ਪੰਨਾ:Guru Granth Sahib Ji.pdf/474

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

੨॥ ਪਉੜੀ ॥ ਆਪੇ ਹੀ ਕਰਣਾ ਕੀਓ ਕਲ ਆਪੇ ਹੀ ਤੈ ਧਾਰੀਐ ॥ ਦੇਖਹਿ ਕੀਤਾ ਆਪਣਾ ਧਰਿ ਕਚੀ ਪਕੀ , ਕਿ ਸਾਰੀਐ ॥ ਜੋ ਆਇਆ ਸੋ ਚਲਸੀ ਸਭੁ ਕੋਈ ਆਈ ਵਾਰੀਐ ॥ ਜਿਸ ਕੇ ਜੀਅ ਪਰਾਣ ਹਹਿ ਕਿਉ ਸਾਹਿਬ ਤੋਂ ਮਨਹੁ ਵਿਸਾਰੀਐ ॥ ਆਪਣ ਹਥੀ ਆਪਣਾ ਆਪੇ ਹੀ ਕਾਜੁ ਸਵਾਰੀਐ ॥੨੦॥ ਸਲੋਕੁ ਮਹਲਾ ੨ ॥ ਏਹ ਕਿਨੇਹੀ ਆਸਕੀ ਦੂਜੈ ਲਗੈ ਜਾਇ ॥ ਨਾਨਕ ਆਸਭ ਕਾਂਢੀਐ ਸਦ ਹੀ ਰਹੈ ਸਮਾਇ ॥ ਚੰਗੈ ਚੰਗਾ ਕਰਿ ਮੰਨੇ ਤੇ ਦੇ ਮੰਦੈ ਮੰਦਾ ਹੋਇ ॥ ਆਸਭੁ ਏਹੁ ਨ ਆਖੀਐ ਜਿ ਲੇਖੈ ਵਰਤੈ ਸੋਇ ॥੧॥ ਮਹਲਾ ੨ ॥ ਸਲਾਮੁ ਜਬਾਬੁ ਦੋਵੈ ਕਰੇ ॥ ਮੁੰਢਹੁ ਘੁਥਾ ਜਾਇ ॥ਨਾਨਕ ਦੋਵੈ ਕੂੜੀਆ ਥਾਇ ਨ ਕਾਈ ਪਾਇ ॥੨॥ ਪਉੜੀ ॥ ਜਿਤੁ ਸੇਵਿਐ ਸੁਖੁ ਪਾਈਐ ॥ ਸੋ ਸਾਹਿਬੁ ਸਦਾ ਸਮਾਲੀਐ ॥ ਜਿਤੁ ਕੀਤਾ ਪਾਈਐ ਆਪਣਾ ਸਾ ਘਾਲ ਬੁਰੀ ਕਿਉ ਘਾਲੀਐ ॥ ਮੰਦਾ ਮੂਲਿ ਨ ਨ ਕੀਚਈ ਦੇ ਲੰਮੀ ਨਦਰਿ ਨਿਹਾਲੀਐ ॥ ਜਿਉ ਸਾਹਿਬ ਨਾਲਿ ਨ ਹਾਰੀਐ ਤੇਵੇਹਾ ਪਾਸਾ ਢਾਲੀਐ ॥ ਕਿਛੁ ਲਾਹੇ ਕਿ ਉਪਰਿ ਘਾਲੀਐ ॥੨੧॥ ਸਲੋਕੁ ਮਹਲਾ ੨॥ ਚਾਕਰੁ ਲਗੈ ਚਾਕਰੀ ਨਾਲੇ ਗਾਰਬੁ ਵਾਦੁ ॥ ਗਲਾ ਕਰੇ ਘਣੇਰੀਆ ਦੇ ਕਿ ਖਸਮ ਨ ਪਾਏ ਸਾਦੁ ॥ ਆਪੁ ਗਵਾਇ ਸੇਵਾ ਕਰੇ ਤਾ ਕਿਛੁ ਪਾਏ ਮਾਨੁ ॥ ਨਾਨਕ ਜਿਸ ਨੋ ਲਗਾ ਤਿਸੁ ਮਿਲੈ ਵੀ ਦੀ ਲਗਾ ਸੋ ਪਰਵਾਨੁ ॥੧॥ ਮਹਲਾ ੨ ॥ ਜੋ ਜੀਇ ਹੋਇ ਸੁ ਉਗਵੈ ਮੁਹ ਕਾ ਕਹਿਆ ਵਾਉ ॥ ਬੀਜੇ ਬਿਖੁ ਮੰਗੈ ਹੋ ਅੰਮ੍ਰਿਤੁ ਵੇਖਹੁ ਏਹੁ ਨਿਆਉ ॥੨॥ ਮਹਲਾ ੨ ॥ ਨਾਲਿ ਇਆਣੇ ਦੋਸਤੀ ਕਦੇ ਨ ਆਵੈ ਰਾਸਿ ॥ ਜੇਹਾ ਜਾਣੈ ਤੇਹੋ ਵਰਤੈ ਵੇਖਹੁ ਕੋ ਨਿਰਜਾਸਿ ॥ਵਸਤੂ ਅੰਦਰਿ ਵਸਤੁ ਸਮਾਵੈ ਦੂਜੀ ਹੋਵੈ ਪਾਸਿ ॥ ਸਾਹਿਬ ਸੇਤੀ ਹੁਕਮੁ ਨ ਚਲੈ : ਦੇ ਕਹੀ ਬਣੈ ਅਰਦਾਸਿ ॥ ਕੂੜਿ ਕਮਾਣੈ ਕੂੜੋ ਹੋਵੈ ਨਾਨਕ ਸਿਫਤਿ ਵਿਗਾਸਿ ॥੩॥ ਮਹਲਾ ੨ ॥ ਨਾਲਿ ਇਆਣੇ ਦੋਸਤੀ ਵਡਾਰੂ ਸਿਉ ਨੇਹੁ ॥ ਪਾਣੀ ਅੰਦਰਿ ਲੀਕ ਜਿਉ ਤਿਸ ਦਾ ਥਾਉ ਨ ਥੇਹੁ ॥੪॥ ਮਹਲਾ ੨॥ ਹੋਇ ਇਆਣਾ ਕਰੇ ਕੰਮੁ ਆਣਿ ਨ ਸਕੈ ਰਾਸਿ ॥ ਜੇ ਇਕ ਅਧ ਚੰਗੀ ਕਰੇ ਦੂਜੀ ਭੀ ਵੇਰਾਸਿ ॥੫॥ ਪਉੜੀ ॥ ਚਾਕਰੁ ਲਗੈ ॥ ਕਿ ਚਾਕਰੀ ਜੇ ਚਲੈ ਖਸਮੈ ਭਾਇ ॥ ਹੁਰਮਤਿ ਤਿਸ ਨੋ ਅਗਲੀ ਓਹੁ ਵਜਹੁ ਭਿ ਦੂਣਾ ਖਾਇ ॥ ਖਸਮੈ ਕਰੇ ਬਰਾਬਰੀ ਦੀਕ ਕਿ ਫਿਰਿ ਗੈਰਤਿ ਅੰਦਰਿ ਪਾਇ ॥ ਵਜਹੁ ਗਵਾਏ ਅਗਲਾ ਮੁਹੇ ਮੁਹਿ ਪਾਣਾ ਖਾਇ ॥ ਜਿਸ ਦਾ ਦਿਤਾ ਖਾਵਣਾ ਤਿਸੁ ਕੇ ਕਹੀਐ ਸਾਬਾਸਿ ॥ ਨਾਨਕ ਹੁਕਮੁ ਨ ਚਲਈ ਨਾਲਿ ਖਸਮ ਚਲੈ ਅਰਦਾਸਿ ॥੨੨॥ ਸਲੋਕੁ ਮਹਲਾ ੨ ॥ ਏਹ ਤੇ