ਪੰਨਾ:Guru Granth Sahib Ji.pdf/358

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

੧ਓ ਸਤਿਗੁਰ ਪ੍ਰਸਾਦਿ ॥ ਆਸਾ ਘਰੁ ੩ ਮਹਲਾ ੧॥ ਲਖ ਲਸਕਰ ਲਖ ਵਾਜੇ ਨੇਜੇ ਲਖ ਉਠਿ ਕਰਹਿ ਸਲਾਮੁ ॥ ਦੇ ਲਖਾ ਉਪਰਿ ਫੁਰਮਾਇਸਿ ਤੇਰੀ ਲਖ ਉਠਿ ਰਾਖਹਿ ਮਾਨੁ ॥ ਜਾਂ ਪਤਿ ਲੇਖੈ ਨਾ ਪਵੈ ਤਾਂ ਸਭਿ ਨਿਰਾਫਲ ਕਾਮ ॥੧॥ ਹਰਿ ਕੇ ਨਾਮ ਬਿਨਾ ਜਗੁ ਧੰਧਾ ॥ ਜੇ ਬਹੁਤਾ ਸਮਝਾਈਐ ਭੋਲਾ ਭੀ ਸੋ ਅੰਧੋ ਅੰਧਾ ॥੧॥ ਰਹਾਉ ॥ ਲਖ ( ਖਟੀਅਹਿ ਲਖ ਸੰਜੀਅਹਿ ਖਾਜਹਿ ਲਖ ਆਵਹਿ ਲਖ ਜਾਹਿ ॥ਜਾਂ ਪਤਿ ਲੇਖੈ ਨਾ ਪਵੈ ਤਾਂ ਜੀਅ ਕਿਥੈ ਫਿਰਿ ਪਾਹਿ ॥੨॥ ਲਖ ਸਾਸਤ ਸਮਝਾਵਣੀ ਲਖ ਪੰਡਿਤ ਪੜਹਿ ਪੁਰਾਣ ॥ਜਾਂ ਪਤਿ ਲੇਖੈ ਨਾ ਪਵੈ ਤਾਂ ਸਭ ਕੁਪਰਵਾਣ ॥੩॥ ਨੇ ਸਚ ਨਾਮਿ ਪਤਿ ਊਪਜੈ ਕਰਮਿ ਨਾਮੁ ਕਰਤਾਰੁ ॥ ਅਹਿਨਿਸਿ ਹਿਰਦੈ ਜੇ ਵਸੈ ਨਾਨਕ ਨਦਰੀ ਪਾਰੁ ॥੪॥੧॥੩੧॥ ਕਿ ਆਸਾ ਮਹਲਾ ੧॥ ਦੀਵਾ ਮੇਰਾ ਏਕੁ ਨਾਮੁ ਦੁਖੁ ਵਿਚਿ ਪਾਇਆ ਤੇਲੁ ॥ ਉਨਿ ਚਾਨਣਿ ਓਹੁ ਸੋਖਿਆ ਚੂਕਾ ਜਮ ਕੇ ਸਿਉ ਮੇਲੁ ॥੧॥ ਲੋਕਾ ਮਤ ਕੋ ਫਕੜਿ ਪਾਇ ॥ ਲਖ ਮੜਿਆ ਕਰਿ ਏਕਠੇ ਏਕ ਰਤੀ ਲੇ ਭਾਹਿ ॥੧॥ ਰਹਾਉ ॥ ਦੇ ਪਿੰਡੁ ਪਤਲਿ ਮੇਰੀ ਕੇਸਉ ਕਿਰਿਆ ਸਚੁ ਨਾਮੁ ਕਰਤਾਰੁ ॥ ਐਥੈ ਓਥੈ ਆਗੈ ਪਾਛੈ ਏਹੁ ਮੇਰਾ ਆਧਾਰੁ ॥੨॥ ਗੰਗ ਜੀ ਦੇ ਬਨਾਰਸਿ ਸਿਫਤਿ ਤੁਮਾਰੀ ਨਾਵੈ ਆਤਮ ਰਾਉ ॥ਸਚਾ ਨਾਵਣੁ ਤਾਂ ਥੀਐ ਜਾਂ ਅਹਿਨਿਸਿ ਲਾਗੈ ਭਾਉ ॥੩॥ ਇਕ ਲੋਕੀ ਤੇ ਹੋਰੁ ਛਮਿਛਰੀ ਬ੍ਰਾਹਮਣੁ ਵਟਿ ਪਿੰਡੁ ਖਾਇ॥ਨਾਨਕ ਪਿੰਡੁ ਬਖਸੀਸ ਕਾ ਕਬਹੂੰ ਨਿਖੂਟਸਿ ਨਾਹਿ॥੪॥੨॥੩੨॥ ਆਸਾ ਘਰੁ ੪ ਮਹਲਾ ੧ ਦੇ ੴ ਸਤਿਗੁਰ ਪ੍ਰਸਾਦਿ ॥ਦੇਵਤਿਆ ਦਰਸਨ ਕੈ ਤਾਈ ਦੂਖ ਭੂਖ ਤੀਰਥ ਕੀਏ ॥ ਜੋਗੀ ਜਤੀ ਜੁਗਤਿ ਮਹਿ ਰਹਤੇ ਹੈ ਕਰਿ ਕਰਿ ਭਗਵੇ ਭੇਖ ਭਏ ॥੧॥ ਤਉ ਕਾਰਣਿ ਸਾਹਿਬਾ ਰੰਗਿ ਰਤੇ ॥ ਤੇਰੇ ਨਾਮ ਅਨੇਕਾ ਰੂਪ ਅਨੰਤਾ ਕਹਣੁ ਨ ਜੀ ਨ ਜਾਹੀ ਤੇਰੇ ਗੁਣ ਕੇਤੇ ॥੧॥ ਰਹਾਉ ॥ ਦਰ ਘਰ ਮਹਲਾ ਹਸਤੀ ਘੋੜੇ ਛੋਡਿ ਵਿਲਾਇਤ ਦੇਸ ਗਏ ਪੀਰ ਬੈਂਕ ਪੇਕਾਂਬਰ ਸਾਲਿਕ ਸਾਦਿਕ ਛੋਡੀ ਦੁਨੀਆ ਥਾਇ ਪਏ ॥੨॥ ਸਾਦ ਸਹਜ ਸੁਖ ਰਸ ਕਸ ਤਜੀਅਲੇ ਕਾਪੜੁ ਛੋਡੇ ਕਿ ਤੇ ਚਮੜ ਲੀਏ ॥ ਦੁਖੀਏ ਦਰਦਵੰਦ ਦਰਿ ਤੇਰੈ ਨਾਮਿ ਰਤੇ ਦਰਵੇਸ ਭਏ ॥੩॥ ਖਲੜੀ ਖਪਰੀ ਲਕੜੀ ਚਮੜੀ ਤੋਂ ਸਿਖਾ ਸੂਤੁ ਧੋਤੀ ਕੀਨੀ ॥ਤੂੰ ਸਾਹਿਬੁ ਹਉ ਸਾਂਗੀ ਤੇਰਾ ਪ੍ਰਣਵੈ ਨਾਨਕੁ ਜਾਤਿ ਕੈਸੀ ॥੪॥੧॥੩੩॥ ਦੇ ਦੇ