ਸਮੱਗਰੀ 'ਤੇ ਜਾਓ

ਪੰਨਾ:Guru Granth Sahib Ji.pdf/344

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਕੀਤੀ ਗਈ ਹੈ

੩੪੪

ਜੁਗੁ ਜੁਗੁ ਜੀਵਹੁ ਅਮਰ ਫਲ ਖਾਹੁ॥੧੦॥ ਦਸਮੀ ਦਹ ਦਿਸ ਹੋਇ ਅਨੰਦ॥ ਛੂਟੈ ਭਰਮੁ ਮਿਲੇ ਗੋਬਿੰਦ॥ ਜੋਤਿ ਸਰੂਪੀ ਤਤ ਅਨੂਪ॥ ਅਮਲ ਨ ਮਲ ਨ ਛਾਹ ਨਹੀ ਧੂਪ॥੧੧॥ ਏਕਾਦਸੀ ਏਕ ਦਿਸ ਧਾਵੈ॥ ਤਉ ਜੋਨੀ ਸੰਕਟ ਬਹੁਰਿ ਨ ਆਵੈ॥ ਸੀਤਲ ਨਿਰਮਲ ਭਇਆ ਸਰੀਰਾ॥ ਦੂਰਿ ਬਤਾਵਤ ਪਾਇਆ ਨੀਰਾ॥੧੨॥ ਬਾਰਸਿ ਬਾਰਹ ਉਗਵੈ ਸੂਰ॥ ਅਹਿਨਿਸਿ ਬਾਜੇ ਅਨਹਦ ਤੂਰ॥ ਦੇਖਿਆ ਤਿਹੂੰ ਲੋਕ ਕਾ ਪੀਉ॥ ਅਚਰਜੁ ਭਇਆ ਜੀਵ ਤੇ ਸੀਉ॥॥੧੩॥ ਤੇਰਸਿ ਤੇਰਹ ਅਗਮ ਬਖਾਣਿ॥ ਅਰਧ ਉਰਧ ਬਿਚਿ ਸਮ ਪਹਿਚਾਣਿ॥ ਨੀਚ ਊਚ ਨਹੀ ਮਾਨ ਅਮਾਨ॥ ਬਿਆਪਿਕ ਰਾਮ ਸਗਲ ਸਾਮਾਨ॥੧੪॥ ਚਉਦਸਿ ਚਉਦਹ ਲੋਕ ਮਝਾਰਿ॥ ਰੋਮ ਰੋਮ ਮਹਿ ਬਸਹਿ ਮੁਰਾਰਿ॥ ਸਤ ਸੰਤੋਖ ਕਾ ਧਰਹੁ ਧਿਆਨ॥ ਕਥਨੀ ਕਥੀਐ ਬ੍ਰਹਮ ਗਿਆਨ॥੧੫॥ ਪੂਨਿਉ ਪੂਰਾ ਚੰਦ ਅਕਾਸ॥ ਪਸਰਹਿ ਕਲਾ ਸਹਜ ਪਰਗਾਸ॥ ਆਦਿ ਅੰਤਿ ਮਧਿ ਹੋਇ ਰਹਿਆ ਥੀਰ॥ ਸੁਖ ਸਾਗਰ ਮਹਿ ਰਮਹਿ ਕਬੀਰ॥੧੬॥

ੴ ਸਤਿਗੁਰ ਪ੍ਰਸਾਦਿ॥ ਰਾਗੁ ਗਉੜੀ ਵਾਰ ਕਬੀਰ ਜੀਉ ਕੇ ੭॥ ਬਾਰ ਬਾਰ ਹਰਿ ਕੇ ਗੁਨ ਗਾਵਉ॥ ਗੁਰ ਗਮਿ ਭੇਦੁ ਸੁ ਹਰਿ ਕਾ ਪਾਵਉ॥੧॥ ਰਹਾਉ॥ ਆਦਿਤ ਕਰੈ ਭਗਤਿ ਆਰੰਭ॥ ਕਾਇਆ ਮੰਦਰ ਮਨਸਾ ਬੰਭ॥ ਅਹਿਨਿਸਿ ਅਖੰਡ ਸੁਰਹੀ ਜਾਇ॥ ਤਉ ਅਨਹਦ ਬੇਣੁ ਸਹਜ ਮਹਿ ਬਾਇ॥੧॥ ਸੋਮਵਾਰਿ ਸਸਿ ਅੰਮ੍ਰਿਤੁ ਝਰੈ॥ ਚਾਖਤ ਬੇਗਿ ਸਗਲ ਬਿਖ ਹਰੈ॥ ਬਾਣੀ ਰੋਕਿਆ ਰਹੈ ਦੁਆਰ॥ ਤਉ ਮਨੁ ਮਤਵਾਰੋ ਪੀਵਹਾਰ॥੨॥ ਮੰਗਲਵਾਰੇ ਲੇ ਮਾਹੀਤਿ॥ ਪੰਚ ਚੋਰ ਕੀ ਜਾਣੈ ਰੀਤਿ॥ ਘਰ ਛੋਡੇ ਬਾਹਰਿ ਜਿਨਿ ਜਾਇ॥ ਨਾਤਰੁ ਖਰਾ ਰਿਸੈ ਹੈ ਰਾਇ॥੩॥ ਬੁਧਵਾਰਿ ਬੁਧਿ ਕਰੈ ਪ੍ਰਗਾਸ॥ ਹਿਰਦੈ ਕਮਲ ਮਹਿ ਹਰਿ ਕਾ ਬਾਸ॥ ਗੁਰ ਮਿਲਿ ਦੋਊ ਏਕ ਸਮ ਧਰੈ॥ ਉਰਧ ਪੰਕ ਲੈ ਸੂਧਾ ਕਰੈ॥੪॥ ਬ੍ਰਿਹਸਪਤਿ ਬਿਖਿਆ ਦੇਇ ਬਹਾਇ॥ ਤੀਨਿ ਦੇਵ ਏਕ ਸੰਗਿ ਲਾਇ॥ ਤੀਨਿ ਨਦੀ ਤਹ ਤ੍ਰਿਕੁਟੀ ਮਾਹਿ॥ ਅਹਿਨਿਸਿ ਕਸਮਲ ਧੋਵਹਿ ਨਾਹਿ॥੫॥ ਸੁਕ੍ਰਿਤੁ ਸਹਾਰੈ ਸੁ ਇਹ ਬ੍ਰਤਿ ਚੜੈ॥ ਅਨਦਿਨ ਆਪਿ ਆਪ ਸਿਉ ਲੜੈ॥ ਸੁਰਖੀ ਪਾਂਚਉ ਰਾਖੈ ਸਬੈ॥ ਤਉ ਦੂਜੀ ਦ੍ਰਿਸਟਿ ਨ ਪੈਸੈ ਕਬੈ॥੬॥ ਥਾਵਰ ਥਿਰੁ ਕਰਿ ਰਾਖੈ ਸੋਇ॥ ਜੋਤਿ ਦੀ ਵਟੀ ਘਟ ਮਹਿ ਜੋਇ॥ ਬਾਹਰਿ ਭੀਤਰਿ ਭਇਆ ਪ੍ਰਗਾਸੁ॥ ਤਬ ਹੂਆ