ਪੰਨਾ:Guru Granth Sahib Ji.pdf/36

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਕੀਤੀ ਗਈ ਹੈ

੩੬

ਲਏ ਮਿਲਾਇ ॥੩॥ ਸਭੁ ਕਿਛੁ ਸੁਣਦਾ ਵੇਖਦਾ ਕਿਉ ਮੁਕਰਿ ਪਇਆ ਜਾਇ ॥ ਪਾਪੋ ਪਾਪੁ ਕਮਾਵਦੇ ਪਾਪੇ ਕਿ ਪਚਹਿ ਪਚਾਇ ॥ ਸੋ ਪ੍ਰਭੁ ਨਦਰਿ ਨ ਆਵਈ ਮਨਮੁਖਿ ਬੂਝ ਨ ਪਾਇ ॥ ਜਿਸੁ ਵੇਖਾਲੇ ਸੋਈ ਵੇਖੈ ਨਾਨਕ ਗੁਰਮੁਖਿ ਮੈ ਪਾਇ ॥੪॥੨੩॥੫੬॥ ਸ੍ਰੀਰਾਗੁ ਮਹਲਾ ੩ ॥ ਬਿਨੁ ਗੁਰ ਰੋਗੁ ਨ ਤੁਟਈ ਹਉਮੈ ਪੀੜ ਨ ਜਾਇ ॥ ਗੁਰ ਪਰਸਾਦੀ ਤੋਂ ਤੇ ਮਨਿ ਵਸੈ ਨਾਮੇ ਰਹੈ ਸਮਾਇ ॥ ਗੁਰ ਸਬਦੀ ਹਰਿ ਪਾਈਐ ਬਿਨੁ ਸਬਦੈ ਭਰਮਿ ਭੁਲਾਇ ॥੧॥ ਮਨ ਰੇ ਨਿਜ ਘਰਿ ਵਾਸਾ ਹੋਇ ॥ ਰਾਮ ਨਾਮੁ ਸਾਲਾਹਿ ਤੁ ਫਿਰਿ ਆਵਣ ਜਾਣੁ ਨ ਹੋਇ ॥੧॥ ਰਹਾਉ ॥ ਹਰਿ ਇਕੋ ਦਾਤਾ ਵਰਤਦਾ ਤੇ ਦੂਜਾ ਅਵਰੁ ਨ ਕੋਇ ॥ ਸਬਦਿ ਸਾਲਾਹੀ ਮਨਿ ਵਸੈ ਸਹਜੇ ਹੀ ਸੁਖੁ ਹੋਇ ॥ ਸਭ ਨਦਰੀ ਅੰਦਰਿ ਵੇਖਦਾ ਜੈ ਭਾਵੈ ਤੈ ਦੇਇ ॥੨॥ ਹਉਮੈ ਸਭਾ ਗਣਤ ਹੈ ਗਣਤੈ ਨਉ ਸੁਖੁ ਨਾਹਿ ॥ ਬਿਖੁ ਕੀ ਕਾਰ ਕਮਾਵਣੀ ਬਿਖੁ ਹੀ ਮਾਹਿ ਸਮਾਹਿ ॥ ਬਿਨੁ ਨਾਵੈ ਠਉਰੁ ਨ ਪਾਇਨੀ ਜਮਪੁਰਿ ਦੂਖ ਸਹਾਹਿ ॥੩॥ ਜੀਉ ਪਿੰਡੁ ਸਭੁ ਤਿਸ ਦਾ ਤਿਸੈ ਦਾ ਆਧਾਰੁ॥ ਕਿ ਗੁਰ ਪਰਸਾਦੀ ਬੁਝੀਐ ਤਾ ਪਾਏ ਮੋਖ ਦੁਆਰੁ ॥ ਨਾਨਕ ਨਾਮੁ ਸਲਾਹਿ ਤੂੰ ਅੰਤੁ ਨ ਪਾਰਾਵਾਰੁ ॥੪॥੨੪॥੫੭॥ ਕਿ ਸਿਰੀਰਾਗੁ ਮਹਲਾ ੩ ॥ ਤਿਨਾ ਅਨੰਦੁ ਸਦਾ ਸੁਖੁ ਹੈ ਜਿਨਾ ਸਚੁ ਨਾਮੁ ਆਧਾਰੁ ॥ ਗੁਰ ਸਬਦੀ ਸਚੁ ਪਾਇਆ ਦੁਖ ਦੇ ਨਿਵਾਰਣਹਾਰੁ ॥ ਸਦਾ ਸਦਾ ਸਾਚੇ ਗੁਣ ਗਾਵਹਿ ਸਾਚੈ ਨਾਇ ਪਿਆਰੁ ॥ ਕਿਰਪਾ ਕਰ ਕੇ ਆਪਣੀ ਦਿਤੋਨੁ ਭਗਤਿ ਭੰਡਾਰੁ ॥੧॥ ਮਨ ਰੇ ਸਦਾ ਅਨੰਦੁ ਗੁਣ ਗਾਇ ॥ ਸਚੀ ਬਾਣੀ ਹਰਿ ਪਾਈਐ ਹਰਿ ਸਿਉ ਰਹੈ ਸਮਾਇ ॥੧॥ ਰਹਾਉ ॥ ਸਚੀ ਭਗਤੀ ਮਨੁ ਲਾਲੁ ਥੀਆ ਰਤਾ ਸਹਜਿ ਸੁਭਾਇ ॥ ਗੁਰ ਸਬਦੀ ਮਨੁ ਮੋਹਿਆ ਕਹਣਾ ਕਛੁ ਨ ਜਾਇ ॥ ਜਿਹਵਾ ਰਤੀ ਸਬਦਿ ਸਚੈ ਅੰਮ੍ਰਿਤੁ ਪੀਵੈ ਰਸਿ ਗੁਣ ਗਾਇ ॥ ਗੁਰਮੁਖਿ ਏਹੁ ਰੰਗੁ ਪਾਈਐ ਜਿਸ ਨੋ ਕਿਰਪਾ ਕਰੇ ਰਜਾਇ ॥੨॥ ਸੰਸਾ ਇਹੁ ਸੰਸਾਰੁ ਹੈ ਸੁਤਿਆ ਰੈਣਿ ਵਿਹਾਇ ॥ ਇਕਿ ਆਪਣੈ ਭਾਣੈ ਕਢਿ ਲਇਅਨੁ ਆਪੇ ਲਇਓਨੁ ਮਿਲਾਇ ॥ ਆਪੇ ਹੀ ਆਪਿ ਮਨਿ ਵਸਿਆ ਮਾਇਆ ਮੋਹੁ ਚੁਕਾਇ ॥ ਆਪਿ ਵਡਾਈ ਦਿਤੀਅਨੁ ਗੁਰਮੁਖਿ ਦੇਇ ਬੁਝਾਇ ॥੩॥ ਸਭਨਾ ਕਾ ਦਾਤਾ ਏਕੁ ਹੈ ਭੁਲਿਆ ਲਏ ਸਮਝਾਇ ॥ ਇਕਿ ਆਪੇ ਆਪਿ ਖੁਆਇਅਨੁ ਦੂਜੈ ਛਡਿਅਨੁ ਲਾਇ ॥ ਗੁਰਮਤੀ ਹਰਿ ਪਾਈਐ ਜੋਤੀ ਜੋਤਿ ਮਿਲਾਇ ॥ ਅਨਦਿਨੁ ਨਾਮੇ ਰਤਿਆ ਨਾਨਕ ਨਾਮਿ ਤੂੰ ਸਮਾਇ ॥੪॥੨੫॥੫੮il ਸਿਰੀਰਾਗੁ ਮਹਲਾ ੩॥ਗੁਣਵੰਤੀ ਸਚੁ ਪਾਇਆ ਤ੍ਰਿਸ਼ਨਾ ਤਜਿ ਵਿਕਾਰ॥ ਗੁਰ ਸਬਦੀ ਮਨੁ