੩੩੦
ਜਬ ਨ ਹੋਇ ਰਾਮ ਨਾਮ ਅਧਾਰਾ॥੧॥ ਰਹਾਉ॥ ਕਹੁ ਕਬੀਰ ਖੋਜਉ ਅਸਮਾਨ॥ ਰਾਮ ਸਮਾਨ ਨ ਦੇਖਉ ਆਨ॥੨॥੩੪॥ ਗਉੜੀ ਕਬੀਰ ਜੀ॥ ਜਿਹ ਸਿਰਿ ਰਚਿ ਰਚਿ ਬਾਧਤ ਪਾਗ॥ ਸੋ ਸਿਰੁ ਉਚ ਸਵਾਰਹਿ ਕਾਗ ॥੧॥ ਇਸੁ ਤਨ ਧਨ ਕੋ ਕਿਆ ਗੁਰਬਈਆ॥ ਰਾਮ ਨਾਮੁ ਕਾਹੇ ਨ ਦ੍ਰਿੜੀ੍ਆ॥੧॥ ਰਹਾਉ॥ ਕਹਤ ਕਬੀਰ ਸੁਨਹੁ ਮਨ ਮੇਰੇ॥ ਇਹੀ ਹਵਾਲ ਹੋਹਿਗੇ ਤੇਰੇ॥੨॥੩੫॥ ਗਉੜੀ ਗੁਆਰੇਰੀ ਕੇ ਪਦੇ ਪੈਤੀਸ॥
ਰਾਗੁ ਗਉੜੀ ਗੁਆਰੇਰੀ ਅਸਟਪਦੀ ਕਬੀਰ ਜੀ ਕੀ
ੴ ਸਤਿਗੁਰ ਪ੍ਰਸਾਦਿ॥ ਸੁਖੁ ਮਾਂਗਤ ਦੁਖੁ ਆਗੈ ਆਵੈ॥ ਸੋ ਸੁਖੁ ਹਮਹੁ ਨ ਮਾਂਗਿਆ ਭਾਵੈ॥੧॥ ਬਿਖਿਆ ਅਜਹੁ ਸੁਰਤਿ ਸੁਖ ਆਸਾ॥ ਕੈਸੇ ਹੋਈ ਹੈ ਰਾਜਾ ਰਾਮ ਨਿਵਾਸਾ॥੧॥ ਰਹਾਉ॥ ਇਸੁ ਸੁਖ ਤੇ ਸਿਵ ਬ੍ਰਹਮ ਡਰਾਨਾ॥ ਸੋ ਸੁਖੁ ਹਮਹੁ ਸਾਚੁ ਕਰਿ ਜਾਨਾ॥੨॥ ਸਨਕਾਦਿਕ ਨਾਰਦ ਮੁਨਿ ਸੇਖਾ॥ ਤਿਨ ਭੀ ਤਨ ਮਹਿ ਮਨੁ ਨਹੀ ਪੇਖਾ ॥੩॥ ਇਸੁ ਮਨ ਕਉ ਕੋਈ ਖੋਜਹੁ ਭਾਈ॥ ਤਨ ਛੂਟੇ ਮਨੁ ਕਹਾ ਸਮਾਈ॥੪॥ ਗੁਰ ਪਰਸਾਦੀ ਜੈਦੇਉ ਨਾਮਾਂ॥ ਭਗਤਿ ਕੈ ਪ੍ਰੇਮਿ ਇਨ ਹੀ ਹੈ ਜਾਨਾਂ॥੫॥ ਇਸੁ ਮਨ ਕਉ ਨਹੀ ਆਵਨ ਜਾਨਾ॥ ਜਿਸ ਕਾ ਭਰਮੁ ਗਇਆ ਤਿਨਿ ਸਾਚੁ ਪਛਾਨਾ॥੬॥ ਇਸੁ ਮਨ ਕਉ ਰੂਪੁ ਨ ਰੇਖਿਆ ਕਾਈ॥ ਹੁਕਮੇ ਹੋਇਆ ਹੁਕਮੁ ਬੂਝਿ ਸਮਾਈ॥੭॥ ਇਸ ਮਨ ਕਾ ਕੋਈ ਜਾਨੈ ਭੇਉ॥ ਇਹ ਮਨਿ ਲੀਣ ਭਏ ਸੁਖਦੇਉ॥੮॥ ਜੀਉ ਏਕੁ ਅਰੁ ਸਗਲ ਸਰੀਰਾ॥ ਇਸੁ ਮਨ ਕਉ ਰਵਿ ਰਹੇ ਕਬੀਰਾ॥੯॥੧॥੩੬॥ ਗਉੜੀ ਗੁਆਰੇਰੀ॥ ਅਹਿਨਿਸਿ ਏਕ ਨਾਮ ਜੋ ਜਾਗੇ॥ ਕੇਤਕ ਸਿਧ ਭਏ ਲਿਵ ਲਾਗੇ॥੧॥ ਰਹਾਉ॥ ਸਾਧਕ ਸਿਧ ਸਗਲ ਮੁਨਿ ਹਾਰੇ॥ ਏਕ ਨਾਮ ਕਲਿਪ ਤਰ ਤਾਰੇ॥੧॥ ਜੋ ਹਰਿ ਹਰੇ ਸੁ ਹੋਹਿ ਨ ਆਨਾ॥ ਕਹਿ ਕਬੀਰ ਰਾਮ ਨਾਮ ਪਛਾਨਾ॥੨॥੩੭॥ ਗਉੜੀ ਭੀ ਸੋਰਠਿ ਭੀ॥ ਰੇ ਜੀਅ ਨਿਲਜ ਲਾਜ ਤੁੋਹਿ ਨਾਹੀ॥ ਹਰਿ ਤਜਿ ਕਤ ਕਾਹੂ ਕੇ ਜਾਂਹੀ॥੧॥ ਰਹਾਉ॥ ਜਾ ਕੋ ਠਾਕੁਰੁ ਊਚਾ ਹੋਈ॥ ਸੋ ਜਨੁ ਪਰ ਘਰ ਜਾਤ ਨ ਸੋਹੀ॥੧॥ ਸੋ ਸਾਹਿਬੁ ਰਹਿਆ ਭਰਪੂਰਿ॥ ਸਦਾ ਸੰਗਿ ਨਾਹੀ ਹਰਿ ਦੂਰਿ॥੨॥ ਕਵਲਾ ਚਰਨ ਸਰਨ ਹੈ ਜਾ ਕੇ॥ ਕਹੁ ਜਨ ਕਾ ਨਾਹੀ ਘਰ ਤਾ ਕੇ॥੩॥ ਸਭੁ ਕੋਊ ਕਹੈ ਜਾਸੁ ਕੀ ਬਾਤਾ॥ ਸੋ ਸੰਮ੍ਰਥੁ ਨਿਜ ਪਤਿ ਹੈ ਦਾਤਾ॥੪॥ ਕਹੈ ਕਬੀਰੁ ਪੂਰਨ ਜਗ ਸੋਈ॥ ਜਾ ਕੇ ਹਿਰਦੈ ਅਵਰੁ ਨ ਹੋਈ॥੫॥੩੮॥