ਸਮੱਗਰੀ 'ਤੇ ਜਾਓ

ਪੰਨਾ:Guru Granth Sahib Ji.pdf/439

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਕੀਤੀ ਗਈ ਹੈ

੪੩੯

ਓਹੁ ਜੇਵ ਸਾਇਰ ਦੇਇ ਲਹਰੀ ਬਿਜੂਲ ਜਿਵੈ ਚਮਕਏ॥ ਹਰਿ ਬਾਝੁ ਰਾਖਾ ਕੋਇ ਨਾਹੀ ਸੋਇ ਤੁਝਹਿ ਬਿਸਾਰਿਆ॥ ਸਚੁ ਕਹੈ ਨਾਨਕੁ ਚੇਤਿ ਰੇ ਮਨ ਮਰਹਿ ਹਰਣਾ ਕਾਲਿਆ॥੧॥ ਭਵਰਾ ਫੂਲਿ ਭਵੰਤਿਆ ਦੁਖੁ ਅਤਿ ਭਾਰੀ ਰਾਮ॥ ਮੈ ਗੁਰੁ ਪੂਛਿਆ ਆਪਣਾ ਸਾਚਾ ਬੀਚਾਰੀ ਰਾਮ॥ ਬੀਚਾਰਿ ਸਤਿਗੁਰੁ ਮੁਝੈ ਪੂਛਿਆ ਭਵਰੁ ਬੇਲੀ ਰਾਤਓ॥ ਸੂਰਜੁ ਚੜਿਆ ਪਿੰਡੁ ਪੜਿਆ ਤੇਲੁ ਤਾਵਣਿ ਤਾਤਓ॥ ਜਮ ਮੁਗਿ ਬਾਧਾ ਖਾਹਿ ਚੋਟਾ ਸਬਦ ਬਿਨੁ ਬੇਤਾਲਿਆ॥ ਸਚੁ ਕਹੈ ਨਾਨਕੁ ਚੇਤਿ ਰੇ ਮਨ ਮਰਹਿ ਭਵਰਾ ਕਾਲਿਆ॥੨॥ ਮੇਰੇ ਜੀਅੜਿਆ ਪਰਦੇਸੀਆ ਕਿਤੁ ਪਵਹਿ ਜੰਜਾਲੇ ਰਾਮ॥ ਸਾਚਾ ਸਾਹਿਬੁ ਮਨਿ ਵਸੈ ਕੀ ਫਾਸਹਿ ਜਮ ਜਾਲੇ ਰਾਮ॥ ਮਛੁਲੀ ਵਿਛੁੰਨੀ ਨੈਣ ਰੁੰਨੀ ਜਾਲੁ ਬਧਿਕਿ ਪਾਇਆ॥ ਸੰਸਾਰੁ ਮਾਇਆ ਮੋਹੁ ਮੀਠਾ ਅੰਤਿ ਭਰਮੁ ਚੁਕਾਇਆ॥ ਭਗਤਿ ਕਰਿ ਚਿਤੁ ਲਾਇ ਹਰਿ ਸਿਉ ਛੋਡਿ ਮਨਹੁ ਅੰਦੇਸਿਆ॥ ਸਚੁ ਕਹੈ ਨਾਨਕੁ ਚੇਤਿ ਰੇ ਮਨ ਜੀਅੜਿਆ ਪਰਦੇਸੀਆ॥੩॥ ਨਦੀਆ ਵਾਹ ਵਿਛੁੰਨਿਆ ਮੇਲਾ ਸੰਜੋਗੀ ਰਾਮ॥ ਜੁਗੁ ਜੁਗੁ ਮੀਠਾ ਵਿਸੁ ਭਰੇ ਕੋ ਜਾਣੈ ਜੋਗੀ ਰਾਮ॥ ਕੋਈ ਸਹਜਿ ਜਾਣੈ ਹਰਿ ਪਛਾਣੈ ਸਤਿਗੁਰੂ ਜਿਨਿ ਚੇਤਿਆ॥ ਬਿਨੁ ਨਾਮ ਹਰਿ ਕੇ ਭਰਮਿ ਭੂਲੇ ਪਚਹਿ ਮੁਗਧ ਅਚੇਤਿਆ॥ ਹਰਿ ਨਾਮੁ ਭਗਤਿ ਨ ਰਿਦੈ ਸਾਚਾ ਸੇ ਅੰਤਿ ਧਾਹੀ ਰੁੰਨਿਆ॥ ਸਚੁ ਕਹੈ ਨਾਨਕੁ ਸਬਦਿ ਸਾਚੈ ਮੇਲਿ ਚਿਰੀ ਵਿਛੁੰਨਿਆ॥੪॥੧॥੫॥

ੴ ਸਤਿਗੁਰ ਪ੍ਰਸਾਦਿ॥ ਆਸਾ ਮਹਲਾ ੩ ਛੰਤ ਘਰੁ ੧॥ ਹਮ ਘਰੇ ਸਾਚਾ ਸੋਹਿਲਾ ਸਾਚੈ ਸਬਦਿ ਸੁਹਾਇਆ ਰਾਮ॥ ਧਨ ਪਿਰ ਮੇਲੁ ਭਇਆ ਪ੍ਰਭਿ ਆਪਿ ਮਿਲਾਇਆ ਰਾਮ॥ ਪ੍ਰਭਿ ਆਪਿ ਮਿਲਾਇਆ ਸਚੁ ਮੰਨਿ ਵਸਾਇਆ ਕਾਮਣਿ ਸਹਜੇ ਮਾਤੀ॥ ਗੁਰ ਸਬਦਿ ਸੀਗਾਰੀ ਸਚਿ ਸਵਾਰੀ ਸਦਾ ਰਾਵੇ ਰੰਗਿ ਰਾਤੀ॥ ਆਪੁ ਗਵਾਏ ਹਰਿ ਵਰੁ ਪਾਏ ਤਾ ਹਰਿ ਰਸੁ ਮੰਨਿ ਵਸਾਇਆ॥ ਕਹੁ ਨਾਨਕ ਗੁਰ ਸਬਦਿ ਸਵਾਰੀ ਸਫਲਿਓ ਜਨਮੁ ਸਬਾਇਆ॥੧॥ ਦੂਜੜੈ ਕਾਮਣਿ ਭਰਮਿ ਭੁਲੀ ਹਰਿ ਵਰੁ ਨ ਪਾਏ ਰਾਮ॥ ਕਾਮਣਿ ਗੁਣੁ ਨਾਹੀ ਬਿਰਥਾ ਜਨਮੁ ਗਵਾਏ ਰਾਮ॥ ਬਿਰਥਾ ਜਨਮੁ ਗਵਾਏ ਮਨਮੁਖਿ ਇਆਣੀ ਅਉਗਣਵੰਤੀ ਝੂਰੇ॥ ਆਪਣਾ ਸਤਿਗੁਰੁ ਸੇਵਿ ਸਦਾ ਸੁਖੁ ਪਾਇਆ ਤਾ ਪਿਰੁ ਮਿਲਿਆ ਹਦੂਰੇ॥ ਦੇਖਿ ਪਿਰੁ ਵਿਗਸੀ ਅੰਦਰਹੁ ਸਰਸੀ ਸਚੈ ਸਬਦਿ ਸੁਭਾਏ॥ ਨਾਨਕ ਵਿਣੁ ਨਾਵੈ ਕਾਮਣਿ ਭਰਮਿ ਭੁਲਾਣੀ