ਪੰਨਾ:Guru Granth Sahib Ji.pdf/401

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ


________________

ਕਿ ਸਦ ਸਦ ਬਲਿ ਜਾਉ ॥ ਗੁਰੂ ਵਿਟਹੁ ਹਉ ਵਾਰਿਆ ਜਿਸੁ ਮਿਲਿ ਸਚੁ ਸੁਆਉ ॥੧॥ ਰਹਾਉ ॥ ਸਗੁਨ ਅਪਸਗੁਨ ਜੋ ਤਿਸ ਕਉ ਲਗਹਿ ਜਿਸੁ ਚੀਤਿ ਨ ਆਵੈ ॥ ਤਿਸੁ ਜਮੁ ਨੇੜਿ ਨ ਆਵਈ ਜੋ ਹਰਿ ਭਿ ਭਾਵੈ ॥੨॥ ਪੁੰਨ ਦਾਨ ਦੀ ਕਿ ਜਪ ਤਪ ਜੇਤੇ ਸਭ ਊਪਰਿ ਨਾਮੁ ॥ ਹਰਿ ਹਰਿ ਰਸਨਾ ਜੋ ਜਪੈ ਤਿਸੁ ਪੂਰਨ ਕਾਮੁ ॥੩॥ ਭੈ ਬਿਨਸੇ ਭ੍ਰਮ ਮੋਹ ਗਏ ਕੋ ਕਿ 1 ਦਿਨ ਬੀਆ॥ਨਾਨਕ ਰਾਖੇ ਪਾਰਮਿ ਫਿਰਿ ਦੂਖੁਨ ਥੀਆ ॥੪॥੧੮॥੧੨੦ll 0 ਆਸਾ ਘਰੁ ੯ਮਹਲਾ ੫ ੧ਓ ਸਤਿਗੁਰ ਪ੍ਰਸਾਦਿ॥ ਚਿਤਵਉ ਚਿਤਵਿ ਸਰਬ ਸੁਖ ਪਾਵਉ ਆਗੈ ਭਾਵਉ ਕਿ ਨ ਭਾਵਉ ॥ ਏਕੁ ਦਾਤਾਰੁ ਸਗਲ ਹੈ ਜਾਚਿਕ ਦੂਸਰ 1 ਕੈ ਪਹਿ ਜਾਵਉ ॥੧॥ ਹਉ ਮਾਗਉ ਆਨ ਲਜਾਵਉ ॥ ਸਗਲ ਛਪਤਿ ਏਕੋ ਠਾਕੁਰੁ ਕਉਨੁ ਸਮਸਰਿ ਲਾਵਉ ॥ ੧॥ ਰਹਾਉ ॥ ਊਠਉ ਬੈਸਉ ਰਹਿ ਭਿ ਨ ਸਾਕਉ ਦਰਸਨੁ ਖੋਜਿ ਖੋਜਾਵਉ ॥ ਬ੍ਰਹਮਾਦਿਕ ਸਨਕਾਦਿਕ ਸਨਕ ਨੂੰ ਸਨੰਦਨ ਸਨਾਤਨ ਸਨਤਕੁਮਾਰ ਤਿ ਕਉ ਮਹਲੁ ਦੁਲਭਾਵਉ ॥੨॥ ਅਗਮ ਅਗਮ ਆਗਾਧਿ ਬੋਧ ਕੀਮਤਿ ਪਰੈ ਨ ਪਾਵਉ ॥ ਤਾਕੀ ਸਰਣਿ ਸਤਿ ਪੁਰਖ ਕੀ ਸਤਿਗੁਰੁ ਪੁਰਖੁ ਧਿਆਵਉ ॥੩॥ ਭਇਓ ਕ੍ਰਿਪਾਲੁ ਦਇਆਲੁ ਕਿ ਦੀ ਪ੍ਰਭੁ ਠਾਕੁਰੁ ਕਾਟਿਓ ਬੰਧੁ ਰਾਵਉ ॥ ਕਹੁ ਨਾਨਕ ਜਉ ਸਾਧਸੰਗੁ ਪਾਇਓ ਤਉ ਫਿਰਿ ਜਨਮਿ ਨ ਆਵਉ ਜੋ ॥੪॥੧॥੧੨੧॥ ਆਸਾ ਮਹਲਾ ੫ ॥ ਅੰਤਰਿ ਗਾਵਉ ਬਾਹਰਿ ਗਾਵਉ ਗਾਵਉ ਜਾਗਿ ਸਵਾਰੀ ॥ ਸੰਗਿ ਚਲਨ ਕਉ ਤੋਸਾ ਦੀ ਗੋਬਿੰਦ ਨਾਮ ਕੇ ਬਿਉਹਾਰੀ ॥੧॥ ਅਵਰ ਬਿਸਾਰੀ ਬਿਸਾਰੀ ॥ ਨਾਮ ਦਾਨੁ ਗੁਰਿ ਪੂਰੈ ਦੀਓ ਮੈ ਏਹੋ ਆਧਾਰੀ ॥੧॥ ਰਹਾਉ ॥ ਦੂਖਨਿ ਗਾਵਉ ਸੁਖਿ ਭੀ ਗਾਵਉ ਮਾਰਗਿ ਪੰਥਿ ਸਮਾਰੀ ॥ ਨਾਮ ਦ੍ਰਿੜੁ ਗੁਰਿ ਮਨ ਮਹਿ ਦੀਆ ਮੋਰੀ ਤਿਸਾ ਬੁਝਾਰੀ ॥੨॥ ਦਿਨੁ ਭੀ ਗਾਵਉ ਰੈਨੀ ਗਾਵਉ ਗਾਵਉ ਸਾਸਿ ਸਾਸਿ ਰਸਨਾਰੀ ॥ ਸਤਸੰਗਤਿ ਮਹਿ ਬਿਸਾਸੁ ਹੋਇ ਹਰਿ ਜੀਵਤ ਮਰਤ ਸੰਗਾਰੀ ॥੩॥ ਜਨ ਨਾਨਕ ਕਉ ਇਹੁ ਦਾਨੁ ਦੇਹੁ ਪ੍ਰਭ ਕਿ ਪਾਵਉ ਸੰਤ ਰੇਨ ਉਰਿ ਧਾਰੀ ॥ ਨੀ ਕਥਾ ਨੈਨ ਦਰਸੁ ਪੇਖਉ ਮਸਤਕੁ ਗੁਰ ਚਰਨਾਰੀ॥੪॥੨॥੧੨੨॥ ਐ ਆ ਸੀ ਕਿ ਓ ਸਤਿਗੁਰ ਪ੍ਰਸਾਦਿ ॥ ਆਸਾ ਘਰੁ ੧੦ ਮਹਲਾ ੫ ॥ ਜਿਸ ਨੋ ਤੂੰ ਅਸਥਿਰੁ ਕਰਿ ਮਾਨਹਿ ਤੇ ਪਾਹੁਨ ਦੋ ਦਾਹਾ॥