੨੮੩
ਕਾਹੇ ਬਿਲਲਾਈਐ॥ ਪੁਰਬ ਲਿਖੇ ਕਾ ਲਿਖਿਆ ਪਾਈਐ॥ ਦੂਖ ਸੂਖ ਪ੍ਰਭ ਦੇਵਨਹਾਰੁ॥ ਅਵਰ ਤਿਆਗਿ ਤੂ ਤਿਸਹਿ ਚਿਤਾਰੁ॥ ਜੋ ਕਛੁ ਕਰੈ ਸੋਈ ਸੁਖੁ ਮਾਨੁ॥ ਭੂਲਾ ਕਾਹੇ ਫਿਰਹਿ ਅਜਾਨ॥ ਕਉਨ ਬਸਤੁ ਆਈ ਤੇਰੈ ਸੰਗ॥ ਲਪਟਿ ਰਹਿਓ ਰਸਿ ਲੋਭੀ ਪਤੰਗ॥ ਰਾਮ ਨਾਮ ਜਪਿ ਹਿਰਦੇ ਮਾਹਿ॥ ਨਾਨਕ ਪਤਿ ਸੇਤੀ ਘਰਿ ਜਾਹਿ॥੪॥ ਜਿਸੁ ਵਖਰ ਕਉ ਲੈਨਿ ਤੁ ਆਇਆ॥ ਰਾਮ ਨਾਮੁ ਸੰਤਨ ਘਰਿ ਪਾਇਆ॥ ਤਜਿ ਅਭਿਮਾਨੁ ਲੇਹੁ ਮਨ ਮੋਲਿ॥ ਰਾਮ ਨਾਮੁ ਹਿਰਦੇ ਮਹਿ ਤੋਲਿ॥ ਲਾਦਿ ਖੇਪ ਸੰਤਹੁ ਸੰਗਿ ਚਾਲੁ॥ ਅਵਰ ਤਿਆਗਿ ਬਿਖਿਆ ਜੰਜਾਲ॥ ਧੰਨਿ ਧੰਨਿ ਕਹੈ ਸਭੁ ਕੋਇ॥ ਮੁਖ ਉਜਲ ਹਰਿ ਦਰਗਹ ਸੋਇ॥ ਇਹੁ ਵਾਪਾਰੁ ਵਿਰਲਾ ਵਾਪਾਰੈ॥ ਨਾਨਕ ਤਾ ਕੈ ਸਦ ਬਲਿਹਾਰੈ॥ ੫॥ ਚਰਨ ਸਾਧ ਕੇ ਧੋਇ ਧੋਇ ਪੀਉ॥ ਅਰਪਿ ਸਾਧ ਕਉ ਅਪਨਾ ਜੀਉ॥ ਸਾਧ ਕੀ ਧੂਰਿ ਕਰਹੁ ਇਸਨਾਨੁ॥ ਸਾਧ ਊਪਰਿ ਜਾਈਐ ਕੁਰਬਾਨੁ॥ ਸਾਧ ਸੇਵਾ ਵਡਭਾਗੀ ਪਾਈਐ॥ ਸਾਧਸੰਗਿ ਹਰਿ ਕੀਰਤਨੁ ਗਾਈਐ॥ ਅਨਿਕ ਬਿਘਨ ਤੇ ਸਾਧੂ ਰਾਖੈ॥ ਹਰਿ ਗੁਨ ਗਾਇ ਅੰਮ੍ਰਿਤ ਰਸੁ ਚਾਖੈ॥ ਓਟ ਗਹੀ ਸੰਤਹ ਦਰਿ ਆਇਆ॥ ਸਰਬ ਸੂਖ ਨਾਨਕ ਤਿਹ ਪਾਇਆ॥੬॥ ਮਿਰਤਕ ਕਉ ਜੀਵਾਲਨਹਾਰ॥ ਭੂਖੇ ਕਉ ਦੇਵਤ ਅਧਾਰ॥ ਸਰਬ ਨਿਧਾਨ ਜਾ ਕੀ ਦਿਸਟੀ ਮਾਹਿ॥ ਪੁਰਬ ਲਿਖੇ ਕਾ ਲਹਣਾ ਪਾਹਿ॥ ਸਭੁ ਕਿਛੁ ਤਿਸ ਕਾ ਓਹੁ ਕਰਨੈ ਜੋਗੁ॥ ਤਿਸੁ ਬਿਨੁ ਦੂਸਰ ਹੋਆ ਨ ਹੋਗੁ॥ ਜਪਿ ਜਨ ਸਦਾ ਸਦਾ ਦਿਨੁ ਰੈਣੀ॥ ਸਭ ਤੇ ਊਚ ਨਿਰਮਲ ਇਹ ਕਰਣੀ॥ ਕਰਿ ਕਿਰਪਾ ਜਿਸ ਕਉ ਨਾਮੁ ਦੀਆ॥ਨਾਨਕ ਸੋ ਜਨੁ ਨਿਰਮਲੁ ਥੀਆ॥੭॥ ਜਾ ਕੈ ਮਨਿ ਗੁਰ ਕੀ ਪਰਤੀਤਿ॥ ਤਿਸੁ ਜਨ ਆਵੈ ਹਰਿ ਪ੍ਰਭੁ ਚੀਤਿ॥ ਭਗਤੁ ਭਗਤੁ ਸੁਨੀਐ ਤਿਹੁ ਲੋਇ॥ ਜਾ ਕੈ ਹਿਰਦੈ ਏਕੋ ਹੋਇ॥ ਸਚੁ ਕਰਣੀ ਸਚੁ ਤਾ ਕੀ ਰਹਤ॥ ਸਚੁ ਹਿਰਦੈ ਸਤਿ ਮੁਖਿ ਕਹਤ॥ ਸਾਚੀ ਦ੍ਰਿਸਟਿ ਸਾਚਾ ਆਕਾਰੁ॥ ਸਚੁ ਵਰਤੈ ਸਾਚਾ ਪਾਸਾਰੁ॥ ਪਾਰਬ੍ਰਹਮੁ ਜਿਨਿ ਸਚੁ ਕਰਿ ਜਾਤਾ॥ ਨਾਨਕ ਸੋ ਜਨੁ ਸਚਿ ਸਮਾਤਾ॥੮॥੧੫॥ ਸਲੋਕੁ॥ ਰੂਪੁ ਨ ਰੇਖ ਨ ਰੰਗੁ ਕਿਛੁ ਤ੍ਰਿਹੁ ਗੁਣ ਤੇ ਪ੍ਰਭ ਭਿੰਨ॥ ਤਿਸਹਿ ਬੁਝਾਏ ਨਾਨਕਾ ਜਿਸੁ ਹੋਵੈ ਸੁਪ੍ਰਸੰਨ॥੧॥ ਅਸਟਪਦੀ॥ ਅਬਿਨਾਸੀ ਪ੍ਰਭੁ ਮਨ ਮਹਿ ਰਾਖੁ॥ ਮਾਨੁਖ ਕੀ ਤੁ ਪ੍ਰੀਤਿ ਤਿਆਗੁ॥ ਤਿਸ ਤੇ ਪਰੈ ਨਾਹੀ ਕਿਛੁ ਕੋਇ॥ ਸਰਬ ਨਿਰੰਤਰਿ ਏਕੋ ਸੋਇ॥ ਆਪੇ ਬੀਨਾ ਆਪੇ ਦਾਨਾ॥ ਗਹਿਰ ਗੰਭੀਰੁ ਗਹੀਰੁ ਸੁਜਾਨਾ॥ ਪਾਰਬ੍ਰਹਮ ਪਰਮੇਸੁਰ ਗੋਬਿੰਦ॥ ਕ੍ਰਿਪਾ ਨਿਧਾਨ ਦਇਆਲ ਬਖਸੰਦ॥ ਸਾਧ