੫੮੩
ਹਉ ਤਿਨ ਪੂਛਉ ਸੰਤਾ ਜਾਏ॥ ਆਪੁ ਛੋਡਿ ਸੇਵਾ ਕਰੀ ਪਿਰੁ ਸਚੜਾ ਮਿਲੈ ਸਹਜਿ ਸੁਭਾਏ॥ ਪਿਰੁ ਸਚਾ ਮਿਲੇ ਆਏ ਸਾਚੁ ਕਮਾਏ ਸਾਚਿ ਸਬਦਿ ਧਨ ਰਾਤੀ॥ ਕਦੇ ਨ ਰਾਂਡ ਸਦਾ ਸੋਹਾਗਣਿ ਅੰਤਰਿ ਸਹਜ ਸਮਾਧੀ॥ ਪਿਰੁ ਰਹਿਆ ਭਰਪੂਰੇ ਵੇਖੁ ਹਦੂਰੇ ਰੰਗੁ ਮਾਣੇ ਸਹਜਿ ਸੁਭਾਏ॥ ਜਿਨੀ ਆਪਣਾ ਕੰਤੁ ਪਛਾਣਿਆ ਹਉ ਤਿਨ ਪੂਛਉ ਸੰਤਾ ਜਾਏ॥੩॥ ਪਿਰਹੁ ਵਿਛੁਨੀਆ ਭੀ ਮਿਲਹ ਜੇ ਸਤਿਗੁਰ ਲਾਗਹ ਸਾਚੇ ਪਾਏ॥ ਸਤਿਗੁਰੁ ਸਦਾ ਦਇਆਲੁ ਹੈ ਅਵਗੁਣ ਸਬਦਿ ਜਲਾਏ॥ ਅਉਗੁਣ ਸਬਦਿ ਜਲਾਏ ਦੂਜਾ ਭਾਉ ਗਵਾਏ ਸਚੇ ਹੀ ਸਚਿ ਰਾਤੀ॥ ਸਚੈ ਸਬਦਿ ਸਦਾ ਸੁਖੁ ਪਾਇਆ ਹਉਮੈ ਗਈ ਭਰਾਤੀ॥ ਪਿਰੁ ਨਿਰਮਾਇਲੁ ਸਦਾ ਸੁਖਦਾਤਾ ਨਾਨਕ ਸਬਦਿ ਮਿਲਾਏ॥ ਪਿਰਹੁ ਵਿਛੁਨੀਆ ਭੀ ਮਿਲਹ ਜੇ ਸਤਿਗੁਰ ਲਾਗਹ ਸਾਚੇ ਪਾਏ॥੪॥੧॥ ਵਡਹੰਸੁ ਮਹਲਾ ੩॥ ਸੁਣਿਅਹੁ ਕੰਤ ਮਹੇਲੀਹੋ ਪਿਰੁ ਸੇਵਿਹੁ ਸਬਦਿ ਵੀਚਾਰਿ॥ ਅਵਗਣਵੰਤੀ ਪਿਰੁ ਨ ਜਾਣਈ ਮੁਠੀ ਰੋਵੈ ਕੰਤ ਵਿਸਾਰਿ॥ ਰੋਵੈ ਕੰਤ ਸੰਮਾਲਿ ਸਦਾ ਗੁਣ ਸਾਰਿ ਨਾ ਪਿਰੁ ਮਰੈ ਨ ਜਾਏ॥ ਗੁਰਮੁਖਿ ਜਾਤਾ ਸਬਦਿ ਪਛਾਤਾ ਸਾਚੈ ਪ੍ਰੇਮਿ ਸਮਾਏ॥ ਜਿਨਿ ਅਪਣਾ ਪਿਰੁ ਨਹੀ ਜਾਤਾ ਕਰਮ ਬਿਧਾਤਾ ਕੂੜਿ ਮੁਠੀ ਕੂੜਿਆਰੇ॥ ਸੁਣਿਅਹੁ ਕੰਤ ਮਹੇਲੀਹੋ ਪਿਰੁ ਸੇਵਿਹੁ ਸਬਦਿ ਵੀਚਾਰੇ॥੧॥ ਸਭੁ ਜਗੁ ਆਪਿ ਉਪਾਇਓਨੁ ਆਵਣੁ ਜਾਣੁ ਸੰਸਾਰਾ॥ ਮਾਇਆ ਮੋਹੁ ਖੁਆਇਅਨੁ ਮਰਿ ਜੰਮੈ ਵਾਰੋ ਵਾਰਾ॥ ਮਰਿ ਜੰਮੈ ਵਾਰੋ ਵਾਰਾ ਵਧਹਿ ਬਿਕਾਰਾ ਗਿਆਨ ਵਿਹੂਣੀ ਮੂਠੀ॥ ਬਿਨੁ ਸਬਦੈ ਪਿਰੁ ਨ ਪਾਇਓ ਜਨਮੁ ਗਵਾਇਓ ਰੋਵੈ ਅਵਗੁਣਿਆਰੀ ਝੂਠੀ॥ ਪਿਰੁ ਜਗਜੀਵਨੁ ਕਿਸ ਨੋ ਰੋਈਐ ਰੋਵੈ ਕੰਤੁ ਵਿਸਾਰੇ॥ ਸਭੁ ਜਗੁ ਆਪਿ ਉਪਾਇਓਨੁ ਆਵਣੁ ਜਾਣੁ ਸੰਸਾਰੇ॥੨॥ ਸੋ ਪਿਰੁ ਸਚਾ ਸਦ ਹੀ ਸਾਚਾ ਹੈ ਨਾ ਓਹੁ ਮਰੈ ਨ ਜਾਏ॥ ਭੂਲੀ ਫਿਰੈ ਧਨ ਇਆਣੀਆ ਰੰਡ ਬੈਠੀ ਦੂਜੈ ਭਾਏ॥ ਰੰਡ ਬੈਠੀ ਦੂਜੈ ਭਾਏ ਮਾਇਆ ਮੋਹਿ ਦੁਖੁ ਪਾਏ ਆਵ ਘਟੈ ਤਨੁ ਛੀਜੈ॥ ਜੋ ਕਿਛੁ ਆਇਆ ਸਭੁ ਕਿਛੁ ਜਾਸੀ ਦੁਖੁ ਲਾਗਾ ਭਾਇ ਦੂਜੈ॥ ਜਮਕਾਲੁ ਨ ਸੂਝੈ ਮਾਇਆ ਜਗੁ ਲੂਝੈ ਲਬਿ ਲੋਭਿ ਚਿਤੁ ਲਾਏ॥ ਸੋ ਪਿਰੁ ਸਾਚਾ ਸਦ ਹੀ ਸਾਚਾ ਨਾ ਓਹੁ ਮਰੈ ਨ ਜਾਏ॥੩॥ ਇਕਿ ਰੋਵਹਿ ਪਿਰਹਿ ਵਿਛੁੰਨੀਆ ਅੰਧੀ ਨਾ ਜਾਣੈ ਪਿਰੁ ਨਾਲੇ॥ ਗੁਰ ਪਰਸਾਦੀ ਸਾਚਾ ਪਿਰੁ ਮਿਲੈ ਅੰਤਰਿ ਸਦਾ ਸਮਾਲੇ॥ ਪਿਰੁ ਅੰਤਰਿ ਸਮਾਲੇ ਸਦਾ ਹੈ ਨਾਲੇ ਮਨਮੁਖਿ ਜਾਤਾ ਦੂਰੇ॥ ਇਹੁ ਤਨੁ ਰੁਲੈ ਰੁਲਾਇਆ ਕਾਮਿ ਨ ਆਇਆ ਜਿਨਿ ਖਸਮੁ ਨ