ਪੰਨਾ:Guru Granth Sahib Ji.pdf/347

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ | ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ॥ ਰਾਗੁ ਆਸਾ ਮਹਲਾ ੧ਘਰੁ ੧ਸੋ ਦਰੁ॥ ਸੋ ਦਰੁ ਤੇਰਾ ਕੇਹਾ ਸੋ ਘਰੁ ਕੇਹਾ ਜਿਤੁ ਬਹਿ ਸਰਬ ਸਮਾਲੇ ॥ ਵਾਜੇ ਤੇਰੇ ਨਾਦ ਅਨੇਕ ਅਸੰਖਾ ਕੇਤੇ ਤੇਰੇ ਕਿ ਵਾਵਣਹਾਰੇ ॥ ਕੇਤੇ ਤੇਰੇ ਰਾਗ ਪਰੀ ਸਿਉ ਕਹੀਅਹਿ ਕੇਤੇ ਤੇਰੇ ਗਾਵਣਹਾਰੇ ॥ ਗਾਵਨਿ ਤੁਧਨੋ ਪਉਣੁ ਪਾਣੀ ਕਿ ਬੈਸੰਤਰੁ ਗਾਵੈ ਰਾਜਾ ਧਰਮ ਦੁਆਰੇ ॥ ਗਾਵਨਿ ਤੁਧਨੋ ਚਿਤੁ ਗੁਪਤੁ ਲਿਖਿ ਜਾਣਨਿ ਲਿਖਿ ਲਿਖਿ ਧਰਮੁ ਵੀਚਾਰੇ॥ ਤੇ ਗਾਵਨਿ ਤੁਧਨੋ ਈਸਰੁ ਬ੍ਰਹਮਾ ਦੇਵੀ ਸੋਹਨਿ ਤੇਰੇ ਸਦਾ ਸਵਾਰੇ ॥ ਗਾਵਨਿ ਤੁਧਨੋ ਇੰਦ੍ਰ ਇੰਦ੍ਰਾਸਣਿ ਬੈਠੇ ਹੁੰਦੇ ਦੇ ਦੇਵਤਿਆ ਦਰਿ ਨਾਲੇ ॥ ਗਾਵਨਿ ਤੁਧਨੋ ਸਿਧ ਸਮਾਧੀ ਅੰਦਰਿ ਗਾਵਨਿ ਤੁਧਨੋ ਸਾਧ ਬੀਚਾਰੇ ॥ ਗਾਵਨਿ ਤੁਧਨੋ ਤੇ ਜਤੀ ਸਤੀ ਸੰਤੋਖੀ ਗਾਵਨਿ ਤੁਧਨੋ ਵੀਰ ਕਰਾਰੇ॥ ਗਾਵਨਿ ਤੁਧਨੋ ਪੰਡਿਤ ਪੜੇ ਰਖੀਸੁਰ ਜੁਗੁ ਜੁਗੁ ਬੇਦਾ ਨਾਲੇ ॥ ਦੇ ਗਾਵਨਿ ਤੁਧਨੋ ਮੋਹਣੀਆ ਮਨੁ ਮੋਹਨਿ ਸੁਰਗੁ ਮਛੁ ਪਇਆਲੇ ॥ ਗਾਵਨਿ ਤੁਧਨੋ ਰਤਨ ਉਪਾਏ ਤੇਰੇ ਜੇਤੇ ਤੇ ਅਠਸਠਿ ਤੀਰਥ ਨਾਲੇ ॥ ਗਾਵਨਿ ਤੁਧਨੋ ਜੋਧ ਮਹਾਬਲ ਸੂਰਾ ਗਾਵਨਿ ਤੁਧਨੋ ਖਾਣੀ ਚਾਰੇ ॥ ਗਾਵਨਿ ਤੁਧਨੋ ਖੰਡ ਮੰਡਲ ਬ੍ਰਹਮੰਡਾ ਕਰਿ ਕਰਿ ਰਖੇ ਤੇਰੇ ਧਾਰੇ ॥ ਸੇਈ ਤੁਧਨੋ ਗਾਵਨਿ ਜੋ ਤੁਧੁ ਭਾਵਨਿ ਰਤੇ ਤੇਰੇ ਭਗਤ ਰਸਾਲੇ ॥ ਹੋਰਿ ਕੇਤੇ ਤੁਧਨੋ ਗਾਵਨਿ ਸੇ ਮੈ ਚਿਤਿ ਨ ਆਵਨਿ ਨਾਨਕੁ ਕਿਆ ਬੀਚਾਰੇ ॥ ਸੋਈ ਸੋਈ ਸਦਾ ਸਚੁ ਸਾਹਿਬੁ ਕਿ ਮੈ ਸਾਚਾ ਸਾਚੀ ਨਾਈ ॥ ਹੈ ਭੀ ਹੋਸੀ ਜਾਇ ਨ ਜਾਸੀ ਰਚਨਾ ਜਿਨਿ ਰਚਾਈ ॥ ਰੰਗੀ ਰੰਗੀ ਭਾਤੀ ਜਿਨਸੀ ਮਾਇਆ ਦੇ ਕਿ ਜਿਨਿ ਉਪਾਈ ॥ ਕਰਿ ਕਰਿ ਦੇਖੈ ਕੀਤਾ ਅਪਣਾ ਜਿਉ ਤਿਸ ਦੀ ਵਡਿਆਈ ॥ ਜੋ ਤਿਸੁ ਭਾਵੈ ਸੋਈ ਕਰਸੀ ਫਿਰ ਵੀ