ਪੰਨਾ:Guru Granth Sahib Ji.pdf/53

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ


ਮੰਨੀਅਹਿ ਮਿਲੈ ਨਿਥਾਵੇ ਥਾਉ ॥੧॥ ਭਾਈ ਰੇ ਸਾਚੀ ਸਤਿਗੁਰ ਸੇਵ ॥ ਸਤਿਗੁਰ ਤੁਠੈ ਪਾਈਐ ਪੂਰਨ ਅਲਖ ਕ ਅਭੇਵ ॥੧॥ ਰਹਾਉ ॥ ਸਤਿਗੁਰ ਵਿਟਹੁ ਵਾਰਿਆ ਜਿਨਿ ਦਿਤਾ ਸਚੁ ਨਾਉ ॥ ਅਨਦਿਨੁ ਸਚੁ ਸਲਾਹਣਾ ਸਚੇ ਕੇ ਕਿ ਗੁਣ ਗਾਉ ॥ ਸਚੁ ਖਾਣਾ ਸਚੁ ਪੈਨਣਾ ਸਚੇ ਸਚਾ ਨਾਉ ॥੨॥ ਸਾਸਿ ਗਿਰਾਸਿ ਨ ਵਿਸਰੈ ਸਫਲੁ ਮੂਰਤਿ ਗੁਰੁ ਦੇ ਆਪਿ॥ ਗੁਰ ਜੇਵਡੁ ਅਵਰੁ ਨ ਦਿਸਈ ਆਠ ਪਹਰ ਤਿਸੁ ਜਾਪਿ॥ਨਦਰਿ ਕਰੇ ਤਾ ਪਾਈਐ ਸਚੁ ਨਾਮੁ ਗੁਣਤਾਸਿ ॥ ॥੩॥ ਗੁਰੁ ਪਰਮੇਸਰੁ ਏਕੁ ਹੈ ਸਭ ਮਹਿ ਰਹਿਆ ਸਮਾਇ ॥ ਜਿਨ ਕਉ ਪੂਰਬਿ ਲਿਖਿਆ ਸੇਈ ਨਾਮੁ ਧਿਆਇ ॥ . ਨਾਨਕ ਗੁਰ ਸਰਣਾਗਤੀ ਮਰੈ ਨ ਆਵੈ ਜਾਇ॥੪॥੩੦॥੧੦੦ll n . ੴ ਸਤਿਗੁਰ ਪ੍ਰਸਾਦਿ॥ ਸਿਰੀਰਾਗੁ ਮਹਲਾ ੧ਘਰੁ ੧ ਅਸਟਪਦੀਆ ॥ ਆਖਿ ਆਖਿ ਮਨੁ ਵਾਵਣਾ ਜਿਉ ਜਿਉ ਜਾਪੈਵਾਇ॥ ਕਿ ਜਿਸ ਨੋ ਵਾਇ ਸੁਣਾਈਐ ਸੋ ਕੇਵਡੁ ਕਿਤੁ ਥਾਇ ॥ ਆਖਣ ਵਾਲੇ ਜੇਤੜੇ ਸਭਿ ਆਖਿ ਰਹੇ ਲਿਵ ਲਾਇ ॥੧॥ ਬਾਬਾ ਅਲਹੁ ਅਗਮ ਅਪਾਰੁ ॥ ਪਾਕੀ ਨਾਈ ਪਾਕੁ ਥਾਇ ਸਚਾ ਪਰਵਦਿਗਾਰੁ ॥੧॥ ਰਹਾਉ ॥ ਤੇਰਾ ਹੁਕਮੁ ਨ ਕਿ ਦੇ ਜਾਪੀ ਕੇਤੜਾ ਲਿਖਿ ਨ ਜਾਣੈ ਕੋਇ ॥ ਜੇ ਸਉ ਸਾਇਰ ਮੇਲੀਅਹਿ ਤਿਲੁ ਨ ਪੁਜਾਵਹਿ ਰੋਇ ॥ ਕੀਮਤਿ ਕਿਨੈ ਨ ਦੇ ਨੇ ਪਾਈਆ ਸਭਿ ਸੁਣਿ ਸੁਣਿ ਆਖਹਿ ਸੋਇ ॥੨॥ ਪੀਰ ਪੈਕਾਮਰ ਸਾਲਕ ਸਾਦਕ ਸੁਹਦੇ ਅਉਰੁ ਸਹੀਦ ॥ ਸੇਖ ਮਸਾਇਕ ਕਾਜੀ ਮੁਲਾ ਦਰਿ ਦਰਵੇਸ ਰਸੀਦ ॥ ਬਰਕਤਿ ਤਿਨ ਕਉ ਅਗਲੀ ਪੜਦੇ ਰਹਨਿ ਦਰੂਦ ॥੩॥ ਪੁਛਿ ਨ ਸਾਜੇ ਪੁਛਿ ਨ ਚਾਹੇ ਪੁਛਿ ਨ ਦੇਵੈ ਲੇਇ ॥ ਆਪਣੀ ਕੁਦਰਤਿ ਆਪੇ ਜਾਣੈ ਆਪੇ ਕਰਣੁ ਕਰੇਇ ॥ ਸਭਨਾ ਵੇਖੈ ਨਦਰਿ ਕਰਿ ਜੈ ਭਾਵੈ ਤੈ ਦੇਇ ॥੪॥ ਥਾਵਾ ਨਾਵ ਨ ਜਾਣੀਅਹਿ ਨਾਵਾ ਕੇਵਡੁ ਨਾਉ ॥ ਜਿਥੇ ਵਸੈ ਮੇਰਾ ਪਾਤਿਸਾਹੁ ਸੋ ਕੇਵਡੁ ਹੈ ਥਾਉ ॥ ਅੰਬੜਿ ਕੋਇ ਨ ਸਕਈ ਹਉ ਕਿਸ ਨੋ ਪੁਛਣਿ ਜਾਉ ॥੫॥ ਵਰਨਾ ਵਰਨਨ ਕਿ ਕ ਭਾਵਨੀ ਜੇ ਕਿਸੈ ਵਡਾ ਕਰੇਇ ॥ ਵਡੇ ਹਥਿ ਵਡਿਆਈਆ ਜੈ ਭਾਵੈ ਤੈ ਦੇਇ ॥ ਹੁਕਮਿ ਸਵਾਰੇ ਆਪਣੇ ਚਸਾ ਨ ਮੁੱਕ ਢਿਲ ਕਰੇਇ ॥੬॥ ਸਭੁ ਕੋ ਆਖੈ ਬਹੁਤੁ ਬਹੁਤੁ ਲੈਣੈ ਕੈ ਵੀਚਾਰਿ ॥ ਕੇਵਡੁ ਦਾਤਾ ਆਖੀਐ ਦੇ ਕੇ ਰਹਿਆ ਦੀ ਜੋ ਸੁਮਾਰਿ ॥ ਨਾਨਕ ਤੋਟਿ ਨ ਆਵਈ ਤੇਰੇ ਜੁਗਹ ਜੁਗਹ ਭੰਡਾਰ ॥੭॥੧॥ ਮਹਲਾ ੧ ॥ ਸਭੇ ਕੰਤ ਮਹੇਲੀਆ ਦੇ ਦਾਰਾ ਦਾ