੩੮੨
ਧਾਇਆ ਰੇ॥੩॥ ਸੋਈ ਅਜਾਣੁ ਕਹੈ ਮੈ ਜਾਨਾ ਜਾਨਣਹਾਰੁ ਨ ਛਾਨਾ ਰੇ॥ ਕਹੁ ਨਾਨਕ ਗੁਰਿ ਅਮਿਉ ਪੀਆਇਆ ਰਸਕਿ ਰਸਕਿ ਬਿਗਸਾਨਾ ਰੇ॥੪॥੫॥੪੪॥ ਆਸਾ ਮਹਲਾ ੫॥ ਬੰਧਨ ਕਾਟਿ ਬਿਸਾਰੇ ਅਉਗਨ ਅਪਨਾ ਬਿਰਦੁ ਸਮਾ੍ਰਿਆ॥ ਹੋਏ ਕ੍ਰਿਪਾਲ ਮਾਤ ਪਿਤ ਨਿਆਈ ਬਾਰਿਕ ਜਿਉ ਪ੍ਰਤਿਪਾਰਿਆ॥੧॥ ਗੁਰਸਿਖ ਰਾਖੇ ਗੁਰ ਗੋਪਾਲਿ॥ ਕਾਢਿ ਲੀਏ ਮਹਾ ਭਵਜਲ ਤੇ ਅਪਨੀ ਨਦਰਿ ਨਿਹਾਲਿ॥੧॥ ਰਹਾਉ॥ ਜਾ ਕੈ ਸਿਮਰਣਿ ਜਮ ਤੇ ਛੁਟੀਐ ਹਲਤਿ ਪਲਤਿ ਸੁਖੁ ਪਾਈਐ॥ ਸਾਸਿ ਗਿਰਾਸਿ ਜਪਹੁ ਜਪੁ ਰਸਨਾ ਨੀਤ ਨੀਤ ਗੁਣ ਗਾਈਐ॥॥੨॥ ਭਗਤਿ ਪ੍ਰੇਮ ਪਰਮ ਪਦੁ ਪਾਇਆ ਸਾਧਸੰਗਿ ਦੁਖ ਨਾਠੇ॥ ਛਿਜੈ ਨ ਜਾਇ ਕਿਛੁ ਭਉ ਨ ਬਿਆਪੇ ਹਰਿ ਧਨੁ ਨਿਰਮਲੁ ਗਾਠੇ॥੩॥ ਅੰਤਿ ਕਾਲ ਪ੍ਰਭ ਭਏ ਸਹਾਈ ਇਤ ਉਤ ਰਾਖਨਹਾਰੇ॥ ਪ੍ਰਾਨ ਮੀਤ ਹੀਤ ਧਨੁ ਮੇਰੈ ਨਾਨਕ ਸਦ ਬਲਿਹਾਰੇ॥੪॥੬॥੪੫॥ ਆਸਾ ਮਹਲਾ ੫॥ ਜਾ ਤੂ ਸਾਹਿਬੁ ਤਾ ਭਉ ਕੇਹਾ ਹਉ ਤੁਧੁ ਬਿਨੁ ਕਿਸੁ ਸਾਲਾਹੀ॥ ਏਕੁ ਤੂੰ ਤਾ ਸਭੁ ਕਿਛੁ ਹੈ ਮੈ ਤੁਧੁ ਬਿਨੁ ਦੂਜਾ ਨਾਹੀ॥੧॥ ਬਾਬਾ ਬਿਖੁ ਦੇਖਿਆ ਸੰਸਾਰੁ॥ ਰਖਿਆ ਕਰਹੁ ਗੁਸਾਈ ਮੇਰੇ ਮੈ ਨਾਮੁ ਤੇਰਾ ਆਧਾਰੁ॥੧॥ ਰਹਾਉ॥ ਜਾਣਹਿ ਬਿਰਥਾ ਸਭਾ ਮਨ ਕੀ ਹੋਰੁ ਕਿਸੁ ਪਹਿ ਆਖਿ ਸੁਣਾਈਐ॥ ਵਿਣੁ ਨਾਵੈ ਸਭੁ ਜਗੁ ਬਉਰਾਇਆ ਨਾਮੁ ਮਿਲੈ ਸੁਖੁ ਪਾਈਐ॥੨॥ ਕਿਆ ਕਹੀਐ ਕਿਸੁ ਆਖਿ ਸੁਣਾਈਐ ਜਿ ਕਹਣਾ ਸੁ ਪ੍ਰਭ ਜੀ ਪਾਸਿ॥ ਸਭੁ ਕਿਛੁ ਕੀਤਾ ਤੇਰਾ ਵਰਤੈ ਸਦਾ ਸਦਾ ਤੇਰੀ ਆਸ॥੩॥ ਜੇ ਦੇਹਿ ਵਡਿਆਈ ਤਾ ਤੇਰੀ ਵਡਿਆਈ ਇਤ ਉਤ ਤੁਝਹਿ ਧਿਆਉ॥ ਨਾਨਕ ਕੇ ਪ੍ਰਭ ਸਦਾ ਸੁਖਦਾਤੇ ਮੈ ਤਾਣੁ ਤੇਰਾ ਇਕੁ ਨਾਉ॥੪॥੭॥੪੬॥ ਆਸਾ ਮਹਲਾ ੫॥ ਅੰਮ੍ਰਿਤੁ ਨਾਮੁ ਤੁਮਾ੍ਰਾ ਠਾਕੁਰ ਏਹੁ ਮਹਾ ਰਸੁ ਜਨਹਿ ਪੀਓ॥ ਜਨਮ ਜਨਮ ਚੂਕੇ ਭੈ ਭਾਰੇ ਦੁਰਤੁ ਬਿਨਾਸਿਓ ਭਰਮੁ ਬੀਓ॥੧॥ ਦਰਸਨੁ ਪੇਖਤ ਮੈ ਜੀਓ॥ ਸੁਨਿ ਕਰਿ ਬਚਨ ਤੁਮਾ੍ਰੇ ਸਤਿਗੁਰ ਮਨੁ ਤਨੁ ਮੇਰਾ ਠਾਰੁ ਥੀਓ॥੧॥ ਰਹਾਉ॥ ਤੁਮਰੀ ਕ੍ਰਿਪਾ ਤੇ ਭਇਓ ਸਾਧਸੰਗੁ ਏਹੁ ਕਾਜੁ ਤੁਮ੍ ਆਪਿ ਕੀਓ॥ ਇੜੁ ਕਰਿ ਚਰਣ ਗਹੇ ਪ੍ਰਭ ਤੁਮਰੇ ਸਹਜੇ ਬਿਖਿਆ ਭਈ ਖੀਓ॥੨॥ ਸੁਖ ਨਿਧਾਨ ਨਾਮੁ ਪ੍ਰਭ ਤੁਮਰਾ ਏਹੁ ਅਬਿਨਾਸੀ ਮੰਤ੍ਰ ਲੀਓ॥ ਕਰਿ ਕਿਰਪਾ ਮੋਹਿ ਸਤਿਗੁਰਿ ਦੀਨਾ ਤਾਪੁ ਸੰਤਾਪੁ ਮੇਰਾ ਬੈਰੁ ਗੀਓ॥੩॥ ਧੰਨੁ ਸੁ ਮਾਣਸ ਦੇਹੀ ਪਾਈ ਜਿਤੁ ਪ੍ਰਭਿ ਅਪਨੈ ਮੇਲਿ ਲੀਓ॥ ਧੰਨੁ ਸੁ ਕਲਿਜੁਗੁ ਸਾਧਸੰਗਿ ਕੀਰਤਨੁ ਗਾਈਐ