ਪੰਨਾ:Guru Granth Sahib Ji.pdf/562

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ


ਹਰਿ ਜਨ ਕੀ ਜੋ ਹਰਿ ਹਰਿ ਕਥਾ ਸੁਣਾਏ ॥ ਧਨੁ ਧੰਨੁ ਗੁਰੂ ਗੁਰ ਸਤਿਗੁਰੁ ਪੂਰਾ ਨਾਨਕ ਮਨਿ ਆਸ ਪੁਜਾਏ ਕਿ ॥੪॥ ਗੁਰੁ ਸਜਣੁ ਮੇਰਾ ਮੇਲਿ ਹਰੇ ਜਿਤੁ ਮਿਲਿ ਹਰਿ ਨਾਮੁ ਧਿਆਵਾ ॥ ਗੁਰ ਸਤਿਗੁਰ ਪਾਸਹੁ ਹਰਿ ਗੋਸਟਿ ਪੁਛਾਂ ਕਰਿ ਸਾਂਝੀ ਹਰਿ ਗੁਣ ਗਾਵਾਂ ॥ ਗੁਣ ਗਾਵਾ ਨਿਤ ਨਿਤ ਸਦ ਹਰਿ ਕੇ ਮਨੁ ਜੀਵੈ ਨਾਮੁ ਸੁਣਿ ਤੇਰਾ ॥ ਨਾਨਕ ਜਿਤੁ ਵੇਲਾ ਵਿਸਰੈ ਮੇਰਾ ਸੁਆਮੀ ਤਿਤੁ ਵੇਲੈ ਮਰਿ ਜਾਇ ਜੀਉ ਮੇਰਾ ॥੫॥ ਹਰਿ ਵੇਖਣ ਕਉ ਸਭੁ ਕੋਈ ਦੇ ਲੋਚੈ ਸੋ ਵੇਖੈ ਜਿਸੁ ਆਪਿ ਵਿਖਾਲੇ ॥ ਜਿਸ ਨੋ ਨਦਰਿ ਕਰੇ ਮੇਰਾ ਪਿਆਰਾ ਸੋ ਹਰਿ ਹਰਿ ਸਦਾ ਸਮਾਲੇ ॥ ਸੋ ਹਰਿ ਹੈ ਹਰਿ ਨਾਮੁ ਸਦਾ ਸਦਾ ਸਮਾਲੇ ਜਿਸੁ ਸਤਗੁਰੁ ਪੂਰਾ ਮੇਰਾ ਮਿਲਿਆ ॥ ਨਾਨਕ ਹਰਿ ਜਨ ਹਰਿ ਇਕੇ ਹੋਏ ਹਰਿ ਹੈ ਜਪਿ ਹਰਿ ਸੇਤੀ ਰਲਿਆ ॥੬॥੧॥੩॥ ਵਡਹੰਸੁ ਮਹਲਾ ੫ ਘਰੁ ੧ ੴ ਸਤਿਗੁਰ ਪ੍ਰਸਾਦਿ॥ ਕਿ ਅਤਿ ਉਚਾ ਤਾ ਕਾ ਦਰਬਾਰਾ ॥ ਅੰਤੁ ਨਾਹੀ ਕਿਛੁ ਪਾਰਾਵਾਰਾ ॥ ਕੋਟਿ ਕੋਟਿ ਕੋਟਿ ਲਖ ਧਾਵੈ ॥ ਇਕੁ ਤਿਲੁ ਕੁ ਕਾ ਮਹਲੁ ਨ ਪਾਵੈ ॥੧॥l ਸੁਹਾਵੀ ਕਉਣੁ ਸੁ ਵੇਲਾ ਜਿਤੁ ਪ੍ਰਭ ਮੇਲਾ ॥੧॥ ਰਹਾਉ ॥ ਲਾਖ ਭਗਤ ਜਾ ਕਉ ਦੀ ਆਰਾਧਹਿ ॥ ਲਾਖ ਤਪੀਸਰ ਤਪੁ ਹੀ ਸਾਧਹਿ ॥ ਲਾਖ ਜੋਗੀਸਰ ਕਰਤੇ ਜੋਗਾ ॥ ਲਾਖ ਭੋਗੀਸਰ ਭੋਗਹਿ ਭੋਗਾ ਤੋਂ • ॥੨॥ ਘਟਿ ਘਟਿ ਵਸਹਿ ਜਾਣਹਿ ਥੋਰਾ ॥ ਹੈ ਕੋਈ ਸਾਜਣੁ ਪਰਦਾ ਤੋਰਾ ॥ਕਰਉ ਜਤਨ ਜੇ ਹੋਇ ਮਿਹਰਵਾਨਾ ॥ ਤਾ ਕਉ ਦੇਈ ਜੀਉ ਕੁਰਬਾਨਾ ॥੩॥l ਫਿਰਤ ਫਿਰਤ ਸੰਤਨ ਪਹਿ ਆਇਆ ॥ ਦੂਖ ਭ੍ਰਮੁ ਹਮਾਰਾ ਸਗਲ : ਮਿਟਾਇਆ ॥ ਮਹਲਿ ਬੁਲਾਇਆ ਪ੍ਰਭ ਅੰਮ੍ਰਿਤੁ ਭੂਚਾ ॥ ਕਹੁ ਨਾਨਕ ਪ੍ਰਭੁ ਮੇਰਾ ਊਚਾ ॥੪॥੧॥ ਵਡਹੰਸੁ ਮਹਲਾ ੫ ॥ ਧਨੁ ਸੁ ਵੇਲਾ ਜਿਤੁ ਦਰਸਨੁ ਕਰਣਾ ॥ ਹਉ ਬਲਿਹਾਰੀ ਸਤਿਗੁਰ ਚਰਣਾ ॥੧॥ ਜੀਅ ਨੂੰ ਨੇ ਕੇ ਦਾਤੇ ਪ੍ਰੀਤਮ ਪ੍ਰਭ ਮੇਰੇ॥ ਮਨੁ ਜੀਵੈ ਪ੍ਰਭ ਨਾਮੁ ਚਿਤੇਰੇ ॥੧॥ ਰਹਾਉ ॥ ਸਚੁ ਮੰਤ੍ਰ ਤੁਮਾਰਾ ਅੰਮ੍ਰਿਤ ਬਾਣੀ ॥ ਕਿ ਸੀਤਲ ਪੁਰਖ ਦ੍ਰਿਸਟਿ ਸੁਜਾਣੀ ॥੨॥ ਸਚੁ ਹੁਕਮੁ ਤੁਮਾਰਾ ਤਖਤਿ ਨਿਵਾਸੀ ॥ ਆਇ ਨ ਜਾਵੈ ਮੇਰਾ ਪ੍ਰਭੁ ਪੈਕ ਕਿ ਅਬਿਨਾਸੀ ॥੩॥ ਤੁਮ ਮਿਹਰਵਾਨ ਦਾਸ ਹਮ ਦੀਨਾ ॥ ਨਾਨਕ ਸਾਹਿਬੁ ਭਰਪੁਰਿ ਲੀਣਾ ॥੪॥੨॥ ਤੇ : ਵਡਹੰਸ ਮਹਲਾ ੫॥ਤੁ ਬੇਅੰਤੁ ਕੋ ਵਿਰਲਾ ਜਾਣੈ ॥ ਗੁਰ ਪ੍ਰਸਾਦਿ ਕੋ ਸਬਦਿ ਪਛਾਣੈ ॥੧॥ ਸੇਵਕ ਕੀ ਅਰਦਾਸਿ ॥