ਪੰਨਾ:Guru Granth Sahib Ji.pdf/364

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਸੇਵਾ ਹੋਇ ॥ ਸੋ ਬੂਝੈ ਜਿਸੁ ਆਪਿ ਬੁਝਾਏ ॥ ਗੁਰ ਪਰਸਾਦੀ ਸੇਵ ਕਰਾਏ ॥੧॥ ਗਿਆਨ ਰਤਨਿ ਸਭ ਸੋਝੀ ਹੋਇ ॥ ਦੇ ਗੁਰ ਪਰਸਾਦਿ ਅਗਿਆਨੁ ਬਿਨਾਸੈ ਅਨਦਿਨੁ ਜਾਗੈ ਵੇਖੈ ਸਚੁ ਸੋਇ ॥੧॥ ਰਹਾਉ ॥ ਮੋਹੁ ਗੁਮਾਨੁ ਗੁਰ ਸਬਦਿ ਨੂੰ ਜਲਾਏ ॥ ਪੂਰੇ ਗੁਰ ਤੇ ਸੋਝੀ ਪਾਏ ॥ ਅੰਤਰਿ ਮਹਲੁ ਗੁਰ ਸਬਦਿ ਪਛਾਣੈ ॥ ਆਵਣ ਜਾਣੁ ਰਹੈ ਥਿਰੁ ਨਾਮਿ ਤੇ ਦੇ ਸਮਾਣੇ ॥੨॥ ਜੰਮਣੁ ਮਰਣਾ ਹੈ ਸੰਸਾਰੁ॥ ਮਨਮੁਖੁ ਅਚੇਤੁ ਮਾਇਆ ਮੋਹੁ ਗੁਬਾਰੁ ॥ ਪਰ ਨਿੰਦਾ ਬਹੁ ਕੂੜੁ ਕਮਾਵੈ ॥ ਦੇ ਵਿਸਟਾ ਕਾ ਕੀੜਾ ਵਿਸਟਾ ਮਾਹਿ ਸਮਾਵੈ ॥੩॥ ਸਤਸੰਗਤਿ ਮਿਲਿ ਸਭ ਸੋਝੀ ਪਾਏ ॥ ਗੁਰ ਕਾ ਸਬਦੁ ਹਰਿ ॥ ਦੀ ਭਗਤਿ ਦ੍ਰਿੜਾਏ ॥ ਭਾਣਾ ਮੰਨੇ ਸਦਾ ਸੁਖੁ ਹੋਇ ॥ ਨਾਨਕ ਸਚਿ ਸਮਾਵੈ ਸੋਇ ॥੪॥੧੦॥੪੯॥ ਆਸਾ ਮਹਲਾ ੩ ॥ ਪੰਚਪਦੇ॥ਸਬਦਿ ਮਰੈ ਤਿਸੁ ਸਦਾ ਅਨੰਦ ॥ ਸਤਿਗੁਰ ਭੇਟੇ ਗੁਰ ਗੋਬਿੰਦ॥ਨਾ ਫਿਰਿ ਮਰੈ ਨ ਆਵੈ ਜਾਇ ॥ ਪੂਰੇ ਗੁਰ ਤੇ ਸਾਚਿ ਸਮਾਇ ॥੧॥ ਜਿਨ ਕਉ ਨਾਮੁ ਲਿਖਿਆ ਧੁਰਿ ਲੇਖੁ ॥ ਤੇ ਅਨਦਿਨੁ ਨਾਮੁ ਸਦਾ ਧਿਆਵਹਿ ਗੁਰ ਇੱਕ ਪੂਰੇ ਤੇ ਭਗਤਿ ਵਿਸੇਖੁ ॥੧॥ ਰਹਾਉ ॥ ਜਿਨ ਕਉ ਹਰਿ ਪ੍ਰਭੁ ਲਏ ਮਿਲਾਇ ॥ ਤਿਨ ਕੀ ਗਹਣ ਗਤਿ ਕਹੀ ਨ ਕਿ ਜਾਇ ॥ ਪੂਰੈ ਸਤਿਗੁਰ ਦਿਤੀ ਵਡਿਆਈ ॥ ਉਤਮ ਪਦਵੀ ਹਰਿ ਨਾਮਿ ਸਮਾਈ ॥੨॥ ਜੋ ਕਿਛੁ ਕਰੇ ਸੁ ਆਪੇ ਤੋਂ ਕਿ ਆਪਿ ॥ ਏਕ ਘੜੀ ਮਹਿ ਥਾਪਿ ਉਥਾਪਿ ॥ ਕਹਿ ਕਹਿ ਕਹਣਾ ਆਖਿ ਸੁਣਾਏ ॥ ਜੇ ਸਉ ਘਾਲੇ ਥਾਇ ਨ ਪਾਏ ਕਿ ॥੩॥ ਜਿ ਕੈ ਪੋਤੈ ਪੁੰਨੁ ਤਿਨਾ ਗੁਰੂ ਮਿਲਾਏ ॥ ਸਚੁ ਬਾਣੀ ਗੁਰੂ ਸਬਦੁ ਸੁਣਾਏ ॥ ਜਹਾਂ ਸਬਦੁ ਵਸੈ ਤਹਾਂ ਦੁਖੁ ॥ ਜਾਏ ॥ ਗਿਆਨਿ ਰਤਨਿ ਸਾਚੈ ਸਹਜਿ ਸਮਾਏ ॥੪॥ ਨਾਵੈ ਜੇਵਡੁ ਹੋਰੁ ਧਨੁ ਨਾਹੀ ਕੋਇ ॥ ਜਿਸ ਨੋ ਬਖਸੇ ਦੇ ਸਾਚਾ ਸੋਇ ॥ ਪੂਰੈ ਸਬਦਿ ਮੰਨਿ ਵਸਾਏ ॥ ਨਾਨਕ ਨਾਮਿ ਰਤੇ ਸੁਖੁ ਪਾਏ ॥੫॥੧੧॥੫੦|| ਆਸਾ ਮਹਲਾ ੩ ॥ ਦੇ ਨਿਰਤਿ ਕਰੇ ਬਹੁ ਵਾਜੇ ਵਜਾਏ ॥ ਇਹੁ ਮਨੁ ਅੰਧਾ ਬੋਲਾ ਹੈ ਕਿਸੁ ਆਖਿ ਸੁਣਾਏ ॥ ਅੰਤਰਿ ਲੋਭੁ ਭਰਮੁ ਅਨਲ ਵਾਉ ॥ ਦੀਵਾ ਬਲੈ ਨ ਸੋਝੀ ਪਾਇ ॥੧॥ ਗੁਰਮੁਖਿ ਭਗਤਿ ਘਟਿ ਚਾਨਣੁ ਹੋਇ ॥ ਆਪੁ ਪਛਾਣਿ ਮਿਲੇ ਪ੍ਰਭੂ ਨੂੰ ਕ ਸੋਇ ॥੧॥ ਰਹਾਉ ॥ ਗੁਰਮੁਖਿ ਨਿਰਤਿ ਹਰਿ ਲਾਗੈ ਭਾਉ ॥ ਪੁਰੇ ਤਾਲ ਵਿਚਹੁ ਆਪੁ ਗਵਾਇ ॥ ਮੇਰਾ ਪ੍ਰਭੁ ਕਿ ਦੀ ਸਾਚਾ ਆਪੇ ਜਾਣੁ ॥ ਗੁਰ ਕੈ ਸਬਦਿ ਅੰਤਰਿ ਬ੍ਰਹਮੁ ਪਛਾਣੁ ॥੨॥ ਗੁਰਮੁਖਿ ਭਗਤਿ ਅੰਤਰਿ ਪ੍ਰੀਤਿ ਪਿਆਰੁ ॥ ਕਿ ਗੁਰ ਕਾ ਸਬਦ ਸਹਜਿ ਵੀਚਾਰ ॥ ਗੁਰਮੁਖਿ ਭਗਤਿ ਜੁਗਤਿ ਸਚੁ ਸੋਇ ॥ ਪਾਖੰਡਿ ਭਗਤਿ ਨਿਰਤ ਦੁਖੁ ਹੋਇ ॥