੩੫੯
ਆਸਾ ਘਰੁ ੫ ਮਹਲਾ ੧
੧ਓ ਸਤਿਗੁਰ ਪ੍ਰਸਾਦਿ॥ ਭੀਤਰਿ ਪੰਚ ਗੁਪਤ ਮਨਿ ਵਾਸੇ॥ ਥਿਰੁ ਨ ਰਹਹਿ ਜੈਸੇ ਭਵਹਿ ਉਦਾਸੇ॥੧॥ ਮਨੁ ਮੇਰਾ ਦਇਆਲ ਸੇਤੀ ਥਿਰੁ ਨ ਰਹੈ॥ ਲੋਭੀ ਕਪਟੀ ਪਾਪੀ ਪਾਖੰਡੀ ਮਾਇਆ ਅਧਿਕ ਲਗੈ॥੧॥ ਰਹਾਉ॥ ਫੂਲ ਮਾਲਾ ਗਲਿ ਪਹਿਰਉਗੀ ਹਾਰੋ॥ ਮਿਲੈਗਾ ਪ੍ਰੀਤਮੁ ਤਬ ਕਰਉਗੀ ਸੀਗਾਰੋ॥੨॥ ਪੰਚ ਸਖੀ ਹਮ ਏਕੁ ਭਤਾਰੋ॥ ਪੇਡਿ ਲਗੀ ਹੈ ਜੀਅੜਾ ਚਾਲਣਹਾਰੋ॥੩॥ ਪੰਚ ਸਖੀ ਮਿਲਿ ਰੁਦਨੁ ਕਰੇਹਾ॥ ਸਾਹੁ ਪਜੂਤਾ ਪ੍ਰਣਵਤਿ ਨਾਨਕ ਲੇਖਾ ਦੇਹਾ॥੪॥੧॥੩੪॥
ੴ ਸਤਿਗੁਰ ਪ੍ਰਸਾਦਿ॥
ਆਸਾ ਘਰੁ ੬ ਮਹਲਾ ੧॥ ਮਨੁ ਮੋਤੀ ਜੇ ਗਹਣਾ ਹੋਵੈ ਪਉਣੁ ਹੋਵੈ ਸੂਤ ਧਾਰੀ॥ ਖਿਮਾ ਸੀਗਾਰੁ ਕਾਮਣਿ ਤਨਿ ਪਹਿਰੈ ਰਾਵੈ ਲਾਲ ਪਿਆਰੀ॥੧॥ ਲਾਲ ਬਹੁ ਗੁਣ ਕਾਮਣਿ ਮੋਹੀ॥ ਤੇਰੇ ਗੁਣ ਹੋਹਿ ਨ ਅਵਰੀ॥੧॥ ਰਹਾਉ॥ ਹਰਿ ਹਰਿ ਹਾਰੁ ਕੰਠਿ ਲੇ ਪਹਿਰੈ ਦਾਮੋਦਰੁ ਦੰਤੁ ਲੇਈ॥ ਕਰ ਕਰਿ ਕਰਤਾ ਕੰਗਨ ਪਹਿਰੈ ਇਨ ਬਿਧਿ ਚਿਤੁ ਧਰੇਈ॥੨॥ ਮਧੁਸੂਦਨੁ ਕਰ ਮੁੰਦਰੀ ਪਹਿਰੈ ਪਰਮੇਸਰੁ ਪਟੁ ਲੇਈ॥ ਧੀਰਜੁ ਧੜੀ ਬੰਧਾਵੈ ਕਾਮਣਿ ਸ੍ਰੀਰੰਗੁ ਸੁਰਮਾ ਦੇਈ॥੩॥ ਮਨ ਮੰਦਰਿ ਜੇ ਦੀਪਕੁ ਜਾਲੇ ਕਾਇਆ ਸੇਜ ਕਰੇਈ॥ ਗਿਆਨ ਰਾਉ ਜਬ ਸੇਜੈ ਆਵੈ ਤ ਨਾਨਕ ਭੋਗੁ ਕਰੇਈ॥੪॥੧॥੩੫॥ ਆਸਾ ਮਹਲਾ ੧॥ ਕੀਤਾ ਹੋਵੈ ਕਰੇ ਕਰਾਇਆ ਤਿਸੁ ਕਿਆ ਕਹੀਐ ਭਾਈ॥ ਜੋ ਕਿਛੁ ਕਰਣਾ ਸੋ ਕਰਿ ਰਹਿਆ ਕੀਤੇ ਕਿਆ ਚਤੁਰਾਈ॥੧॥ ਤੇਰਾ ਹੁਕਮੁ ਭਲਾ ਤੁਧੁ ਭਾਵੈ॥ ਨਾਨਕ ਤਾ ਕਉ ਮਿਲੈ ਵਡਾਈ ਸਾਚੇ ਨਾਮਿ ਸਮਾਵੈ॥੧॥ ਰਹਾਉ॥ ਕਿਰਤੁ ਪਇਆ ਪਰਵਾਣਾ ਲਿਖਿਆ ਬਾਹੁੜਿ ਹੁਕਮੁ ਨ ਹੋਈ॥ ਜੈਸਾ ਲਿਖਿਆ ਤੈਸਾ ਪੜਿਆ ਮੇਟਿ ਨ ਸਕੈ ਕੋਈ॥੨॥ ਜੇ ਕੋ ਦਰਗਹ ਬਹੁਤਾ ਬੋਲੇ ਨਾਉ ਪਵੈ ਬਾਜਾਰੀ॥ ਸਤਰੰਜ ਬਾਜੀ ਪਕੈ ਨਾਹੀ ਕਚੀ ਆਵੈ ਸਾਰੀ॥੩॥ ਨਾ ਕੋ ਪੜਿਆ ਪੰਡਿਤੁ ਬੀਨਾ ਨਾ ਕੋ ਮੂਰਖੁ ਮੰਦਾ॥ ਬੰਦੀ ਅੰਦਰਿ ਸਿਫਤਿ ਕਰਾਏ ਤਾ ਕਉ ਕਹੀਐ ਬੰਦਾ॥੪॥੨॥੩੬॥ ਆਸਾ ਮਹਲਾ ੧॥ ਗੁਰ ਕਾ ਸਬਦੁ ਮਨੈ ਮਹਿ ਮੁੰਦ੍ਰਾ ਖਿੰਥਾ ਖਿਮਾ ਹਢਾਵਉ॥ ਜੋ ਕਿਛੁ ਕਰੈ ਭਲਾ ਕਰਿ ਮਾਨਉ ਸਹਜ ਜੋਗ ਨਿਧਿ ਪਾਵਉ