ਪੰਨਾ:Guru Granth Sahib Ji.pdf/367

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਧ੍ਰਿਗੁ ਧ੍ਰਿਗੁ ਜੀਵਾਇਆ ॥੩॥ ਵਡਾ ਵਡਾ ਹਰਿ ਭਾਗ ਕਰਿ ਪਾਇਆ ॥ ਨਾਨਕ ਗੁਰਮੁਖਿ ਨਾਮੁ ਦਿਵਾਇਆ ਕਿ ॥੪॥੪॥੫੬॥ ਆਸਾ ਮਹਲਾ ੪ ॥ ਗੁਣ ਗਾਵਾ ਗੁਣ ਬੋਲੀ ਬਾਣੀ ॥ ਗੁਰਮੁਖਿ ਹਰਿ ਗੁਣ ਆਖਿ ਕਿ ਵਖਾਣੀ ॥੧॥ ਜਪਿ ਜਪਿ ਨਾਮੁ ਮਨਿ ਭਇਆ ਅਨੰਦਾ ॥ ਸਤਿ ਸਤਿ ਸਤਿਗੁਰਿ ਨਾਮੁ ਦਿੜਾਇਆ ਰਸਿ ਗਾਏ ਪੈਕ ਦੇ ਗੁਣ ਪਰਮਾਨੰਦਾ ॥੧॥ ਰਹਾਉ ॥ ਹਰਿ ਗੁਣ ਗਾਵੈ ਹਰਿ ਜਨ ਲੋਗਾ ॥ ਵਡੈ ਭਾਗਿ ਪਾਏ ਹਰਿ ਨਿਰਜੋਗਾ ॥ ਤੇ ੨॥ ਗੁਣ ਵਿਹੂਣ ਮਾਇਆ ਮਲੁ ਧਾਰੀ ॥ ਵਿਣੁ ਗੁਣ ਜਨਮਿ ਮੁਏ ਅਹੰਕਾਰੀ ॥੩॥ ਸਰੀਰਿ ਸਰੋਵਰਿ ਗੁਣ ਤੇ ਨੂੰ ਪਰਗਟਿ ਕੀਏ ॥ ਨਾਨਕ ਗੁਰਮੁਖਿ ਮਥਿ ਤਤੁ ਕਢੀਏ ॥੪॥੫॥੫੭॥ ਆਸਾ ਮਹਲਾ ੪ ॥ ਨਾਮੁ ਸੁਣੀ ॥ ਨਾਮੋ ਮਨਿ ਭਾਵੈ ॥ ਵਡੈ ਭਾਗਿ ਗੁਰਮੁਖਿ ਹਰਿ ਪਾਵੈ ॥੧॥ ਨਾਮੁ ਜਪਹੁ ਗੁਰਮੁਖਿ ਪਰਗਾਸਾ ॥ ਨਾਮ ਬਿਨਾ ਮੈ . ਨ ਧਰ ਨਹੀ ਕਾਈ ਨਾਮੁ ਰਵਿਆ ਸਭ ਸਾਸ ਗਿਰਾਸਾ ॥੧॥ ਰਹਾਉ ॥ ਨਾਮੈ ਸੁਰਤਿ ਸੁਨੀ ਮਨਿ ਭਾਈ ॥ ਜੋ ਨਾ ਨਾਮੁ ਸੁਨਾਵੈ ਸੋ ਮੇਰਾ ਮੀਤੁ ਸਖਾਈ ॥੨॥ ਨਾਮਹੀਣ ਗਏ ਮੂੜ ਨੰਗਾ ॥ ਪਚਿ ਪਚਿ ਮੁਏ ਬਿਖੁ ਦੇਖਿ ਪਤੰਗਾ ॥ ਕਿ ਤੇ ੩॥ ਆਪੇ ਥਾਪੇ ਥਾਪਿ ਉਥਾਪੇ ॥ ਨਾਨਕ ਨਾਮੁ ਦੇਵੈ ਹਰਿ ਆਪੇ ॥੪॥੬॥੫੮॥ ਆਸਾ ਮਹਲਾ ੪ ॥ ਗੁਰਮੁਖਿ ਤੋਂ ਮੈ ਹਰਿ ਹਰਿ ਵਲਿ ਵਧਾਈ ॥ ਫਲ ਲਾਗੇ ਹਰਿ ਰਸਕ ਰਸਾਈ ॥੧॥ ਹਰਿ ਹਰਿ ਨਾਮੁ ਜਪਿ ਅਨਤ ਤਰੰਗਾ ॥ ਜੋ ਜਪਿ ਜਪਿ ਨਾਮੁ ਗੁਰਮਤਿ ਸਾਲਾਹੀ ਮਾਰਿਆ ਕਾਲੁ ਜਮਕੰਕਰ ਭੁਇਅੰਗਾ ॥੧॥ ਰਹਾਉ ॥ ਹਰਿ ਹਰਿ ਗੁਰ ਤੇ ਮਹਿ ਭਗਤਿ ਰਖਾਈ ॥ ਗੁਰੁ ਤੁਠਾ ਸਿਖ ਦੇਵੈ ਮੇਰੇ ਭਾਈ ॥੨॥ ਹਉਮੈ ਕਰਮ ਕਿਛੁ ਬਿਧਿ ਨਹੀ ਜਾਣੈ ॥ ਜਿਉ ਦੇ ਕੁੰਚਰੁ ਨਾਇ ਖਾਕੁ ਸਿਰਿ ਛਾਣੈ ॥੩॥ ਜੇ ਵਡ ਭਾਗ ਹੋਵਹਿ ਵਡ ਊਚੇ ॥ ਨਾਨਕ ਨਾਮੁ ਜਪਹਿ ਸਚਿ ਸੂਚੇ ॥ ੪॥੭॥੫੯॥ ਆਸਾ ਮਹਲਾ ੪ ॥ ਹਰਿ ਹਰਿ ਨਾਮ ਕੀ ਮਨਿ ਭੂਖ ਲਗਾਈ ॥ ਨਾਮਿ ਸੁਨਿਐ ਮਨੁ ਤ੍ਰਿਪਤੈ ਕਿ ਮੇਰੇ ਭਾਈ ॥੧॥ ਨਾਮੁ ਜਪਹੁ ਮੇਰੇ ਗੁਰਸਿਖ ਮੀਤਾ ॥ ਨਾਮੁ ਜਪਹੁ ਨਾਮੇ ਸੁਖੁ ਪਾਵਹੁ ਨਾਮੁ ਰਖਹੁ ਗੁਰਮਤਿ ਨ ਕ ਮਨਿ ਚੀਤਾ ॥੧॥ ਰਹਾਉ ॥ ਨਾਮੋ ਨਾਮੁ ਸੁਣੀ ਮਨੁ ਸਰਸਾ ॥ ਨਾਮੁ ਲਾਹਾ ਲੈ ਗੁਰਮਤਿ ਬਿਗਸਾ ॥੨॥ ਅੰਕ ਕਿ ਨਾਮ ਬਿਨਾ ਕੁਸਟੀ ਮੋਹ ਅੰਧਾ ॥ ਸਭ ਨਿਹਫਲ ਕਰਮ ਕੀਏ ਦੁਖੁ ਧੰਧਾ ॥੩॥ ਹਰਿ ਹਰਿ ਹਰਿ ਜਸੁ ਜਪੈ ਕੇ ਕੇ ਵਡਭਾਗੀ ॥ ਨਾਨਕ ਗੁਰਮਤਿ ਨਾਮਿ ਲਿਵ ਲਾਗੀ ॥੪॥੮॥੬੦॥