ਸਮੱਗਰੀ 'ਤੇ ਜਾਓ

ਪੰਨਾ:Guru Granth Sahib Ji.pdf/427

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਕੀਤੀ ਗਈ ਹੈ

੪੨੭

ਜੁਗਿ ਜੁਗਿ ਪਰਗਟੁ ਹੋਇ॥੧॥ ਏ ਮਨ ਰੂੜੇ੍ ਰੰਗੁਲੇ ਤੂੰ ਸਚਾ ਰੰਗੁ ਚੜਾਇ॥ ਰੂੜੀ ਬਾਣੀ ਜੇ ਰਪੈ ਨਾ ਇਹੁ ਰੰਗੁ ਲਹੈ ਨ ਜਾਇ॥੧॥ ਰਹਾਉ॥ ਹਮ ਨੀਚ ਮੈਲੇ ਅਤਿ ਅਭਿਮਾਨੀ ਦੂਜੈ ਭਾਇ ਵਿਕਾਰ॥ ਗੁਰਿ ਪਾਰਸਿ ਮਿਲਿਐ ਕੰਚਨੁ ਹੋਏ ਨਿਰਮਲ ਜੋਤਿ ਅਪਾਰ॥੨॥ ਬਿਨੁ ਗੁਰ ਕੋਇ ਨ ਰੰਗੀਐ ਗੁਰਿ ਮਿਲਿਐ ਰੰਗੁ ਚੜਾਉ॥ ਗੁਰ ਕੈ ਭੈ ਭਾਇ ਜੋ ਰਤੇ ਸਿਫਤੀ ਸਚਿ ਸਮਾਉ॥੩॥ ਭੈ ਬਿਨੁ ਲਾਗਿ ਨ ਲਗਈ ਨਾ ਮਨੁ ਨਿਰਮਲੁ ਹੋਇ॥ ਬਿਨੁ ਭੈ ਕਰਮ ਕਮਾਵਣੇ ਝੂਠੇ ਠਾਉ ਨ ਕੋਇ॥੪॥ ਜਿਸ ਨੋ ਆਪੇ ਰੰਗੇ ਸੁ ਰਪਸੀ ਸਤਸੰਗਤਿ ਮਿਲਾਇ॥ ਪੂਰੇ ਗੁਰ ਤੇ ਸਤਸੰਗਤਿ ਊਪਜੈ ਸਹਜੇ ਸਚਿ ਸੁਭਾਇ॥੫॥ ਬਿਨੁ ਸੰਗਤੀ ਸਭਿ ਐਸੇ ਰਹਹਿ ਜੈਸੇ ਪਸੁ ਢੋਰ॥ ਜਿਨਿ੍ ਕੀਤੇ ਤਿਸੈ ਨ ਜਾਣਨੀ੍ ਬਿਨੁ ਨਾਵੈ ਸਭਿ ਚੋਰ॥੬॥ ਇਕਿ ਗੁਣ ਵਿਹਾਝਹਿ ਅਉਗਣ ਵਿਕਣਹਿ ਗੁਰ ਕੈ ਸਹਜਿ ਸੁਭਾਇ॥ ਗੁਰ ਸੇਵਾ ਤੇ ਨਾਉ ਪਾਇਆ ਵੁਠਾ ਅੰਦਰਿ ਆਇ॥੭॥ ਸਭਨਾ ਕਾ ਦਾਤਾ ਏਕੁ ਹੈ ਸਿਰਿ ਧੰਧੈ ਲਾਇ॥ ਨਾਨਕ ਨਾਮੇ ਲਾਇ ਸਵਾਰਿਅਨੁ ਸਬਦੇ ਲਏ ਮਿਲਾਇ॥੮॥੯॥੩੧॥ ਆਸਾ ਮਹਲਾ ੩॥ ਸਭ ਨਾਵੈ ਨੋ ਲੋਚਦੀ ਜਿਸੁ ਕ੍ਰਿਪਾ ਕਰੇ ਸੋ ਪਾਏ॥ ਬਿਨੁ ਨਾਵੈ ਸਭੁ ਦੁਖੁ ਹੈ ਸੁਖੁ ਤਿਸੁ ਜਿਸੁ ਮੰਨਿ ਵਸਾਏ॥੧॥ ਤੂੰ ਬੇਅੰਤੁ ਦਇਆਲੁ ਹੈ ਤੇਰੀ ਸਰਣਾਈ॥ ਗੁਰ ਪੂਰੇ ਤੇ ਪਾਈਐ ਨਾਮੇ ਵਡਿਆਈ॥੧॥ ਰਹਾਉ॥ ਅੰਤਰਿ ਬਾਹਰਿ ਏਕੁ ਹੈ ਬਹੁ ਬਿਧਿ ਸ੍ਰਿਸਟਿ ਉਪਾਈ॥ ਹੁਕਮੇ ਕਾਰ ਕਰਾਇਦਾ ਦੂਜਾ ਕਿਸੁ ਕਹੀਐ ਭਾਈ॥੨॥ ਬੁਝਣਾ ਅਬੁਝਣਾ ਤੁਧੁ ਕੀਆ ਇਹ ਤੇਰੀ ਸਿਰਿ ਕਾਰ॥ ਇਕਨਾ੍ ਬਖਸਿਹਿ ਮੇਲਿ ਲੈਹਿ ਇਕਿ ਦਰਗਹ ਮਾਰਿ ਕਢੇ ਕੂੜਿਆਰ॥੩॥ ਇਕਿ ਧੁਰਿ ਪਵਿਤ ਪਾਵਨ ਹਹਿ ਤੁਧੁ ਨਾਮੇ ਲਾਏ॥ ਗੁਰ ਸੇਵਾ ਤੇ ਸੁਖੁ ਊਪਜੈ ਸਚੈ ਸਬਦਿ ਬੁਝਾਏ॥੪॥ ਇਕਿ ਕੁਚਲ ਕੁਚੀਲ ਵਿਖਲੀ ਪਤੇ ਨਾਵਹੁ ਆਪਿ ਖੁਆਏ॥ ਨਾ ਓਨ ਸਿਧਿ ਨ ਬੁਧਿ ਹੈ ਨ ਸੰਜਮੀ ਫਿਰਹਿ ਉਤਵਤਾਏ॥੫॥ ਨਦਰਿ ਕਰੇ ਜਿਸੁ ਆਪਣੀ ਤਿਸ ਨੋ ਭਾਵਨੀ ਲਾਏ॥ ਸਤੁ ਸੰਤੋਖੁ ਇਹ ਸੰਜਮੀ ਮਨੁ ਨਿਰਮਲੁ ਸਬਦੁ ਸੁਣਾਏ॥੬॥ ਲੇਖਾ ਪੜਿ ਨ ਪਹੂਚੀਐ ਕਥਿ ਕਹਣੈ ਅੰਤੁ ਨ ਪਾਇ॥ ਗੁਰ ਤੇ ਕੀਮਤਿ ਪਾਈਐ ਸਚਿ ਸਬਦਿ ਸੋਝੀ ਪਾਇ॥੭॥ ਇਹੁ ਮਨੁ ਦੇਹੀ ਸੋਧਿ ਤੂੰ ਗੁਰ ਸਬਦਿ ਵੀਚਾਰਿ॥ ਨਾਨਕ ਇਸੁ ਦੇਹੀ ਵਿਚਿ ਨਾਮੁ ਨਿਧਾਨੁ ਹੈ ਪਾਈਐ ਗੁਰ ਕੈ ਹੇਤਿ ਅਪਾਰਿ॥੮॥੧੦॥੩੨॥ ਆਸਾ ਮਹਲਾ ੩॥ ਸਚਿ ਰਤੀਆ ਸੋਹਾਗਣੀ ਜਿਨਾ ਗੁਰ ਕੈ ਸਬਦਿ ਸੀਗਾਰਿ॥