ਪੰਨਾ:Guru Granth Sahib Ji.pdf/473

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ


ਤਿਨਾ ਸੂਤਕੁ ਨਾਹਿ ॥੩॥ ਪਉੜੀ ॥ ਸਤਿਗੁਰੁ ਵਡਾ ਕਰਿ ਸਾਲਾਹੀਐ ਜਿਸੁ ਵਿਚਿ ਵਡੀਆ ਵਡਿਆਈਆ ॥ ਸਹਿ ਦੇ ਮੇਲੇ ਤਾ ਨਦਰੀ ਆਈਆ ॥ ਜਾ ਤਿਸੁ ਭਾਣਾ ਤਾ ਮਨਿ ਵਸਾਈਆ ॥ ਕਰਿ ਹੁਕਮੁ ਮਸਤਕਿ ਹਥੁ ਧਰਿ ਵਿਚਹੁ ਤੋਂ ਮਾਰਿ ਕਢੀਆ ਬੁਰਿਆਈਆ ॥ ਸਹਿ ਤੁਠੈ ਨਉ ਨਿਧਿ ਪਾਈਆ ॥੧੮॥ ਸਲੋਕੁ ਮਃ ੧ ॥ ਪਹਿਲਾ ਸੁਚਾ ਆਪਿ ਹੋਇ ਸੁਚੈ ਬੈਠਾ ਆਇ ॥ ਸੁਚੇ ਅਗੈ ਰਖਿਓਨੁ ਕੋਇ ਨ ਭਿਟਿਓ ਜਾਇ ॥ ਸੁਚਾ ਹੋਇ ਕੈ ਜੇਵਿਆ ਲਗਾ ਪੜਣਿ ਸਲੋਕੁ ॥ ਕੁਹਥੀ ਜਾਈ ਸਟਿਆ ਕਿਸੁ ਏਹੁ ਲਗਾ ਦੋਖੁ ॥ ਅੰਨੁ ਦੇਵਤਾ ਪਾਣੀ ਦੇਵਤਾ ਬੈਸੰਤਰੁ ਦੇਵਤਾ ਲੂਣੁ ਨੂੰ ਪੰਜਵਾ ਪਾਇਆ ਘਿਰਤੁ ॥ ਤਾ ਹੋਆ ਪਾਕੁ ਪਵਿਤੁ ॥ ਪਾਪੀ ਸਿਉ ਤਨੁ ਗਡਿਆ ਥੁਕਾ ਪਈਆ ਤਿਤੁ ॥ ਜਿਤੁ ਮੁਖਿ ਨਾਮੁ ਨ ਉਚਰਹਿ ਬਿਨੁ ਨਾਵੈ ਰਸ ਖਾਹਿ ॥ ਨਾਨਕ ਏਵੈ ਜਾਣੀਐ ਤਿਤੁ ਮੁਖਿ ਥੁਕਾ ਪਾਹਿ ॥੧॥ ਮਃ ੧॥ ਭੰਡਿ ਜੰਮੀਐ ਭੰਡਿ ਨਿੰਮੀਐ ਭੰਡਿ ਮੰਗਣੁ ਵੀਆਹੁ ॥ ਭੰਡਹੁ ਹੋਵੈ ਦੋਸਤੀ ਭੰਡਹੁ ਚਲੈ ਰਾਹੁ ॥ ਭੰਡੁ ਮੁਆ ਭੰਡੁ ਕਿ ਭਾਲੀਐ ਭੰਡਿ ਹੋਵੈ ਬੰਧਾਨੁ ॥ ਸੋ ਕਿਉ ਮੰਦਾ ਆਖੀਐ ਜਿਤੁ ਜੰਮਹਿ ਰਾਜਾਨ ॥ ਭੰਡਹੁ ਹੀ ਭੰਡੁ ਊਪਜੈ ਭੰਡੈ ਬਾਝੁ ਨ ਕੋ ਨ ਕੋਇ ॥ ਨਾਨਕ ਭੰਡੈ ਬਾਹਰਾ ਏਕੋ ਸਚਾ ਸੋਇ ॥ ਜਿਤੁ ਮੁਖਿ ਸਦਾ ਸਾਲਾਹੀਐ ਭਾਗਾ ਰਤੀ ਚਾਰਿ॥ ਨਾਨਕ ਤੇ ਤੇ ਮੁਖ ਉਜਲੇ ਤਿਤੁ ਸਚੈ ਦਰਬਾਰਿ ॥੨॥ ਪਉੜੀ ॥ ਸਭੁ ਕੋ ਆਖੈ ਆਪਣਾ ਜਿਸੁ ਨਾਹੀ ਸੋ ਚੁਣਿ ਕਢੀਐ ॥ ਕੀਤਾ ਆਪੋ ਆਪਣਾ ਆਪੇ ਹੀ ਲੇਖਾ ਸੰਚੀਐ ॥ ਜਾ ਰਹਣਾ ਨਾਹੀ ਐਤੁ ਜਗਿ ਤਾ ਕਾਇਤੁ ਗਾਰਬਿ ਹੰਢੀਐ ॥ ਮੰਦਾ ਕਿਸੈ ਨ ਆਖੀਐ ਪੜਿ ਅਖਰੁ ਏਹੋ ਬੁਝੀਐ ॥ ਮੂਰਖੈ ਨਾਲਿ ਨ ਲੁਝੀਐ ॥੧੯॥ ਸਲੋਕੁ ਮਃ ੧ ॥ ਨਾਨਕ ਫਿਕੈ ਬੋਲਿਐ ਤਨੁ ਮਨੁ ਫਿਕਾ ਹੋਇ ॥ ਫਿਕੋ ਫਿਕਾ ਸਦੀਐ ਫਿਕੇ ਫਿਕੀ ਸੋਇ ॥ ਫਿਕਾ ਦਰਗਹ ਸਟੀਐ ਮੁਹਿ ਥੁਕਾ ਫਿਕੇ ਪਾਇ ॥ ਫਿਕਾ ਮੂਰਖੁ ਆਖੀਐ ਪਾਣਾ ਲਹੈ ਸਜਾਇ ॥੧॥ ਮ: ੧॥ ਅੰਦਰਹੁ ਝੂਠੇ ਪੈਜ ਬਾਹਰਿ ਦੁਨੀਆ ਅੰਦਰਿ ਫੈਲੁ ॥ ਅਠਸਠਿ ਤੀਰਥ ਜੇ ਨਾਵਹਿ ਉਤਰੈ ਨਾਹੀ ਮੈਲੁ ॥ ਜਿਨ ਪਟੁ ਅੰਦਰਿ ਕਿ ਬਾਹਰਿ ਗੁਦੜੁ ਤੇ ਭਲੇ ਸੰਸਾਰਿ॥ ਤਿਨ ਨੇਹੁ ਲਗਾ ਰਬ ਸੇਤੀ ਦੇਖਨੇ ਵੀਚਾਰਿ ॥ ਰੰਗਿ ਹਸਹਿ ਰੰਗਿ ਰੋਵਹਿ ਚੁਪ ਚੁੱਕ ਕਿ ਭੀ ਕਰਿ ਜਾਹਿ ॥ਪਰਵਾਹ ਨਾਹੀ ਕਿਸੈ ਕੇਰੀ ਬਾਝੁ ਸਚੇ ਨਾਹ ॥ ਦਰਿ ਵਾਟ ਉਪਰਿ ਖਰਚੁ ਮੰਗਾ ਜਬੈ ਦੇਇ ਤ ਤੇ ਦੀ ਖਾਹਿ ॥ ਦੀਬਾਨੁ ਏਕੋ ਕਲਮ ਏਕਾ ਹਮਾ ਤੁਮਾ ਮੇਲੁ ॥ ਦਰਿ ਲਏ ਲੇਖਾ ਪੀੜਿ ਛੁਟੈ ਨਾਨਕਾ ਜਿਉ ਤੇਲੁ ॥