ਸਮੱਗਰੀ 'ਤੇ ਜਾਓ

ਪੰਨਾ:Guru Granth Sahib Ji.pdf/564

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਕੀਤੀ ਗਈ ਹੈ

੫੬੪

ਤੇਰੀ ਬਿਸਮਾ॥੧॥ ਰਹਾਉ॥ ਤੁਧੁ ਆਪੇ ਕਾਰਣੁ ਆਪੇ ਕਰਣਾ॥ ਹੁਕਮੇ ਜੰਮਣੁ ਹੁਕਮੇ ਮਰਣਾ॥੨॥ ਨਾਮੁ ਤੇਰਾ ਮਨ ਤਨ ਆਧਾਰੀ॥ ਨਾਨਕ ਦਾਸੁ ਬਖਸੀਸ ਤੁਮਾਰੀ॥੩॥੮॥

ਵਡਹੰਸੁ ਮਹਲਾ ੫ ਘਰੁ ੨ ੴ ਸਤਿਗੁਰ ਪ੍ਰਸਾਦਿ॥

ਮੇਰੈ ਅੰਤਰਿ ਲੋਚਾ ਮਿਲਣ ਕੀ ਪਿਆਰੇ ਹਉ ਕਿਉ ਪਾਈ ਗੁਰ ਪੂਰੇ॥ ਜੇ ਸਉ ਖੇਲ ਖੇਲਾਈਐ ਬਾਲਕੁ ਰਹਿ ਨ ਸਕੈ ਬਿਨੁ ਖੀਰੇ॥ ਮੇਰੈ ਅੰਤਰਿ ਭੁਖ ਨ ਉਤਰੈ ਅੰਮਾਲੀ ਜੇ ਸਉ ਭੋਜਨ ਮੈ ਨੀਰੇ॥ ਮੇਰੈ ਮਨਿ ਤਨਿ ਪ੍ਰੇਮੁ ਪਿਰੰਮ ਕਾ ਬਿਨੁ ਦਰਸਨ ਕਿਉ ਮਨੁ ਧੀਰੇ॥੧॥ ਸੁਣਿ ਸਜਣ ਮੇਰੇ ਪ੍ਰੀਤਮ ਭਾਈ ਮੈ ਮੇਲਿਹੁ ਮਿਤ੍ਰੁ ਸੁਖਦਾਤਾ॥ ਓਹੁ ਜੀਅ ਕੀ ਮੇਰੀ ਸਭ ਬੇਦਨ ਜਾਣੈ ਨਿਤ ਸੁਣਾਵੈ ਹਰਿ ਕੀਆ ਬਾਤਾ॥ ਹਉ ਇਕੁ ਖਿਨੁ ਤਿਸੁ ਬਿਨੁ ਰਹਿ ਨ ਸਕਾ ਜਿਉ ਚਾਤ੍ਰਿਕੁ ਜਲ ਕਉ ਬਿਲਲਾਤਾ॥ ਹਉ ਕਿਆ ਗੁਣ ਤੇਰੇ ਸਾਰਿ ਸਮਾਲੀ ਮੈ ਨਿਰਗੁਣ ਕਉ ਰਖਿ ਲੇਤਾ॥੨॥ ਹਉ ਭਈ ਉਡੀਣੀ ਕੰਤ ਕਉ ਅੰਮਾਲੀ ਸੋ ਪਿਰੁ ਕਦਿ ਨੈਣੀ ਦੇਖਾ॥ ਸਭਿ ਰਸ ਭੋਗਣ ਵਿਸਰੇ ਬਿਨੁ ਪਿਰ ਕਿਤੈ ਨ ਲੇਖਾ॥ ਇਹੁ ਕਾਪੜੁ ਤਨਿ ਨ ਸੁਖਾਵਈ ਕਰਿ ਨ ਸਕਉ ਹਉ ਵੇਸਾ॥ ਜਿਨੀ ਸਖੀ ਲਾਲੁ ਰਾਵਿਆ ਪਿਆਰਾ ਤਿਨ ਆਗੈ ਹਮ ਆਦੇਸਾ॥੩॥ ਮੈ ਸਭਿ ਸੀਗਾਰ ਬਣਾਇਆ ਅੰਮਾਲੀ ਬਿਨੁ ਪਿਰ ਕਾਮਿ ਨ ਆਏ॥ ਜਾ ਸਹਿ ਬਾਤ ਨ ਪੁਛੀਆ ਅੰਮਾਲੀ ਤਾ ਬਿਰਥਾ ਜੋਬਨੁ ਸਭੁ ਜਾਏ॥ ਧਨੁ ਧਨੁ ਤੇ ਸੋਹਾਗਣੀ ਅੰਮਾਲੀ ਜਿਨ ਸਹੁ ਰਹਿਆ ਸਮਾਏ॥ ਹਉ ਵਾਰਿਆ ਤਿਨ ਸੋਹਾਗਣੀ ਅੰਮਾਲੀ ਤਿਨ ਕੇ ਧੋਵਾ ਸਦ ਪਾਏ॥੪॥ ਜਿਚਰੁ ਦੂਜਾ ਭਰਮੁ ਸਾ ਅੰਮਾਲੀ ਤਿਚਰੁ ਮੈ ਜਾਣਿਆ ਪ੍ਰਭੁ ਦੂਰੇ॥ ਜਾ ਮਿਲਿਆ ਪੂਰਾ ਸਤਿਗੁਰੂ ਅੰਮਾਲੀ ਤਾ ਆਸਾ ਮਨਸਾ ਸਭ ਪੂਰੇ॥ ਮੈ ਸਰਬ ਸੁਖਾ ਸੁਖ ਪਾਇਆ ਅੰਮਾਲੀ ਪਿਰੁ ਸਰਬ ਰਹਿਆ ਭਰਪੂਰੇ॥ ਜਨ ਨਾਨਕ ਹਰਿ ਰੰਗੁ ਮਾਣਿਆ ਅੰਮਾਲੀ ਗੁਰ ਸਤਿਗੁਰ ਕੈ ਲਗਿ ਪੈਰੇ॥੫॥੧॥੯॥

ਵਡਹੰਸੁ ਮਹਲਾ ੩ ਅਸਟਪਦੀਆ ੴ ਸਤਿਗੁਰ ਪ੍ਰਸਾਦਿ॥

ਸਚੀ ਬਾਣੀ ਸਚੁ ਧੁਨਿ ਸਚੁ ਸਬਦੁ ਵੀਚਾਰਾ॥ ਅਨਦਿਨੁ ਸਚੁ ਸਲਾਹਣਾ ਧਨੁ ਧਨੁ ਵਡਭਾਗ ਹਮਾਰਾ॥੧॥ ਮਨ ਮੇਰੇ ਸਾਚੇ ਨਾਮ ਵਿਟਹੁ ਬਲਿ ਜਾਉ॥ ਦਾਸਨਿ ਦਾਸਾ ਹੋਇ ਰਹਹਿ ਤਾ ਪਾਵਹਿ