ਪੰਨਾ:Guru Granth Sahib Ji.pdf/527

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ॥ ਰਾਗੁ ਦੇਵਗੰਧਾਰੀ ਮਹਲਾ ੪ ਘਰੁ ੧॥ ਸੇਵਕ ਜਨ ਬਨੇ ਠਾਕੁਰ ਲਿਵ ਲਾਗੇ ॥ ਜੋ ਤੁਮਰਾ ਜਸੁ ਕਹਤੇ ਗੁਰਮਤਿ ਤਿਨ ਮੁਖ ਭਾਗ ਸਭਾਗੇ ॥੧॥ ਆ ਰਹਾਉ ॥ ਟੂਟੇ ਮਾਇਆ ਕੇ ਬੰਧਨ ਫਾਹੇ ਹਰਿ ਰਾਮ ਨਾਮ ਲਿਵ ਲਾਗੇ ॥ ਹਮਰਾ ਮਨੁ ਮੋਹਿਓ ਗੁਰ ਮੋਹਨਿ ਹਮ ਬਿਸਮ ਭਈ ਮੁਖਿ ਲਾਗੇ ॥੧॥ ਸਗਲੀ ਰੈਣਿ ਸੋਈ ਅੰਧਿਆਰੀ ਗੁਰ ਕਿਰਤ ਕਿਰਪਾ ਜਾਗੇ ॥ ਜਨ ਨਾਨਕ ਕੇ ਪ੍ਰਭ ਸੁੰਦਰ ਸੁਆਮੀ ਮੋਹਿ ਤੁਮ ਸਰਿ ਅਵਰੁ ਨ ਲਾਗੇ ॥੨॥੧॥ ਦੇਵਗੰਧਾਰੀ ॥ ਮੇਰੋ ਸੁੰਦਰੁ ਕਹਹੁ ਮਿਲੈ ਮੈ ਕਿਤੁ ਗਲੀ ॥ ਹਰਿ ਕੇ ਸੰਤ ਬਤਾਵਹੁ ਮਾਰਗੁ ਹਮ ਪੀਛੈ ਲਾਗਿ ਚਲੀ ॥੧॥ ਰਹਾਉ ॥ ਪ੍ਰਿਅ ਕੇ ਬਚਨ ਕਿ ਕਿ ਸੁਖਾਨੇ ਹੀਅਰੈ ਇਹ ਚਾਲ ਬਨੀ ਹੈ ਭਲੀ ॥ਲਟਰੀ ਮਧੁਰੀ ਠਾਕੁਰ ਭਾਈ ਓਹ ਸੁੰਦਰਿ ਹਰਿ ਢੁਲਿ ਮਿਲੀ ॥੧॥ ਕਿ ਏਕੋ ਪਿਉ ਸਖੀਆ ਸਭ ਪ੍ਰਿਅ ਕੀ ਜੋ ਭਾਵੈ ਪਿਰ ਸਾ ਭਲੀ ॥ ਨਾਨਕੁ ਗਰੀਬੁ ਕਿਆ ਕਰੈ ਬਿਚਾਰਾ ਹਰਿ ਭਾਵੈ ਕੋ ਤੇ ਤਿਤੁ ਰਾਹ ਚਲੀ ॥੨॥੨॥ ਦੇਵਗੰਧਾਰੀ ॥ ਮੇਰੇ ਮਨ ਮੁਖਿ ਹਰਿ ਹਰਿ ਹਰਿ ਬੋਲੀਐ ॥ ਗੁਰਮੁਖਿ ਰੰਗਿ ਚਲੂਲੈ ਕੇ ਰਾਤੀ ਹਰਿ ਪ੍ਰੇਮ ਭੀ ਚੋਲੀਐ ॥੧॥ ਰਹਾਉ ॥ ਹਉ ਫਿਰਉ ਦਿਵਾਨੀ ਆਵਲ ਬਾਵਲ ਤਿਸੁ ਕਾਰਣ ਹਰ ਢੋਲੀਐ ॥ ਕੋਈ ਮੇਲੈ ਮੇਰਾ ਪ੍ਰੀਤਮੁ ਪਿਆਰਾ ਹਮ ਤਿਸ ਕੀ ਗੁਲ ਗੋਲੀਐ ॥੧॥ ਸਤਿਗੁਰੁ ਪੁਰਖੁ ਮਨਾਵਹੁ ॥ ਅਪੁਨਾ ਹਰਿ ਅੰਮ੍ਰਿਤੁ ਪੀ ਝੋਲੀਐ ॥ ਗੁਰ ਪ੍ਰਸਾਦਿ ਜਨ ਨਾਨਕ ਪਾਇਆ ਹਰਿ ਲਾਧਾ ਦੇਹ ਟੋਲੀਐ ॥੨॥੩॥ ਦੇਵਗੰਧਾਰੀ ॥ ਅਬ ਹਮ ਚਲੀ ਠਾਕੁਰ ਪਹਿ ਹਾਰਿ ॥ਜਬ ਹਮ ਸਰਣਿ ਪ੍ਰਭੂ ਕੀ ਆਈ ਰਾਖੁ ਪ੍ਰਭੂ ਭਾਵੈ ਮਾਰਿ ॥