ਪੰਨਾ:Guru Granth Sahib Ji.pdf/425

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ


ਹੋਈ ॥੭॥ ਆਪਣੈ ਹਥਿ ਵਡਿਆਈਆ ਦੇ ਨਾਮੇ ਲਾਏ ॥ ਨਾਨਕ ਨਾਮੁ ਨਿਧਾਨੁ ਮਨਿ ਵਸਿਆ ਵਡਿਆਈ ਪਾਏ ॥ ਕਿ ॥੮॥੪॥੨੬॥ ਆਸਾ ਮਹਲਾ ੩ ॥ ਸੁਣਿ ਮਨ ਮੰਨਿ ਵਸਾਇ ਤੂੰ ਆਪੇ ਆਇ ਮਿਲੈ ਮੇਰੇ ਭਾਈ ॥ ਅਨਦਿਨੁ ਸਚੀ ਬੈਂਚ ਕਿ ਭਗਤਿ ਕਰਿ ਸਚੈ ਚਿਤੁ ਲਾਈ ॥੧॥ ਏਕੋ ਨਾਮੁ ਧਿਆਇ ਤੂੰ ਸੁਖੁ ਪਾਵਹਿ ਮੇਰੇ ਭਾਈ ॥ ਹਉਮੈ ਦੂਜਾ ਦੂਰਿ ਕਰਿ ਵਡੀ ਵਡਿਆਈ ॥੧॥ ਰਹਾਉ ॥ ਇਸੁ ਭਗਤੀ ਨੋ ਸੁਰਿ ਨਰ ਮੁਨਿ ਜਨ ਲੋਚਦੇ ਵਿਣੁ ਸਤਿਗੁਰ ਪਾਈ ਨ ਜਾਇ ॥ ਦੇ ਪੰਡਿਤ ਪੜਦੇ ਜੋਤਿਕੀ ਤਿਨ ਬੂਝ ਨ ਪਾਇ ॥੨॥ ਆਪੈ ਥੈ ਸਭੁ ਰਖਿਓਨੁ ਕਿਛੁ ਕਹਣੁ ਨ ਜਾਈ ॥ ਆਪੇ ਦੇਇ ਸੁ ਨ ਪਾਈਐ ਗੁਰਿ ਬੂਝ ਬੁਝਾਈ ॥੩॥ ਜੀਅ ਜੰਤ ਸਭਿ ਤਿਸ ਦੇ ਸਭਨਾ ਕਾ ਸੋਈ ॥ ਮੰਦਾ ਕਿਸ ਨੋ ਆਖੀਐ ਜੇ ਦੂਜਾ ਹੋਈ ॥੪॥ ਇਕੋ ਹੁਕਮੁ ਵਰਤਦਾ ਏਕਾ ਸਿਰਿ ਕਾਰਾ ॥ ਆਪਿ ਭਵਾਲੀ ਦਿਤੀਅਨੁ ਅੰਤਰਿ ਲੋਭੁ ਵਿਕਾਰਾ ॥੫॥ ਕਿ ਇਕ ਆਪੇ ਗੁਰਮੁਖਿ ਕੀਤਿਅਨੁ ਬੁਝਨਿ ਵੀਚਾਰਾ ॥ ਭਗਤਿ ਭੀ ਓਨਾ ਨੋ ਬਖਸੀਅਨੁ ਅੰਤਰਿ ਭੰਡਾਰਾ ॥੬॥ ਮੁੱਕ ਗਿਆਨੀਆ ਨੋ ਸਭੁ ਸਚੁ ਹੈ ਸਚੁ ਸੋਝੀ ਹੋਈ ॥ ਓਇ ਭੁਲਾਏ ਕਿਸੇ ਦੇ ਨ ਭੁਲਨੀ ਸਚੁ ਜਾਣਨਿ ਸੋਈ ॥੭॥ ਘਰ ਕਿ ਮਹਿ ਪੰਚ ਵਰਤਦੇ ਪੰਚੇ ਵੀਚਾਰੀ ॥ ਨਾਨਕ ਬਿਨੁ ਸਤਿਗੁਰ ਵਸਿ ਨ ਆਵਨੀ ਨਾਮਿ ਹਉਮੈ ਮਾਰੀ ॥੮॥੫॥੨੭॥ ਆਸਾ ਮਹਲਾ ੩ ॥ ਘਰੈ ਅੰਦਰਿ ਸਭੁ ਵਥੁ ਹੈ ਬਾਹਰਿ ਕਿਛੁ ਨਾਹੀ ॥ ਗੁਰ ਪਰਸਾਦੀ ਪਾਈਐ ਅੰਤਰਿ ਕਪਟ ਤੋਂ • ਖੁਲਾਹੀ ॥੧॥ ਸਤਿਗੁਰ ਤੇ ਹਰਿ ਪਾਈਐ ਭਾਈ ॥ ਅੰਤਰਿ ਨਾਮੁ ਨਿਧਾਨੁ ਹੈ ਪੂਰੈ ਸਤਿਗੁਰਿ ਦੀਆ ਦਿਖਾਈ ॥੧॥ ਰਹਾਉ ॥ ਹਰਿ ਕਾ ਗਾਹਕੁ ਹੋਵੈ ਸੋ ਲਏ ਪਾਏ ਰਤਨੁ ਵੀਚਾਰਾ ॥ ਅੰਦਰੁ ਖੋਲੈ ਦਿਬ ਦ੍ਰਿਸਟਿ ਦੇਖੈ ਮੁਕਤਿ ॥ ਭੰਡਾਰਾ ॥੨॥ ਅੰਦਰਿ ਮਹਲ ਅਨੇਕ ਹਹਿ ਜੀਉ ਕਰੇ ਵਸੇਰਾ ॥ ਮਨ ਚਿੰਦਿਆ ਫਲੁ ਪਾਇਸੀ ਫਿਰਿ ਹੋਇ ਨ ਫੇਰਾ ॥ ॥੩॥ ਪਾਰਖੀਆ ਵਥੁ ਸਮਾਲਿ ਲਈ ਗੁਰ ਸੋਝੀ ਹੋਈ ॥ ਨਾਮੁ ਪਦਾਰਥੁ ਅਮੁਲੁ ਸਾ ਗੁਰਮੁਖਿ ਪਾਵੈ ਕੋਈ ॥੪॥ ਨੂੰ ਬਾਹਰੁ ਭਾਲੇ ਸੁ ਕਿਆ ਲਹੈ ਵਥੁ ਘਰੈ ਅੰਦਰਿ ਭਾਈ ॥ ਭਰਮੇ ਭੂਲਾ ਸਭੁ ਜਗੁ ਫਿਰੈ ਮਨਮੁਖਿ ਪਤਿ ਗਵਾਈ ॥੫॥ ਕ ਘਰੁ ਦਰੁ ਛੋਡੇ ਆਪਣਾ ਪਰ ਘਰਿ ਝੂਠਾ ਜਾਈ ॥ ਚੋਰੈ ਵਾਂਗੂ ਪਕੜੀਐ ਬਿਨੁ ਨਾਵੈ ਚੋਟਾ ਖਾਈ ॥੬॥ ਜਿਨੀ ਅੰਕ ਕਿ ਘਰੁ ਜਾਤਾ ਆਪਣਾ ਸੇ ਸੁਖੀਏ ਭਾਈ ॥ ਅੰਤਰਿ ਬ੍ਰਹਮੁ ਪਛਾਣਿਆ ਗੁਰ ਕੀ ਵਡਿਆਈ ॥੭॥ ਆਪੇ ਦਾਨੁ ਕਿ ਕੀ ਕਰੇ ਕਿਸੁ ਆਖੀਐ ਆਪੇ ਦੇਇ ਬੁਝਾਈ ॥ ਨਾਨਕ ਨਾਮੁ ਧਿਆਇ ਤੂੰ ਦਰਿ ਸਚੈ ਸੋਭਾ ਪਾਈ ॥੮॥੬॥੨੮॥ ਜੋ