ਪੰਨਾ:Guru Granth Sahib Ji.pdf/38

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ


ਜੈਸੀ ਥੀ ਰਹਾ ਸਤਸੰਗਤਿ ਮੇਲਿ ਮਿਲਾਇ ॥੧॥ ਮੁੰਧੇ ਕੂੜਿ ਮੁਠੀ ਕੂੜਿਆਰਿ ॥ ਪਿਰੁ ਪ੍ਰਭੁ ਸਾਚਾ ਸੋਹਣਾ ਪਾਈਐ ॥ ਕ ਗੁਰ ਬੀਚਾਰਿ ॥੧॥ ਰਹਾਉ ॥ ਮਨਮੁਖਿ ਕੰਤੁ ਨ ਪਛਾਣਈ ਤਿਨ ਕਿਉ ਰੈਣਿ ਵਿਹਾਇ ॥ ਗਰਬਿ ਅਟੀਆ ਤ੍ਰਿਸ਼ਨਾ ਨ ਜਲਹਿ ਦੁਖੁ ਪਾਵਹਿ ਦੂਜੈ ਭਾਇ ॥ ਸਬਦਿ ਰਤੀਆ ਸੋਹਾਗਣੀ ਤਿਨ ਵਿਚਹੁ ਹਉਮੈ ਜਾਇ ॥ ਸਦਾ ਪਿਰੁ ਰਾਵਹਿ * ਆਪਣਾ ਤਿਨਾ ਸੁਖਾਂ ਸੁਖਿ ਵਿਹਾਇ ॥੨॥ ਗਿਆਨ ਵਿਹੂਣੀ ਪਿਰ ਮੁਤੀਆ ਪਿਰਮੁ ਨ ਪਾਇਆ ਜਾਇ ॥ ਅਗਿਆਨ ਮਤੀ ਅੰਧੇਰੁ ਹੈ ਬਿਨੁ ਪਿਰ ਦੇਖੇ ਭੁਖ ਨ ਜਾਇ ॥ ਆਵਹੁ ਮਿਲਹੁ ਸਹੇਲੀਹੋ ਮੈ ਪਿਰੁ ਦੇਹੁ ਮਿਲਾਇ ॥ ਪੂਰੈ ਭਾਗਿ ਸਤਿਗੁਰੁ ਮਿਲੈ ਪਿਰੁ ਪਾਇਆ ਸਚਿ ਸਮਾਇ ॥੩॥ ਸੇ ਸਹੀਆ ਸੋਹਾਗਣੀ ਜਿਨ ਕਉ ਨਦਰਿ ॥ ਕਰੇਇ ॥ ਖਸਮੁ ਪਛਾਣਹਿ ਆਪਣਾ ਤਨੁ ਮਨੁ ਆਗੈ ਦੇਇ ॥ ਘਰਿ ਵਰੁ ਪਾਇਆ ਆਪਣਾ ਹਉਮੈ ਦੂਰਿ ਕਰੇਇ ॥ ਨਾਨਕ ਸੋਭਾਵੰਤੀਆ ਸੋਹਾਗਣੀ ਅਨਦਿਨੁ ਭਗਤਿ ਕਰੇਇ ॥੪॥੨੮॥੬੧॥ ਸਿਰੀਰਾਗੁ ਮਹਲਾ ੩ ॥ ਇਕਿ ਕਿ ਪਿਰੁ ਰਾਵਹਿ ਆਪਣਾ ਹਉ ਕੇ ਦਰਿ ਪੂਛਉ ਜਾਇ ॥ ਸਤਿਗੁਰੁ ਸੇਵੀ ਭਾਉ ਕਰਿ ਮੈ ਪਿਰੁ ਦੇਹੁ ਮਿਲਾਇ ॥ ਸਭੁ ਦੀ ਉਪਾਏ ਆਪੇ ਵੇਖੈ ਕਿਸੁ ਨੇੜੈ ਕਿਸੁ ਦੂਰਿ ॥ ਜਿਨਿ ਪਿਰੁ ਸੰਗੇ ਜਾਣਿਆ ਪਿਰੁ ਰਾਵੇ ਸਦਾ ਹਦੂਰਿ ॥੧॥ ਮੁੰਧੇ ਤੂ ਐਂਡ ਚਲੁ ਗੁਰ ਕੈ ਭਾਇ ॥ ਅਨਦਿਨੁ ਰਾਵਹਿ ਪਿਰੁ ਆਪਣਾ ਸਹਜੇ ਸਚਿ ਸਮਾਇ ॥੧॥ ਰਹਾਉ ॥ ਸਬਦਿ ਰਤੀਆ ਤੇ ਸੋਹਾਗਣੀ ਸਚੈ ਸਬਦਿ ਸੀਗਾਰਿ ॥ ਹਰਿ ਵਰੁ ਪਾਇਨਿ ਘਰਿ ਆਪਣੈ ਗੁਰ ਕੈ ਹੇਤਿ ਪਿਆਰਿ ॥ ਸੇਜ ਸੁਹਾਵੀ ਹਰਿ ਰੰਗਿ ਰਵੈ ਭਗਤਿ ਭਰੇ ਭੰਡਾਰ ॥ ਸੋ ਪ੍ਰਭੁ ਪ੍ਰੀਤਮੁ ਮਨਿ ਵਸੈ ਜਿ ਸਭਸੈ ਦੇਇ ਅਧਾਰੁ ॥੨॥ ਪਿਰੁ ਸਾਲਾਹਨਿ ਤੇ ਆਪਣਾ ਤਿਨ ਕੇ ਹਉ ਸਦ ਬਲਿਹਾਰੈ ਜਾਉ ॥ ਮਨੁ ਤਨੁ ਅਰਪੀ ਸਿਰੁ ਦੇਈ ਤਿਨ ਕੈ ਲਾਗਾ ਪਾਇ ॥ ਜਿਨੀ ਇਕੁ ਪਛਾਣਿਆ ਦੂਜਾ ਭਾਉ ਚੁਕਾਇ ॥ ਗੁਰਮੁਖਿ ਨਾਮੁ ਪਛਾਣੀਐ ਨਾਨਕ ਸਚਿ ਸਮਾਇ ॥੩॥੨੯॥੬੨॥ ਸਿਰੀਰਾਗੁ ਮਹਲਾ ੩ ॥ ਹਰਿ ਜੀ ਸਚਾ ਸਚੁ ਤੂ ਸਭੁ ਕਿਛੁ ਤੇਰੈ ਚੀਰੈ॥ ਲਖ ਚਉਰਾਸੀਹ ਤਰਸਦੇ ਫਿਰੇ ਬਿਨੁ ਗੁਰ ਤੇ ਅੰਕ ਭੇਟੇ ਪੀਰੈ ॥ ਹਰਿ ਜੀਉ ਬਖਸੇ ਬਖਸਿ ਲਏ ਸੂਖ ਸਦਾ ਸਰੀਰੈ ॥ ਗੁਰ ਪਰਸਾਦੀ ਸੇਵ ਕਰੀ ਸਚੁ ਗਹਿਰ ਗੰਭੀਰੈ ॥ ਅੰਕ ਕਿ ੧॥ ਮਨ ਮੇਰੇ ਨਾਮਿ ਰਤੇ ਸੁਖੁ ਹੋਇ ॥ ਗੁਰਮਤੀ ਨਾਮੁ ਸਲਾਹੀਐ ਦੂਜਾ ਅਵਰੁ ਨ ਕੋਇ ॥੧॥ ਰਹਾਉ ॥ ਧਰਮ ਰਾਇ ਨੂੰ ਨੋ ਹੁਕਮੁ ਹੈ ਬਹਿ ਸਚਾ ਧਰਮੁ ਬੀਚਾਰਿ॥ ਦੂਜੈ ਭਾਇ ਦੁਸਟੁ ਆਤਮਾ ਓਹੁ ਤੇਰੀ ਸਰਕਾਰ ॥ ਅਧਿਆਤਮੀ ਹਰਿ ਕੇ S