ਪੰਨਾ:Guru Granth Sahib Ji.pdf/34

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਕੀਤੀ ਗਈ ਹੈ
੩੪]

ਸਚੇ ਰਹੈ ਸਮਾਇ ॥੩॥ ਸਬਦਿ ਮੰਨਿਐ ਗੁਰੁ ਪਾਈਐ ਵਿਚਹੁ ਆਪੁ ਗਵਾਇ ॥ ਅਨਦਿਨੁ ਭਗਤਿ ਕਰੇ ਸਦਾ ਸਾਚੇ ਕੀ ਲਿਵ ਲਾਇ ॥ਨਾਮੁ ਪਦਾਰਥੁ ਮਨਿ ਵਸਿਆ ਨਾਨਕ ਸਹਜਿ ਸਮਾਇ ॥੪॥੧੯॥੫੨॥ ਸਿਰੀਰਾਗੁ ਮਹਲਾ ੩ ॥ ਕਿ ਜਿਨੀ ਪੁਰਖੀ ਸਤਗੁਰੁ ਨ ਸੇਵਿਓ ਸੇ ਦੁਖੀਏ ਜੁਗ ਚਾਰਿ ॥ ਘਰਿ ਹੋਦਾ ਪੁਰਖੁ ਨ ਪਛਾਣਿਆ ਅਭਿਮਾਨਿ ਮੁਠੇ ਤੇ ਅਹੰਕਾਰਿ ॥ ਸਤਗੁਰੂ ਕਿਆ ਫਿਟਕਿਆ ਮੰਗਿ ਥਕੇ ਸੰਸਾਰਿ॥ ਸਚਾ ਸਬਦੁ ਨ ਸੇਵਿਓ ਸਭਿ ਕਾਜ ਸਵਾਰਣਹਾਰੁ ॥੧॥ ਮਨ ਮੇਰੇ ਸਦਾ ਹਰਿ ਵੇਖੁ ਹਦੂਰਿ ॥ ਜਨਮ ਮਰਨ ਦੁਖੁ ਪਰਹਰੈ ਸਬਦਿ ਰਹਿਆ ਭਰਪੂਰਿ ॥੧॥ ਰਹਾਉ ॥ ਸਚੁ ਸਲਾਹਨਿ ਸੇ ਸਚੇ ਸਚਾ ਨਾਮੁ ਅਧਾਰੁ॥ ਸਚੀ ਕਾਰ ਕਮਾਵਣੀ ਸਚੇ ਨਾਲਿ ਪਿਆਰੁ ॥ ਸਚਾ ਸਾਹੁ ਵਰਤਦਾ ਕੋਇ ਨ ਮੇਟਣਹਾਰੁ ॥ ਮਨਮੁਖ ਮਹਲੁ ਨ ਪਾਇਨੀ ਕੂੜਿ ਮੁਠੇ ਕੂੜਿਆਰ ॥੨॥ ਹਉਮੈ ਕਰਤਾ ਜਗੁ ਮੁਆ ਗੁਰ ਬਿਨੁ ਘੋਰ ਅੰਧਾਰੁ ॥ ਮਾਇਆ ਮੋਹਿ ਵਿਸਾਰਿਆ ਸੁਖਦਾਤਾ ਦਾਤਾਰੁ॥ ਸਤਗੁਰੁ ਸੇਵਹਿ ਤਾ ਉਬਰਹਿ ਸਚੁ ਰਖਹਿ ਉਰ ਧਾਰਿ ॥ ਕਿਰਪਾ ਤੇ ਹਰਿ ਪਾਈਐ ਸਚਿ ਸਬਦਿ ਵੀਚਾਰ ॥੩॥ ਸਤਗੁਰੁ ਸੇਵਿ ਮਨੁ ਨਿਰਮਲਾ ਹਉਮੈ ਤਜਿ ਵਿਕਾਰ ॥ ਆਪੁ ਛੋਡਿ ਜੀਵਤ ਮਰੈ ਗੁਰ ਕੈ ਸਬਦਿ ਵੀਚਾਰ ॥ ਧੰਧਾ ਧਾਵਤ ਰਹਿ ਗਏ ਲਾਗਾ ਸਾਚਿ ਪਿਆਰੁ ॥ ਕਿ ਦੇ ਸਚਿ ਰਤੇ ਮੁਖ ਉਜਲੇ ਤਿਤੁ ਸਾਚੈ ਦਰਬਾਰਿ ॥੪॥ ਸਤਗੁਰੁ ਪੁਰਖੁ ਨ ਮੰਨਿਓ ਸਬਦਿ ਨ ਲਗੋ ਪਿਆਰੁ ॥ ਇਸਨਾਨੁ ਦਾਨੁ ਜੇਤਾ ਕਰਹਿ ਦੂਜੈ ਭਾਇ ਖੁਆਰੁ ॥ ਹਰਿ ਜੀਉ ਆਪਣੀ ਕ੍ਰਿਪਾ ਕਰੇ ਤਾ ਲਾਗੈ ਨਾਮ ਪਿਆਰੁ ॥ ਨਾਨਕ ਨਾਮੁ ਸਮਾਲਿ ਤੂ ਗੁਰ ਕੈ ਹੇਤਿ ਅਪਾਰਿ ॥੫॥੨੦॥੫੩॥ ਸਿਰੀਰਾਗੁ ਮਹਲਾ ੩ ॥ ਕਿਸੁ ਹਉ ਸੇਵੀ ਕਿਆ ਜਪੁ ਕਰੀ ਸਤਗੁਰ ਪੂਛਉ ਜਾਇ ॥ ਸਤਗੁਰ ਕਾ ਭਾਣਾ ਮੰਨਿ ਲਈ ਵਿਚਹੁ ਆਪੁ ਗਵਾਇ ॥ ਏਹਾ ਸੇਵਾ ਚਾਕਰੀ ਨਾਮੁ ਵਸੈ ਮਨਿ ਆਇ ॥ ਨਾਮੈ ਹੀ ਤੇ ਸੁਖੁ ਪਾਈਐ ਸਚੈ ਸਬਦਿ ਸੁਹਾਇ ॥੧॥ ਮਨ ਮੇਰੇ ਅਨਦਿਨੁ ਜਾਗੁ ਹਰਿ ਚੇਤਿ ॥ ਆਪਣੀ ਖੇਤੀ ਰਖਿ ਲੈ ਕੂੰਜ ਪੜੈਗੀ ਖੇਤਿ ॥੧॥ ਰਹਾਉ ॥ ਮਨ ਕੀਆ ਇਛਾ ਪੂਰੀਆ ਕਿ ਕਿ ਸਬਦਿ ਰਹਿਆ ਭਰਪੂਰਿ ॥ ਭੈ ਭਾਇ ਭਗਤਿ ਕਰਹਿ ਦਿਨੁ ਰਾਤੀ ਹਰਿ ਜੀਉ ਵੇਖੈ ਸਦਾ ਹਦੂਰਿ ॥ ਸਚੈ ਸਬਦਿ ਸਦਾ ਮਨੁ ਰਾਤਾ ਭ੍ਰਮੁ ਗਇਆ ਸਰੀਰਹੁ ਦੂਰਿ ॥ ਨਿਰਮਲੁ ਸਾਹਿਬੁ ਪਾਇਆ ਸਾਚਾ ਗੁਣੀ ਗਹੀਰੁ ॥੨॥ ਜੋ ਜਾਗੇ ਸੇ ਉਬਰੇ ਸੂਤੇ ਗਏ ਮੁਹਾਇ ॥ ਸਚਾ ਸਬਦੁ ਨ ਪਛਾਣਿਓ ਸੁਪਨਾ ਗਇਆ ਵਿਹਾਇ ॥ ਸੁੰਵੇਂ ਘਰ ਕਾ ਪਾਹੁਣਾ