ਪੰਨਾ:Guru Granth Sahib Ji.pdf/393

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਸਾਧ ਕਾ ਸੰਗੁ ॥ ਜਿਸੁ ਭੇਟਤ ਲਾਗੈ ਪ੍ਰਭ ਰੰਗੁ ॥੧॥ ਗੁਰ ਪ੍ਰਸਾਦਿ ਓਇ ਆਨੰਦ ਪਾਵੈ ॥ ਜਿਸੁ ਸਿਮਰਤ ਮਨਿ ਹੋਇ ਪ੍ਰਗਾਸਾ ਤਾ ਕੀ ਗਤਿ ਮਿਤਿ ਕਹਨੁ ਨ ਜਾਵੈ ॥੧॥ ਰਹਾਉ ॥ ਵਰਤ ਨੇਮ ਮਜਨ ਤਿਸੁ ਪੂਜਾ ॥ ਬੇਦ ਪੁਰਾਨ ਕਿ ਤਿਨਿ ਸਿੰਮ੍ਰਿਤਿ ਸੁਨੀਜਾ ॥ ਮਹਾ ਪੁਨੀਤ ਜਾ ਕਾ ਨਿਰਮਲ ਥਾਨੁ ॥ ਸਾਧਸੰਗਤਿ ਜਾ ਕੈ ਹਰਿ ਹਰਿ ਨਾਮੁ ॥੨॥ ਤੇ ਪ੍ਰਗਟਿਓ ਸੋ ਜਨੁ ਸਗਲੇ ਭਵਨ॥ਪਤਿਤ ਪੁਨੀਤ ਤਾ ਕੀ ਪਗ ਰੇਨ ॥ ਜਾ ਕਉ ਭੇਟਿਓ ਹਰਿ ਹਰਿ ਰਾਇ ॥ ਤਾ ਕੀ ਤੇ 1 ਗਤਿ ਮਿਤਿ ਕਥਨੁ ਨ ਜਾਇ ॥੩॥ ਆਠ ਪਹਰ ਕਰ ਜੋੜਿ ਧਿਆਵਉ ॥ ਉਨ ਸਾਧਾ ਕਾ ਦਰਸਨੁ ਪਾਵਉ ॥ ਮੋਹਿ ॥ ਗਰੀਬ ਕਉ ਲੇਹੁ ਰਲਾਇ ॥ ਨਾਨਕ ਆਇ ਪਏ ਸਰਣਾਇ ॥੪॥੩੮॥੮੯॥ ਆਸਾ ਮਹਲਾ ੫ ॥ ਆਠ ਪਹਰ . ਉਦਕ ਇਸਨਾਨੀ ॥ ਸਦ ਹੀ ਭੋਗੁ ਲਗਾਇ ਸੁਗਿਆਨੀ ॥ ਬਿਰਥਾ ਕਾਹੂ ਛੋਡੈ ਨਾਹੀ ॥ ਬਹੁਰਿ ਬਹੁਰਿ ਤਿਸੁ ਲਾਗਹ ਪਾਈ ॥੧॥l ਸਾਲਗਿਰਾਮੁ ਹਮਾਰੈ ਸੇਵਾ ॥ ਪੂਜਾ ਅਰਚਾ ਬੰਦਨ ਦੇਵਾ ॥੧॥ ਰਹਾਉ ॥ ਘੰਟਾ ਜਾ ਕਾ ਕ ਨੂੰ ਸੁਨੀਐ ਚਹੁ ਕੁੰਟ ॥ ਆਸਨੁ ਜਾ ਕਾ ਸਦਾ ਬੈਕੁੰਠ॥ ਜਾ ਕਾ ਚਵਰੁ ਸਭ ਊਪਰਿ ਝੂਲੈ॥ ਤਾ ਕਾ ਧੂਪੁ ਸਦਾ ਪਰਫੁਲੈ ਲੈਂਦੇ ਕ ॥੨॥ ਘਟਿ ਘਟਿ ਸੰਪਟ ਹੈ ਰੇ ਜਾ ਕਾ ॥ ਅਭਗ ਸਭਾ ਸੰਗਿ ਹੈ ਸਾਧਾ ॥ਆਰਤੀ ਕੀਰਤਨ ਸਦਾ ਅਨੰਦ ॥ ਮਹਿਮਾ ਦੀ ਸੁੰਦਰ ਸਦਾ ਬੇਅੰਤ ॥੩॥ ਜਿਸਹਿ ਪਰਾਪਤਿ ਤਿਸ ਹੀ ਹਨਾ ॥ ਸੰਤ ਚਰਨ ਓਹੁ ਆਇਓ ਸਰਨਾ ॥ਹਾਥਿ ਚੜਿਓ ਤੇ ਹਰ ਸਾਲਗਿਰਾਮੁ ॥ ਕਹੁ ਨਾਨਕ ਗੁਰਿ ਕੀਨੋ ਦਾਨੁ ॥੪॥੩੯॥੯੦॥ ਆਸਾ ਮਹਲਾ ੫ ਪੰਚਪਦਾ ॥ ਜਿਹ ਪੈਡੈ ਲੂਟੀ ਪਨਿਹਾਰੀ ॥ ਸੋ ਮਾਰਗੁ ਸੰਤਨ ਦੂਰਾਰੀ ॥੧॥ ਸਤਿਗੁਰ ਪੂਰੈ ਸਾਚੁ ਕਹਿਆ ॥ ਨਾਮ ਤੇਰੇ ਕੀ ਮੁਕਤੇ ਬੀਥੀ ਜਮ ਕਾ ਮਾਰਗੁ ਦੂਰਿ ਰਹਿਆ ॥੧॥ ਰਹਾਉ ॥ ਜਹ ਲਾਲਚ ਜਾਗਾਤੀ ਘਾਟ ॥ ਦੂਰਿ ਰਹੀ ਉਹ ਜਨ ਤੇ ਬਾਟ ॥੨॥ ਜਹ ਆਵਟੇ ਬਹੁਤ ਘਨ ਸਾਥ ॥ ਪਾਰਬ੍ਰਹੂਮ ਕੇ ਸੰਗੀ ਸਾਧ ॥੩॥ ਚਿਤ੍ਰ ਗੁਪਤੁ ਸਭ ਲਿਖਤੇ ਨੂੰ ਲੇਖਾ ॥ ਭਗਤ ਜਨਾ ਕਉ ਦ੍ਰਿਸਟਿ ਨ ਪੇਖਾ ॥੪॥ ਕਹੁ ਨਾਨਕ ਜਿਸੁ ਸਤਿਗੁਰੁ ਪੂਰਾ ॥ ਵਾਜੇ ਤਾ ਕੈ ਅਨਹਦ ਕਿ ਤੂਰਾ ॥੫॥੪੦ll੯੧॥ ਆਸਾ ਮਹਲਾ ੫ ਦੁਪਦਾ ੧ ॥ ਸਾਧੂ ਸੰਗਿ ਸਿਖਾਇਓ ਨਾਮੁ ॥ ਸਰਬ ਮਨੋਰਥ ਪੂਰਨ ਕਿ ॥ ਕਾਮ ॥ ਬੁਝਿ ਗਈ ਤ੍ਰਿਸਨਾ ਹਰਿ ਜਸਹਿ ਅਘਾਨੇ ॥ ਜਪਿ ਜਪਿ ਜੀਵਾ ਸਾਰਿਗਪਾਨੇ ॥੧॥ ਕਰਨ ਕਰਾਵਨ ਦੀ ਕੇ ਸਰਨਿ ਪਰਿਆ ॥ ਗੁਰ ਪਰਸਾਦਿ ਸਹਜ ਘਰੁ ਪਾਇਆ ਮਿਟਿਆ ਅੰਧੇਰਾ ਚੰਦੁ ਚੜਿਆ ॥੧॥ ਰਹਾਉ ॥