ਪੰਨਾ:Guru Granth Sahib Ji.pdf/49

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਕੀਤੀ ਗਈ ਹੈ

੪੯

ਰਸੁ ਜਾਣੈ ਜਿੰਦੁ ॥ ਸੰਤਾ ਸੰਗਤਿ ਮਨਿ ਵਸੈ ਪ੍ਰਭੁ ਪ੍ਰੀਤਮੁ ਬਖਸਿੰਦੁ ॥ ਜਿਨਿ ਸੇਵਿਆ ਪ੍ਰਭੁ ਆਪਣਾ ਸੋਈ ਰਾਜ ਨੂੰ ਨਰਿੰਦੁ ॥੨॥ ਅਉਸਰਿ ਹਰਿ ਜਸੁ ਗੁਣ ਰਮਣ ਜਿਤੁ ਕੋਟਿ ਮਜਨ ਇਸਨਾਨੁ ॥ ਰਸਨਾ ਉਚਰੈ ਗੁਣਵਤੀ ਕੋਇ ਨ ਪੂਜੈ ਦਾਨੁ ॥ ਦ੍ਰਿਸਟਿ ਧਾਰਿ ਮਨਿ ਤਨਿ ਵਸੈ ਦਇਆਲ ਪੁਰਖੁ ਮਿਹਰਵਾਨੁ ॥ ਜੀਉ ਪਿੰਡੁ ਧਨੁ ਤਿਸ ਦਾ ਹਉ ਸਦਾ ਸਦਾ ਕੁਰਬਾਨੁ ॥੩॥ ਮਿਲਿਆ ਕਦੇ ਨ ਵਿਛੁੜੈ ਜੋ ਮੇਲਿਆ ਕਰਤਾਰਿ ॥ ਦਾਸਾ ਕੇ ਬੰਧਨ ਕਟਿਆ ਸਾਚੈ ਦੇ ਸਿਰਜਣਹਾਰਿ ॥ ਭੂਲਾ ਮਾਰਗਿ ਪਾਇਓਨੁ ਗੁਣ ਅਵਗੁਣ ਨ ਬੀਚਾਰਿ ॥ ਨਾਨਕ ਤਿਸੁ ਸਰਣਾਗਤੀ ਜਿ ਸਗਲ ਦੀ ਘਟਾ ਆਧਾਰੁ ॥੪॥੧੮॥੮੮॥ ਸਿਰੀਰਾਗੁ ਮਹਲਾ ੫ ॥ ਰਸਨਾ ਸਚਾ ਸਿਮਰੀਐ ਮਨੁ ਤਨੁ ਨਿਰਮਲੁ ਹੋਇ ॥ ਮਾਤ ਪਿਤਾ ਸਾਕ ਅਗਲੇ ਤਿਸੁ ਬਿਨੁ ਅਵਰੁ ਨ ਕੋਇ ॥ ਮਿਹਰ ਕਰੇ ਜੇ ਆਪਣੀ ਚਸਾ ਨ ਵਿਸਰੈ ਸੋਇ ॥੧॥ ਮਨ ਮੇਰੇ ਸਾਚਾ ਸੇਵਿ ਜਿਚਰੁ ਸਾਸੁ ॥ ਬਿਨੁ ਸਚੇ ਸਭ ਕੂੜੁ ਹੈ ਅੰਤੇ ਹੋਇ ਬਿਨਾਸੁ ॥੧॥ ਰਹਾਉ ॥ ਸਾਹਿਬੁ ਮੇਰਾ ਨਿਰਮਲਾ ਤਿਸੁ ਬਿਨੁ ਰਹਣੁ ਨ ਜਾਇ ॥ ਮੇਰੈ ਮਨਿ ਤਨਿ ਭੁਖ ਅਤਿ ਅਗਲੀ ਕੋਈ ਆਣਿ ਮਿਲਾਵੈ ਮਾਇ ॥ ਦੇ ਚਾਰੇ ਕੁੰਡਾ ਭਾਲੀਆ ਸਹ ਬਿਨੁ ਅਵਰੁ ਨ ਜਾਇ ॥੨॥ ਤਿਸੁ ਆਗੈ ਅਰਦਾਸਿ ਕਰਿ ਜੋ ਮੇਲੇ ਕਰਤਾਰੁ ॥ ਸਤਿਗੁਰੂ ਦਾਤਾ ਨਾਮ ਕਾ ਪੂਰਾ ਜਿਸੁ ਭੰਡਾਰੁ ॥ ਸਦਾ ਸਦਾ ਸਾਲਾਹੀਐ ਅੰਤੁ ਨ ਪਾਰਾਵਾਰੁ ॥੩॥ ਪਰਵਦਗਾਰੁ ਸਾਲਾਹੀਐ ਜੋ ਜਿਸ ਦੇ ਚਲਤ ਅਨੇਕ ॥ ਸਦਾ ਸਦਾ ਆਰਾਧੀਐ ਏਹਾ ਮਤਿ ਵਿਸੇਖ ॥ ਮਨਿ ਤਨਿ ਮਿਠਾ ਤਿਸੁ ਲਗੈ ਜਿਸੁ ਮਸਤਕਿ ਨਾਨਕ ਲੇਖ ॥੪॥੧੯॥੮੯॥ ਸਿਰੀਰਾਗੁ ਮਹਲਾ ੫ ॥ ਸੰਤ ਜਨਹੁ ਮਿਲਿ ਭਾਈਹੋ ਸਚਾ ਨਾਮੁ ਸਮਾਲਿ ॥ ਤੋਸਾ ਬੰਧਹੁ ਜੀਅ ਕਾ ਐਥੈ ਓਥੈ ਨਾਲਿ ॥ ਗੁਰ ਪੂਰੇ ਤੇ ਪਾਈਐ ਅਪਣੀ ਨਦਰਿ ਨਿਹਾਲਿ ॥ ਕਰਮਿ ਪਰਾਪਤਿ ਤਿਸੁ ਹੋਵੈ ਜਿਸ ਨੋ ਹੋਇ ਦਇਆਲੁ ॥੧॥ ਮੇਰੇ ਮਨ ਗੁਰ ਜੇਵਡੁ ਅਵਰੁ ਨ ਕੋਇ ॥ ਦੂਜਾ ਥਾਉ ਨ ਕੋ ਸੁਝੈ ਗੁਰ ਮੇਲੇ ਸਚੁ ਸੋਇ ॥੧॥ ਰਹਾਉ ॥ ਸਗਲ ਪਦਾਰਥ ਤਿਸੁ ਮਿਲੇ ਜਿਨਿ ਗੁਰੁ ਡਿਠਾ ਜਾਇ ॥ ਗੁਰ ਚਰਣੀ ਜਿਨ ਮਨੁ ਲਗਾ ਸੇ ਵਡਭਾਗੀ ਮਾਇ ॥ ਗੁਰੁ ਦਾਤਾ ਸਮਰਥੁ ਗੁਰੁ ਗੁਰੁ ਸਭ ਮਹਿ ਰਹਿਆ ਸਮਾਇ ॥ ਗੁਰੁ ਪਰਮੇਸਰੁ ਪਾਰਬ੍ਰਹਮੁ ਗੁਰੁ ਡੁਬਦਾ ਲਏ ਤਰਾਇ ॥੨॥ ਕਿਤੁ ਮੁਖਿ ਗੁਰੁ ਸਾਲਾਹੀਐ ਕਰਣ ਕਾਰਣ ਸਮਰਥੁ ॥ ਸੇ ਮਥੇ ਉੱਤੇ ਤੇ ਨਿਹਚਲ ਰਹੇ ਜਿਨ ਗੁਰਿ ਧਾਰਿਆ ਹਥੁ ॥ ਗੁਰਿ ਅੰਮ੍ਰਿਤ ਨਾਮੁ ਪੀਆਲਿਆ ਜਨਮ ਮਰਨ ਕਾ ਪਥੁ ॥ ਗੁਰੁ