੩੭
ਰੰਗਿਆ ਰਸਨਾ ਪ੍ਰੇਮ ਪਿਆਰਿ ॥ ਬਿਨੁ ਸਤਿਗੁਰ ਕਿਨੈ ਨ ਪਾਇਓ ਕਰਿ ਵੇਖਹੁ ਮਨਿ ਵੀਚਾਰਿ ॥ ਮਨਮੁਖ ਮੈਲੁ ਨ ਉਤਰੈ ਜਿਚਰੁ ਗੁਰ ਸਬਦਿ ਨ ਕਰੇ ਪਿਆਰੁ॥੧॥ ਮਨ ਮੇਰੇ ਸਤਿਗੁਰ ਕੈ ਭਾਣੈ ਚਲੁ ॥ ਨਿਜ ਘਰਿ ਵਸਹਿ ਅੰਮ੍ਰਿਤੁ ਪੀਵਹਿ ਤਾ ਸੁਖ ਲਹਹਿ ਮਹਲੁ ॥੧॥ ਰਹਾਉ ॥ ਅਉਗੁਣਵੰਤੀ ਗੁਣੁ ਕੋ ਨਹੀ ਬਹਣਿ ਨ ਮਿਲੈ ਹਦੂਰਿ॥ ਮਨਮੁਖਿ ਸਬਦੁ ਨ ਜਾਣਈ ਅਵਗਣਿ ਸੋ ਪ੍ਰਭੁ ਦੂਰਿ ॥ ਜਿਨੀ ਸਚੁ ਪਛਾਣਿਆ ਸਚਿ ਰਤੇ ਭਰਪੂਰਿ ॥ ਗੁਰ ਸਬਦੀ ਮਨੁ ਬੇਧਿਆ ਪ੍ਰਭੁ ਮਿਲਿਆ ਆਪਿ ਹਦੂਰਿ ॥੨॥ ਆਪੇ ਰੰਗਣਿ ਰੰਗਿਓਨੁ ਸਬਦੇ ਲਇਓਨੁ ਮਿਲਾਇ ॥ ਸਚਾ ਰੰਗੁ ਨ ਉਤਰੈ ਜੋ ਸਚਿ ਰਤੇ ਲਿਵ ਲਾਇ ॥ ਚਾਰੇ ਕੁੰਡਾ ਭਵਿ ਥਕੇ ਮਨਮੁਖ ਬੂਝ ਨ ਪਾਇ ॥ ਜਿਸੁ ਸਤਿਗੁਰੁ ਮੇਲੇ ਸੋ ਮਿਲੈ ਸਚੈ ਸਬਦਿ ਸਮਾਇ ॥੩॥ ਮਿਤ੍ਰ ਘਣੇਰੇ ਕਰਿ ਥਕੀ ਮੇਰਾ ਦੁਖੁ ਕਾਟੈ ਕੋਇ ॥ ਮਿਲਿ ਪ੍ਰੀਤਮ ਦੁਖੁ ਕਟਿਆ ਸਬਦਿ ਮਿਲਾਵਾ ਹੋਇ ॥ ਸਚੁ ਖਟਣਾ ਸਚੁ ਰਾਸਿ ਹੈ ਸਚੇ ਸਚੀ ਸੋਇ ॥ ਸਚਿ ਮਿਲੇ ਸੇ ਨ ਵਿਛੁੜਹਿ ਨਾਨਕ ਗੁਰਮੁਖਿ ਹੋਇ ॥੪॥੨੬॥੫੯॥ ਸਿਰੀਰਾਗੁ ਮਹਲਾ ੩ ॥ ਆਪੇ ਕਾਰਣੁ ਕਰਤਾ ਕਰੇ ਸ਼ਿਸ਼ਟਿ ਦੇਖੈ ਆਪਿ ਉਪਾਇ ॥ ਸਭ ਏਕੋ ਇਕੁ ਵਰਤਦਾ ਅਲਖੁ ਨ ਲਖਿਆ ਜਾਇ ॥ ਆਪੇ ਪ੍ਰਭੁ ਦਇਆਲੁ ਹੈ ਆਪੇ ਦੇਇ ਬੁਝਾਇ ॥ ਗੁਰਮਤੀ ਸਦ ਮਨਿ ਵਸਿਆ ਸਚਿ ਰਹੇ ਲਿਵ ਲਾਇ ॥੧॥ ਮਨ ਮੇਰੇ ਗੁਰ ਕੀ ਮੰਨਿ ਲੇ ਰਜਾਇ ॥ ਮਨੁ ਤਨੁ ਸੀਤਲੁ ਸਭੁ ਥੀਐ ਨਾਮੁ ਵਸੈ ਮਨਿ ਆਇ ॥੧॥ ਰਹਾਉ ॥ ਜਿਨਿ ਕਰਿ ਕਾਰਣੁ ਧਾਰਿਆ ਸੋਈ ਸਾਰ ਕਰੇਇ ॥ ਗੁਰ ਕੈ ਸਬਦਿ ਨੇ ਪਛਾਣੀਐ ਜਾ ਆਪੇ ਨਦਰਿ ਕਰੇਇ ॥ ਸੇ ਜਨ ਸਬਦੇ ਸੋਹਣੇ ਤਿਤੁ ਸਚੈ ਦਰਬਾਰਿ ॥ ਗੁਰਮੁਖਿ ਸਚੈ ਸਬਦਿ ਰਤੇ ਦੀ ਆਪਿ ਮੇਲੇ ਕਰਤਾਰਿ ॥੨॥ ਗੁਰਮਤੀ ਸਚੁ ਸਲਾਹਣਾ ਜਿਸ ਦਾ ਅੰਤੁ ਨ ਪਾਰਾਵਾਰੁ ॥ ਘਟਿ ਘਟਿ ਆਪੇ ਹੁਕਮਿ ਵਸੈ ਹੁਕਮੇ ਕਰੇ ਬੀਚਾਰੁ ॥ ਗੁਰ ਸਬਦੀ ਸਾਲਾਹੀਐ ਹਉਮੈ ਵਿਚਹੁ ਖੋਇ ॥ ਸਾ ਧਨ ਨਾਵੈ ਬਾਹਰੀ ਅਵਗਣਵੰਤੀ ਰੋਇ ॥੩॥ ਸਚੁ ਸਲਾਹੀ ਸਚਿ ਲਗਾ ਸਚੈ ਨਾਇ ਤ੍ਰਿਪਤਿ ਹੋਇ ॥ ਗੁਣ ਵੀਚਾਰੀ ਗੁਣ ਸੰਗ੍ਰਹਾ ਅਵਗੁਣ ਕਢਾ ਧੋਇ ॥ ਆਪੇ ਮੇਲਿ ਮਿਲਾਇਦਾ ਫਿਰਿ ਵੇਛੋੜਾ ਨ ਹੋਇ ॥ ਨਾਨਕ ਗੁਰੁ ਸਾਲਾਹੀ ਆਪਣਾ ਜਿਦੂ ਪਾਈ ਪ੍ਰਭੁ ਸੋਇ ਜਾਂਚ ॥੪॥੨੭॥੬੦॥ ਸਿਰੀਰਾਗੁ ਮਹਲਾ ੩ ॥ ਸੁਣਿ ਸੁਣਿ ਕਾਮ ਗਹੇਲੀਏ ਕਿਆ ਚਲਹਿ ਬਾਹ ਲੁਡਾਇ ॥ ਆਪਣਾ ਉੱਤੇ ਪਿਰੁ ਨ ਪਛਾਣਹੀ ਕਿਆ ਮੁਹੁ ਦੇਸਹਿ ਜਾਇ ॥ ਜਿਨੀ ਸਖੀ ਕੰਤੁ ਪਛਾਣਿਆ ਹਉ ਤਿਨ ਕੈ ਲਾਗਉ ਪਾਇ ॥ ਤਿਨ ਹੀ