੫੦੪
ਦ੍ਰਿਸਟਿ ਲੋਚਨ ਅਭ ਅੰਤਰਿ ਏਕਾ ਨਦਰਿ ਸੁ ਤ੍ਰਿਭਵਣ ਸਾਰ॥੩॥ ਪਵਣੁ ਪਾਣੀ ਅਗਨਿ ਤਿਨਿ ਕੀਆ ਬ੍ਰਹਮਾ ਬਿਸਨੁ ਮਹੇਸ ਅਕਾਰ॥ ਸਰਬੇ ਜਾਚਿਕ ਤੂੰ ਪ੍ਰਭੁ ਦਾਤਾ ਦਾਤਿ ਕਰੇ ਅਪੁਨੈ ਬੀਚਾਰ॥੪॥ ਕੋਟਿ ਤੇਤੀਸ ਜਾਚਹਿ ਪ੍ਰਭ ਨਾਇਕ ਦੇਦੇ ਤੋਟਿ ਨਾਹੀ ਭੰਡਾਰ॥ ਊਂਧੈ ਭਾਂਡੈ ਕਛੁ ਨ ਸਮਾਵੈ ਸੀਧੈ ਅੰਮ੍ਰਿਤੁ ਪਰੈ ਨਿਹਾਰ॥੫॥ ਸਿਧ ਸਮਾਧੀ ਅੰਤਰਿ ਜਾਚਹਿ ਰਿਧਿ ਸਿਧਿ ਜਾਚਿ ਕਰਹਿ ਜੈਕਾਰ॥ ਜੈਸੀ ਪਿਆਸ ਹੋਇ ਮਨ ਅੰਤਰਿ ਤੈਸੋ ਜਲੁ ਦੇਵਹਿ ਪਰਕਾਰ॥੬॥ ਬਡੇ ਭਾਗ ਗੁਰੁ ਸੇਵਹਿ ਅਪੁਨਾ ਭੇਦੁ ਨਾਹੀ ਗੁਰਦੇਵ ਮੁਰਾਰ॥ ਤਾ ਕਉ ਕਾਲੁ ਨਾਹੀ ਜਮੁ ਜੋਹੈ ਬੂਝਹਿ ਅੰਤਰਿ ਸਬਦੁ ਬੀਚਾਰ॥੭॥ ਅਬ ਤਬ ਅਵਰੁ ਨ ਮਾਗਉ ਹਰਿ ਪਹਿ ਨਾਮੁ ਨਿਰੰਜਨ ਦੀਜੈ ਪਿਆਰਿ॥ ਨਾਨਕ ਚਾਤ੍ਰਿਕੁ ਅੰਮ੍ਰਿਤ ਜਲੁ ਮਾਗੈ ਹਰਿ ਜਸੁ ਦੀਜੈ ਕਿਰਪਾ ਧਾਰਿ॥੮॥੨॥ ਗੂਜਰੀ ਮਹਲਾ ੧॥ ਐ ਜੀ ਜਨਮਿ ਮਰੈ ਆਵੈ ਫੁਨਿ ਜਾਵੈ ਬਿਨੁ ਗੁਰ ਗਤਿ ਨਹੀ ਕਾਈ॥ ਗੁਰਮੁਖਿ ਪ੍ਰਾਣੀ ਨਾਮੇ ਰਾਤੇ ਨਾਮੇ ਗਤਿ ਪਤਿ ਪਾਈ॥੧॥ ਭਾਈ ਰੇ ਰਾਮ ਨਾਮਿ ਚਿਤੁ ਲਾਈ॥ ਗੁਰ ਪਰਸਾਦੀ ਹਰਿ ਪ੍ਰਭ ਜਾਚੇ ਐਸੀ ਨਾਮ ਬਡਾਈ॥੧॥ ਰਹਾਉ॥ ਐ ਜੀ ਬਹੁਤੇ ਭੇਖ ਕਰਹਿ ਭਿਖਿਆ ਕਉ ਕੇਤੇ ਉਦਰੁ ਭਰਨ ਕੈ ਤਾਈ॥ ਬਿਨੁ ਹਰਿ ਭਗਤਿ ਨਾਹੀ ਸੁਖੁ ਪ੍ਰਾਨੀ ਬਿਨੁ ਗੁਰ ਗਰਬੁ ਨ ਜਾਈ॥੨॥ ਐ ਜੀ ਕਾਲੁ ਸਦਾ ਸਿਰ ਊਪਰਿ ਠਾਢੇ ਜਨਮਿ ਜਨਮਿ ਵੈਰਾਈ॥ ਸਾਚੈ ਸਬਦਿ ਰਤੇ ਸੇ ਬਾਚੇ ਸਤਿਗੁਰ ਬੂਝ ਬੁਝਾਈ॥੩॥ ਗੁਰ ਸਰਣਾਈ ਜੋਹਿ ਨ ਸਾਕੈ ਦੂਤੁ ਨ ਸਕੈ ਸੰਤਾਈ॥ ਅਵਿਗਤ ਨਾਥ ਨਿਰੰਜਨਿ ਰਾਤੇ ਨਿਰਭਉ ਸਿਉ ਲਿਵ ਲਾਈ॥੪॥ ਐ ਜੀਉ ਨਾਮੁ ਦਿੜਹੁ ਨਾਮੇ ਲਿਵ ਲਾਵਹੁ ਸਤਿਗੁਰ ਟੇਕ ਟਿਕਾਈ॥ ਜੋ ਤਿਸੁ ਭਾਵੈ ਸੋਈ ਕਰਸੀ ਕਿਰਤੁ ਨ ਮੇਟਿਆ ਜਾਈ॥੫॥ ਐ ਜੀ ਭਾਗਿ ਪਰੇ ਗੁਰ ਸਰਣਿ ਤੁਮ੍ਹਾਰੀ ਮੈ ਅਵਰ ਨ ਦੂਜੀ ਭਾਈ॥ ਅਬ ਤਬ ਏਕੋ ਏਕੁ ਪੁਕਾਰਉ ਆਦਿ ਜੁਗਾਦਿ ਸਖਾਈ॥੬॥ ਐ ਜੀ ਰਾਖਹੁ ਪੈਜ ਨਾਮ ਅਪੁਨੇ ਕੀ ਤੁਝ ਹੀ ਸਿਉ ਬਨਿ ਆਈ॥ ਕਰਿ ਕਿਰਪਾ ਗੁਰ ਦਰਸੁ ਦਿਖਾਵਹੁ ਹਉਮੈ ਸਬਦਿ ਜਲਾਈ॥੭॥ ਐ ਜੀ ਕਿਆ ਮਾਗਉ ਕਿਛੁ ਰਹੈ ਨ ਦੀਸੈ ਇਸੁ ਜਗ ਮਹਿ ਆਇਆ ਜਾਈ॥ ਨਾਨਕ ਨਾਮੁ ਪਦਾਰਥੁ ਦੀਜੈ ਹਿਰਦੈ ਕੰਠ ਬਣਾਈ॥੮॥੩॥ ਗੂਜਰੀ ਮਹਲਾ ੧॥ ਐ ਜੀ ਨਾ ਹਮ ਉਤਮ ਨੀਚ ਨ ਮਧਿਮ ਹਰਿ ਸਰਣਾਗਤਿ ਹਰਿ ਕੇ ਲੋਗ॥ ਨਾਮ ਰਤੇ ਕੇਵਲ ਬੈਰਾਗੀ ਸੋਗ ਬਿਜੋਗ ਬਿਸਰਜਿਤ ਰੋਗ॥੧॥ ਭਾਈ ਰੇ