰਣ ਤੇ ਡਰੈ॥ ਸਾਧ ਜਨਾ ਕੀ ਸਰਨੀ ਪਰੈ ॥ ਜਿਸੁ ਜਨ ਕਉ ਪ੍ਰਭ ਦਰਸ ਪਿਆਸਾ ॥ ਨਾਨਕ ਤਾ ਕੈ ਬਲਿ ਬਲਿ ਜਾਸਾ ॥੫॥ ਸਗਲ ਪੁਰਖ ਮਹਿ ਪੁਰਖੁ ਪ੍ਰਧਾਨੁ ॥ ਸਾਧਸੰਗਿ ਜਾ ਕਾ ਮਿਟੈ ਅਭਿਮਾਨੁ ॥ ਆਪਸ ਕਉ ਜੋ ਜਾਣੈ ਨੀਚਾ ॥ ਸੋਊ ਗਨੀਐ ਸਭ ਤੇ ਊਚਾ ॥ ਜਾ ਕਾ ਮਨੁ ਹੋਇ ਸਗਲ ਕੀ ਰੀਨਾ ॥ ਹਰਿ ਹਰਿ ਨਾਮੁ ਤਿਨਿ ਘਟਿ ਘਟਿ ਚੀਨਾ ॥ ਮਨ ਅਪੁਨੇ ਤੇ ਬੁਰਾ ਮਿਟਾਨਾ ॥ ਪੇਖੈ ਸਗਲ ਸ੍ਰਿਸਟਿ ਸਾਜਨਾ ॥ ਸੂਖ ਦੂਖ ਜਨ ਸਮ ਦ੍ਰਿਸਟੇਤਾ ॥ ਨਾਨਕ ਪਾਪ ਪੁੰਨ ਨਹੀ ਲੇਪਾ ॥੬॥ ਨਿਰਧਨ ਕਉ ਧਨੁ ਤੇਰੋ ਨਾਉ ॥ ਨਿਥਾਵੇ ਕਉ ਨਾਉ ਤੇਰਾ ਥਾਉ ॥ ਨਿਮਾਣੇ ਕਉ ਪ੍ਰਭ ਤੇਰੋ ਮਾਨੁ॥ ਸਗਲ ਘਟਾ ਕਉ ਦੇਵਹੁ ਦਾਨੁ॥ ਕਰਨ ਕਰਾਵਨਹਾਰ ਸੁਆਮੀ ॥ ਸਗਲ ਘਟਾ ਕੇ ਅੰਤਰਜਾਮੀ ॥ ਅਪਨੀ ਗਤਿ ਮਿਤਿ ਜਾਨਹੁ ਆਪੇ॥ ਆਪਨ ਸੰਗਿ ਆਪਿ ਪ੍ਰਭ ਰਾਤੇ॥ ਤੁਮਰੀ ਉਸਤਤਿ ਤੁਮ ਤੇ ਹੋਇ ॥ ਨਾਨਕ ਅਵਰੁ ਨ ਜਾਨਸਿ ਕੋਇ ॥੭॥ ਸਰਬ ਧਰਮ ਮਹਿ ਸ੍ਰੇਸਟ ਧਰਮੁ ॥ ਹਰਿ ਕੋ ਨਾਮੁ ਜਪਿ ਨਿਰਮਲ ਕਰਮੁ ॥ ਸਗਲ ਕ੍ਰਿਆ ਮਹਿ ਊਤਮ ਕਿਰਿਆ ॥ ਸਾਧਸੰਗਿ ਦੁਰਮਤਿ ਮਲੁ ਹਿਰਿਆ ॥ ਸਗਲ ਉਦਮ ਮਹਿ ਉਦਮੁ ਭਲਾ ॥ ਹਰਿ ਕਾ ਨਾਮੁ ਜਪਹੁ ਜੀਅ ਸਦਾ॥ ਸਗਲ ਬਾਨੀ ਮਹਿ ਅੰਮ੍ਰਿਤ ਬਾਨੀ ॥ ਹਰਿ ਕੋ ਜਸੁ ਸੁਨਿ ਰਸਨ ਬਖਾਨੀ॥ ਸਗਲ ਥਾਨ ਤੇ ਓਹੁ ਊਤਮ ਥਾਨੁ॥ ਨਾਨਕ ਜਿਹ ਘਟਿ ਵਸੈ ਹਰਿ ਨਾਮੁ ॥੮॥੩॥ ਸਲੋਕੁ ॥ ਨਿਰਗੁਨੀਆਰ ਇਆਨਿਆ ਸੋ ਪ੍ਰਭੁ ਸਦਾ ਸਮਾਲਿ॥ ਜਿਨਿ ਕੀਆ ਤਿਸੁ ਚੀਤਿ ਰਖੁ ਨਾਨਕ ਨਿਬਹੀ ਨਾਲਿ ॥੧॥ ਅਸਟਪਦੀ ॥ ਰਮਈਆ ਕੇ ਗੁਨ ਚੇਤਿ ਪਰਾਨੀ ॥ ਕਵਨ ਮੂਲ ਤੇ ਕਵਨ ਦ੍ਰਿਸਟਾਨੀ॥ ਜਿਨਿ ਤੂੰ ਸਾਜਿ ਸਵਾਰਿ ਸੀਗਾਰਿਆ॥ ਗਰਭ ਅਗਨਿ ਮਹਿ ਜਿਨਹਿ ਉਬਾਰਿਆ॥ ਬਾਰ ਬਿਵਸਥਾ ਤੁਝਹਿ ਪਿਆਰੈ ਦੂਧ ॥ ਭਰਿ ਜੋਬਨ ਭੋਜਨ ਸੁਖ ਸੂਧ ॥ ਬਿਰਧਿ ਭਇਆ ਊਪਰਿ ਸਾਕ ਸੈਨ ॥