੪੬੩
ਵਾਰ॥੧॥ ਮਹਲਾ ੨॥ ਜੇ ਸਉ ਚੰਦਾ ਉਗਵਹਿ ਸੂਰਜ ਚੜਹਿ ਹਜਾਰ॥ ਏਤੇ ਚਾਨਣ ਹੋਦਿਆਂ ਗੁਰ ਬਿਨੁ ਘੋਰ ਅੰਧਾਰ॥੨॥ ਮਃ ੧॥ ਨਾਨਕ ਗੁਰੂ ਨ ਚੇਤਨੀ ਮਨਿ ਆਪਣੈ ਸੁਚੇਤ॥ ਛੁਟੇ ਤਿਲ ਬੂਆੜ ਜਿਉ ਸੁੰਵੇ ਅੰਦਰਿ ਖੇਤ॥ ਖੇਤੈ ਅੰਦਰਿ ਛੁਟਿਆ ਕਹੁ ਨਾਨਕ ਸਉ ਨਾਹ॥ ਫਲੀਅਹਿ ਫੁਲੀਅਹਿ ਬਪੁੜੇ ਭੀ ਤਨ ਵਿਚਿ ਸੁਆਹ ॥੩॥ ਪਉੜੀ॥ ਆਪੀਨ੍ਹੈ ਆਪੁ ਸਾਜਿਓ ਆਪੀਨ੍ਹੈ੍ ਰਚਿਓ ਨਾਉ॥ ਦੁਯੀ ਕੁਦਰਤਿ ਸਾਜੀਐ ਕਰਿ ਆਸਣੁ ਡਿਠੋ ਚਾਉ॥ ਦਾਤਾ ਕਰਤਾ ਆਪਿ ਤੂੰ ਤੁਸਿ ਦੇਵਹਿ ਕਰਹਿ ਪਸਾਉ ॥ਤੂੰ ਜਾਣੋਈ ਸਭਸੈ ਦੇ ਲੈਸਹਿ ਜਿੰਦੁ ਕਵਾਉ॥ ਕਰਿ ਆਸਣੁ ਡਿਠੋ ਚਾਉ॥੧॥ ਸਲੋਕੁ ਮਃ ੧॥ ਸਚੇ ਤੇਰੇ ਖੰਡ ਸਚੇ ਬ੍ਰਹਮੰਡ॥ ਸਚੇ ਤੇਰੇ ਲੋਅ ਸਚੇ ਆਕਾਰ॥ ਸਚੇ ਤੇਰੇ ਕਰਣੇ ਸਰਬ ਬੀਚਾਰ॥ ਸਚਾ ਤੇਰਾ ਅਮਰੁ ਸਚਾ ਦੀਬਾਣੁ॥ ਸਚਾ ਤੇਰਾ ਹੁਕਮੁ ਸਚਾ ਫੁਰਮਾਣੁ॥ ਸਚਾ ਤੇਰਾ ਕਰਮੁ ਸਚਾ ਨੀਸਾਣੁ॥ ਸਚੇ ਤੁਧੁ ਆਖਹਿ ਲਖ ਕਰੋੜਿ॥ ਸਚੈ ਸਭਿ ਤਾਣਿ ਸਚੈ ਸਭਿ ਜੋਰਿ॥ ਸਚੀ ਤੇਰੀ ਸਿਫਤਿ ਸਚੀ ਸਾਲਾਹ॥ ਸਚੀ ਤੇਰੀ ਕੁਦਰਤਿ ਸਚੇ ਪਾਤਿਸਾਹ॥ ਨਾਨਕ ਸਚੁ ਧਿਆਇਨਿ ਸਚੁ॥ ਜੋ ਮਰਿ ਜੰਮੇ ਸੁ ਕਚੁ ਨਿਕਚੁ॥੧॥ ਮਃ ੧॥ ਵਡੀ ਵਡਿਆਈ ਜਾ ਵਡਾ ਨਾਉ॥ ਵਡੀ ਵਡਿਆਈ ਜਾ ਸਚੁ ਨਿਆਉ॥ ਵਡੀ ਵਡਿਆਈ ਜਾ ਨਿਹਚਲ ਥਾਉ॥ ਵਡੀ ਵਡਿਆਈ ਜਾਣੈ ਆਲਾਉ॥ ਵਡੀ ਵਡਿਆਈ ਬੁਝੈ ਸਭਿ ਭਾਉ॥ ਵਡੀ ਵਡਿਆਈ ਜਾ ਪੁਛਿ ਨ ਦਾਤਿ॥ ਵਡੀ ਵਡਿਆਈ ਜਾ ਆਪੇ ਆਪਿ॥ ਨਾਨਕ ਕਾਰ ਨ ਕਥਨੀ ਜਾਇ॥ ਕੀਤਾ ਕਰਣਾ ਸਰਬ ਰਜਾਇ॥੨॥ ਮਹਲਾ ੨॥ ਇਹੁ ਜਗੁ ਸਚੈ ਕੀ ਹੈ ਕੋਠੜੀ ਸਚੇ ਕਾ ਵਿਚਿ ਵਾਸੁ॥ ਇਕਨ੍ਹਾ ਹੁਕਮਿ ਸਮਾਇ ਲਏ ਇਕਨ੍ਹਾ ਹੁਕਮੇ ਕਰੇ ਵਿਣਾਸੁ॥ ਇਕਨ੍ਹਾ ਭਾਣੈ ਕਢਿ ਲਏ ਇਕਨ੍ਹਾ ਮਾਇਆ ਵਿਚਿ ਨਿਵਾਸੁ॥ ਏਵ ਭਿ ਆਖਿ ਨ ਜਾਪਈ ਜਿ ਕਿਸੈ ਆਣੇ ਰਾਸਿ॥ ਨਾਨਕ ਗੁਰਮੁਖਿ ਜਾਣੀਐ ਜਾ ਕਉ ਆਪਿ ਕਰੇ ਪਰਗਾਸੁ॥੩॥ ਪਉੜੀ॥ ਨਾਨਕ ਜੀਅ ਉਪਾਇ ਕੈ ਲਿਖਿ ਨਾਵੈ ਧਰਮੁ ਬਹਾਲਿਆ॥ ਓਥੈ ਸਚੇ ਹੀ ਸਚਿ ਨਿਬੜੈ ਚੁਣਿ ਵਖਿ ਕਢੇ ਜਜਮਾਲਿਆ॥ ਥਾਉ ਨ ਪਾਇਨਿ ਕੂੜਿਆਰ ਮੁਹ ਕਾਲ੍ਹੈ ਦੋਜਕਿ ਚਾਲਿਆ॥ ਤੇਰੈ ਨਾਇ ਰਤੇ ਸੇ ਜਿਣਿ ਗਏ ਹਾਰਿ ਗਏ ਸਿ ਠਗਣ ਵਾਲਿਆ॥ ਲਿਖਿ ਨਾਵੈ ਧਰਮੁ ਬਹਾਲਿਆ॥੨॥ ਸਲੋਕ ਮਃ ੧॥ ਵਿਸਮਾਦੁ ਨਾਦ ਵਿਸਮਾਦੁ ਵੇਦ॥ ਵਿਸਮਾਦੁ ਜੀਅ ਵਿਸਮਾਦੁ ਭੇਦ॥ ਵਿਸਮਾਦੁ ਰੂਪ ਵਿਸਮਾਦੁ ਰੰਗ॥ ਵਿਸਮਾਦੁ ਨਾਗੇ ਫਿਰਹਿ