ਸਮੱਗਰੀ 'ਤੇ ਜਾਓ

ਪੰਨਾ:Guru Granth Sahib Ji.pdf/403

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਕੀਤੀ ਗਈ ਹੈ

੪੦੩

ਦਿਨੁ ਰੈਨਿ ਬਿਹਾਵੈ ਪਲੁ ਖਿਨੁ ਛੀਜੈ ਅਰਜਾਧੇ॥ ਜੈਸੇ ਮੀਠੈ ਸਾਦਿ ਲੋਭਾਏ ਝੂਠ ਧੰਧਿ ਦੁਰਗਾਧੇ॥੨॥ ਕਾਮ ਕ੍ਰੋਧ ਅਰੁ ਲੋਭ ਮੋਹ ਇਹ ਇੰਦ੍ਰੀ ਰਸਿ ਲਪਟਾਧੇ॥ ਦੀਈ ਭਵਾਰੀ ਪੁਰਖਿ ਬਿਧਾਤੈ ਬਹੁਰਿ ਬਹੁਰਿ ਜਨਮਾਧੇ॥੩॥ ਜਉ ਭਇਓ ਕ੍ਰਿਪਾਲੁ ਦੀਨ ਦੁਖ ਭੰਜਨੁ ਤਉ ਗੁਰ ਮਿਲਿ ਸਭ ਸੁਖ ਲਾਧੇ॥ ਕਹੁ ਨਾਨਕ ਦਿਨੁ ਰੈਨਿ ਧਿਆਵਉ ਮਾਰਿ ਕਾਢੀ ਸਗਲ ਉਪਾਧੇ॥੪॥ ਇਉ ਜਪਿਓ ਭਾਈ ਪੁਰਖੁ ਬਿਧਾਤੇ॥ ਭਇਓ ਕ੍ਰਿਪਾਲੁ ਦੀਨ ਦੁਖ ਭੰਜਨੁ ਜਨਮ ਮਰਣ ਦੁਖ ਲਾਥੇ॥੧॥ ਰਹਾਉ ਦੂਜਾ॥੪॥੪॥੧੨੬॥ ਆਸਾ ਮਹਲਾ ੫॥ ਨਿਮਖ ਕਾਮ ਸੁਆਦ ਕਾਰਣਿ ਕੋਟਿ॥ ਦਿਨਸ ਦੁਖੁ ਪਾਵਹਿ॥ ਘਰੀ ਮੁਹਤ ਰੰਗ ਮਾਣਹਿ ਫਿਰਿ ਬਹੁਰਿ ਬਹੁਰਿ ਪਛੁਤਾਵਹਿ॥੧॥ ਅੰਧੇ ਚੇਤਿ ਹਰਿ ਹਰਿ ਰਾਇਆ॥ ਤੇਰਾ ਸੋ ਦਿਨੁ ਨੇੜੈ ਆਇਆ॥੧॥ ਰਹਾਉ॥ ਪਲਕ ਦ੍ਰਿਸਟਿ ਦੇਖਿ ਭੂਲੋ ਆਕ ਨੀਮ ਕੋ ਤੂੰਮਰੁ॥ ਜੈਸਾ ਸੰਗੁ ਬਿਸੀਅਰ ਸਿਉ ਹੈ ਰੇ ਤੈਸੋ ਹੀ ਇਹੁ ਪਰ ਗ੍ਰਿਹੁ॥੨॥ ਬੈਰੀ ਕਾਰਣਿ ਪਾਪ ਕਰਤਾ ਬਸਤੁ ਰਹੀ ਅਮਾਨਾ॥ ਛੋਡਿ ਜਾਹਿ ਤਿਨ ਹੀ ਸਿਉ ਸੰਗੀ ਸਾਜਨ ਸਿਉ ਬੈਰਾਨਾ॥੩॥ ਸਗਲ ਸੰਸਾਰੁ ਇਹੈ ਬਿਧਿ ਬਿਆਪਿਓ ਸੋ ਉਬਰਿਓ ਜਿਸੁ ਗੁਰੁ ਪੂਰਾ॥ ਕਹੁ ਨਾਨਕ ਭਵ ਸਾਗਰੁ ਤਰਿਓ ਭਏ ਪੁਨੀਤ ਸਰੀਰਾ॥੪॥੫॥੧੨੭॥ ਆਸਾ ਮਹਲਾ ੫ ਦੁਪਦੇ॥ ਲੂਕਿ ਕਮਾਨੋ ਸੋਈ ਤੁਮ੍ ਪੇਖਿਓ ਮੂੜ ਮੁਗਧ ਮੁਕਰਾਨੀ॥ ਆਪ ਕਮਾਨੇ ਕਉ ਲੇ ਬਾਂਧੇ ਫਿਰਿ ਪਾਛੈ ਪਛੁਤਾਨੀ॥੧॥ ਪ੍ਰਭ ਮੇਰੇ ਸਭ ਬਿਧਿ ਆਗੈ ਜਾਨੀ॥ ਭ੍ਰਮ ਕੇ ਮੂਸੇ ਨੂੰ ਰਾਖਤ ਪਰਦਾ ਪਾਛੈ ਜੀਅ ਕੀ ਮਾਨੀ॥੧॥ ਰਹਾਉ॥ ਜਿਤੁ ਜਿਤੁ ਲਾਏ ਤਿਤੁ ਤਿਤੁ ਲਾਗੇ ਕਿਆ ਕੋ ਕਰੈ ਪਰਾਨੀ॥ ਬਖਸਿ ਲੈਹੁ ਪਾਰਬ੍ਰਹਮ ਸੁਆਮੀ ਨਾਨਕ ਸਦ ਕੁਰਬਾਨੀ॥੨॥੬॥੧੨੮॥ ਆਸਾ ਮਹਲਾ ੫॥ ਅਪੁਨੇ ਸੇਵਕ ਕੀ ਆਪੇ ਰਾਖੈ ਆਪੇ ਨਾਮੁ ਜਪਾਵੈ॥ ਜਹ ਜਹ ਕਾਜ ਕਿਰਤਿ ਸੇਵਕ ਕੀ ਤਹਾ ਤਹਾ ਉਠਿ ਧਾਵੈ॥੧॥ ਸੇਵਕ ਕਉ ਨਿਕਟੀ ਹੋਇ ਦਿਖਾਵੈ॥ ਜੋ ਜੋ ਕਹੈ ਠਾਕੁਰ ਪਹਿ ਸੇਵਕੁ ਤਤਕਾਲ ਹੋਇ ਆਵੈ॥੧॥ ਰਹਾਉ॥ ਤਿਸੁ ਸੇਵਕ ਕੈ ਹਉ ਬਲਿਹਾਰੀ ਜੋ ਅਪਨੇ ਪ੍ਰਭ ਭਾਵੈ॥ ਤਿਸ ਕੀ ਸੋਇ ਸੁਣੀ ਮਨੁ ਹਰਿਆ ਤਿਸੁ ਨਾਨਕ ਪਰਸਣਿ ਆਵੈ॥੨॥॥੭॥੧੨੯॥

ਆਸਾ ਘਰੁ ੧੧ ਮਹਲਾ ੫ ੴ ਸਤਿਗੁਰ ਪ੍ਰਸਾਦਿ॥

ਨਟੂਆ ਭੇਖ ਦਿਖਾਵੈ ਬਹੁ ਬਿਧਿ ਜੈਸਾ ਹੈ ਓਹੁ ਤੈਸਾ ਰੇ॥ ਅਨਿਕ ਜੋਨਿ ਭ੍ਰਮਿਓ ਭ੍ਰਮ ਭੀਤਰਿ ਸੁਖਹਿ ਨਾਹੀ