ਪੰਨਾ:Guru Granth Sahib Ji.pdf/45

ਵਿਕੀਸਰੋਤ ਤੋਂ
ਨੈਵੀਗੇਸ਼ਨ 'ਤੇ ਜਾਓ ਸਰਚ ਤੇ ਜਾਓ
ਇਸ ਸਫ਼ੇ ਦੀ ਪਰੂਫ਼ਰੀਡਿੰਗ ਕੀਤੀ ਗਈ ਹੈ

੪੫

ਸਚਾ ਸੋਇ ॥੧॥ ਮੇਰੇ ਮਨ ਹਰਿ ਹਰਿ ਨਾਮੁ ਧਿਆਇ ॥ਨਾਮੁ ਸਹਾਈ ਸਦਾ ਸੰਗਿ ਆਗੈ ਲਏ ਛਡਾਇ ॥੧॥ ਰਹਾਉ ॥ ਦੁਨੀਆ ਕੀਆ ਵਡਿਆਈਆ ਕਵਨੈ ਆਵਹਿ ਕਾਮਿ ॥ ਮਾਇਆ ਕਾ ਰੰਗੁ ਸਭੁ ਫਿਕਾ ਜਾਤੋ ਬਿਨਸਿ ਨਿਦਾਨਿ ॥ ਜਾ ਕੈ ਹਿਰਦੈ ਹਰਿ ਵਸੈ ਸੋ ਪੂਰਾ ਪਰਧਾਨੁ ॥੨॥ ਸਾਧੂ ਕੀ ਹੋਹੁ ਰੇਣੁਕਾ ਅਪਣਾ ਆਪੁ ਤਿਆਗਿ ॥ ਉਪਾਵ ਸਿਆਣਪ ਸਗਲ ਛਡਿ ਗੁਰ ਕੀ ਚਰਣੀ ਲਾਗੁ ॥ ਤਿਸਹਿ ਪਰਾਪਤਿ ਰਤਨੁ ਹੋਇ ਜਿਸੁ ਮਸਤਕਿ ਹੋਵੈ ਭਾਗੁ ॥੩॥ ਤਿਸੈ ਪਰਾਪਤਿ ਭਾਈਹੋ ਜਿਸੁ ਦੇਵੈ ਪ੍ਰਭੁ ਆਪਿ ॥ ਸਤਿਗੁਰ ਕੀ ਸੇਵਾ ਸੋ ਕਰੇ ਜਿਸੁ ਬਿਨਸੈ ਹਉਮੈ ਤਾਪੁ ॥ ਨਾਨਕ ਕਉ ਗੁਰੁ ਭੇਟਿਆ ਬਿਨਸੇ ਸਗਲ ਸੰਤਾਪ ॥੪॥੮॥੭੮॥ ਸਿਰੀਰਾਗੁ ਮਹਲਾ ੫ ॥ ਇਕੁ ਪਛਾਣੁ ਜੀਅ ਕਾ ਇਕੋ ਦੇ ਰਖਣਹਾਰੁ ॥ ਇਕਸ ਕਾ ਮਨਿ ਆਸਰਾ ਇਕੋ ਪ੍ਰਾਣ ਅਧਾਰੁ ॥ ਤਿਸੁ ਸਰਣਾਈ ਸਦਾ ਸੁਖੁ ਪਾਰਬ੍ਰਹਮੁ ਕਰਤਾਰੁ ॥ ੧॥ ਮਨ ਮੇਰੇ ਸਗਲ ਉਪਾਵ ਤਿਆਗੁ ॥ ਗੁਰੁ ਪੂਰਾ ਆਰਾਧਿ ਨਿਤ ਇਕਸੁ ਕੀ ਲਿਵ ਲਾਗੁ ॥੧॥ ਰਹਾਉ ॥ ਇਕੋ ਭਾਈ ਮਿਤੁ ਇਕੁ ਇਕੋ ਮਾਤ ਪਿਤਾ ॥ ਇਕਸ ਕੀ ਮਨਿ ਟੇਕ ਹੈ ਜਿਨਿ ਜੀਉ ਪਿੰਡੁ ਦਿਤਾ॥ ਸੋ ਪ੍ਰਭੁ ਮਨਹੁ ਨ ਵਿਸਰੈ ਜਿਨਿ ਸਭੁ ਕਿਛੁ ਵਸਿ ਕੀਤਾ ॥੨॥ ਘਰਿ ਇਕੋ ਬਾਹਰਿ ਇਕੋ ਥਾਨ ਥਨੰਤਰਿ ਆਪਿ ॥ ਜੀਅ ਜੰਤ ਸਭਿ ਜਿਨਿ ਕੀਏ ਆਠ ਪਹਰ ਤਿਸੁ ਜਾਪਿ ॥ ਇਕਸੁ ਸੇਤੀ ਰਤਿਆ ਨ ਹੋਵੀ ਸੋਗ ਸੰਤਾਪੁ ॥੩॥ ਪਾਰਬ੍ਰਹਮੁ ਪ੍ਰਭੁ ਏਕੁ ਹੈ ਦੂਜਾ ਨਾਹੀ ਕੋਇ ॥ ਜੀਉ ਪਿੰਡੁ ਸਭੁ ਤਿਸ ਕਾ ਜੋ ਤਿਸੁ ਭਾਵੈ ਸੁ ਹੋਇ ॥ ਗੁਰਿ ਪੂਰੈ ਪੂਰਾ ਭਇਆ ਜਪਿ ਨਾਨਕ ਸਚਾ ਸੋਇ ॥ ੪॥੯॥੭੯॥ ਸਿਰੀਰਾਗੁ ਮਹਲਾ ੫ ॥ ਜਿਨਾ ਸਤਿਗੁਰ ਸਿਉ ਚਿਤੁ ਲਾਇਆ ਸੇ ਪੂਰੇ ਪਰਧਾਨ ॥ ਜਿਨ ਕਉ ਆਪਿ ਦਇਆਲੁ ਹੋਇ ਤਿਨ ਉਪਜੈ ਮਨਿ ਗਿਆਨੁ ॥ ਜਿਨ ਕਉ ਮਸਤਕਿ ਲਿਖਿਆ ਤਿਨ ਪਾਇਆ ਹਰਿ ਨਾਮੁ ॥੧॥ ਮਨ ਮੇਰੇ ਏਕੋ ਨਾਮੁ ਧਿਆਇ ॥ ਸਰਬ ਸੁਖਾ ਸੁਖ ਊਪਜਹਿ ਦਰਗਹ ਪੈਧਾ ਜਾਇ ॥੧॥ ਰਹਾਉ ॥ ਜਨਮ ਮਰਣ ਕਾ ਭਉ ਗਇਆ ਭਾਉ ਭਗਤਿ ਗੋਪਾਲ ॥ ਸਾਧੂ ਸੰਗਤਿ ਨਿਰਮਲਾ ਆਪਿ ਕਰੇ ਪ੍ਰਤਿਪਾਲ ॥ ਜਨਮ ਮਰਣ ਕੀ ਮਲੁ ਕਟੀਐ ਗੁਰ ਦਰਸਨੁ ਦੇਖਿ ਨਿਹਾਲ ॥੨॥ ਥਾਨ ਥਨੰਤਰਿ ਰਵਿ ਰਹਿਆ ਪਾਰਬ੍ਰਹਮੁ ਪ੍ਰਭੁ ਸੋਇ ॥ ਸਭਨਾ ਦਾਤਾ ਏਕੁ ਹੈ ਦੂਜਾ ਨਾਹੀ ਕੋਇ ॥ ਤਿਸੁ ਸਰਣਾਈ ਛੁਟੀਐ ਕੀਤਾ ਲੋੜੇ ਸੁ ਹੋਇ ॥੩॥ ਜਿਨ ਮਨਿ ਵਸਿਆ ਪਾਰਬ੍ਰਹਮੁ ਸੇ ਪੂਰੇ ਪਰਧਾਨ ॥ ਤਿਨ ਕੀ ਸੋਭਾ ਨਿਰਮਲੀ ਪਰਗਟੁ ਭਈ ਜਹਾਨ ॥ ਜਿਨੀ ਮੇਰਾ ਪ੍ਰਭੁ