ਪੰਨਾ:Guru Granth Sahib Ji.pdf/594

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ


ਸਬਦੈ ਸਾਦੁ ਨ ਆਇਓ ਨਾਮਿ ਨ ਲਗੋ ਪਿਆਰੁ ॥ ਰਸਨਾ ਫਿਕਾ ਬੋਲਣਾ ਨਿਤ ਨਿਤ ਹੋਇ ਖੁਆਰੁ ॥ ਨਾਨਕ ਜੀ ਐ ਕਿਰਤਿ ਪਇਐ ਕਮਾਵਣਾ ਕੋਇ ਨ ਮੇਟਣਹਾਰੁ ॥੨॥ ਪਉੜੀ ॥ ਧਨੁ ਧਨੁ ਸਤ ਪੁਰਖੁ ਸਤਿਗੁਰੂ ਹਮਾਰਾ ਜਿਤੁ · ਮਿਲਿਐ ਹਮ ਕਉ ਸਾਂਤਿ ਆਈ॥ ਧਨੁ ਧਨੁ ਸਤ ਪੁਰਖੁ ਸਤਿਗੁਰੂ ਹਮਾਰਾ ਜਿਤੁ ਮਿਲਿਐ ਹਮ ਹਰਿ ਭਗਤਿ ਪਾਈ ॥ ਧਨੁ ਧਨੁ ਹਰਿ ਭਗਤੁ ਸਤਿਗੁਰੂ ਹਮਾਰਾ ਜਿਸ ਕੀ ਸੇਵਾ ਤੇ ਹਮ ਹਰਿ ਨਾਮਿ ਲਿਵ ਲਾਈ ॥ ਧਨੁ ਧਨੁ ਹਰਿ ਗਿਆਨੀ ਸਤਿਗੁਰੂ ਹਮਾਰਾ ਜਿਨਿ ਵੈਰੀ ਮਿਤ੍ਰ ਹਮ ਕਉ ਸਭ ਸਮ ਦ੍ਰਿਸਟਿ ਦਿਖਾਈ ॥ ਧਨੁ ਧਨੁ ਸਤਿਗੁਰੂ ਮਿਤ੍ਰ ਹਮਾਰਾ ਜਿਨਿ ਹਰਿ ਨਾਮ ਸਿਉ ਹਮਾਰੀ ਪ੍ਰੀਤਿ ਬਣਾਈ ॥੧੯॥ ਸਲੋਕੁ ਮਃ ੧ ॥ ਘਰ ਹੀ ਮੁੰਧਿ ਵਿਦੇਸਿ ਪਿਰੁ ਨਿਤ ਝੂਰੇ ਸੰਮਾਲੇ ॥ ਮਿਲਦਿਆ ਢਿਲ ਨ ਹੋਵਈ ਜੇ ਨੀਅਤਿ ਰਾਸਿ ਕਰੇ ॥੧॥ ਮਃ ੧ ॥ ਨਾਨਕ ਗਾਲੀ ਕੁੜੀਆ ਬਾਝੁ ਪਰੀਤਿ ਕਰੇਇ ॥ ਤਿਚਰੁ ਜਾਣੈ ਭਲਾ ਕਰਿ ਜਿਚਰੁ ਲੇਵੈ ਦੇਇ ॥੨॥ ਪਉੜੀ ॥ ਜਿਨਿ ਉਪਾਏ ਜੀਅ ਤਿਨਿ ਮੁੱਕ ਹਰਿ ਰਾਖਿਆ ॥ ਅੰਮ੍ਰਿਤੁ ਸਚਾ ਨਾਉ ਭੋਜਨੁ ਚਾਖਿਆ ॥ ਤਿਪਤਿ ਰਹੇ ਆਘਾਇ ਮਿਟੀ ਭਭਾਖਿਆ ॥ ਸਭ ਅੰਦਰਿ ਇਕੁ ਵਰਤੈ ਕਿਨੈ ਵਿਰਲੈ ਲਾਖਿਆ ॥ ਜਨ ਨਾਨਕ ਭਏ ਨਿਹਾਲੁ ਪ੍ਰਭ ਕੀ ਪਾਖਿਆ ॥੨੦ ਸਲੋਕੁ ਮਃ ੩ ॥ ਦੀ ਸਤਿਗੁਰ ਨੋ ਸਭੁ ਕੋ ਵੇਖਦਾ ਜੇਤਾ ਜਗਤੁ ਸੰਸਾਰੁ ॥ ਡਿਠੈ ਮੁਕਤਿ ਨ ਹੋਵਈ ਜਿਚਰੁ ਸਬਦਿ ਨ ਕਰੇ ਵੀਚਾਰੁ ॥ ਤੇ ਹਉਮੈ ਮੈਲੁ ਨ ਚੁਕਈ ਨਾਮਿ ਨ ਲਗੈ ਪਿਆਰੁ ॥ ਇਕਿ ਆਪੇ ਬਖਸਿ ਮਿਲਾਇਅਨੁ ਦੁਬਿਧਾ ਤਜਿ ਵਿਕਾਰ ॥ ਨਾਨਕ ਇਕਿ ਦਰਸਨੁ ਦੇਖਿ ਮਰਿ ਮਿਲੇ ਸਤਿਗੁਰ ਹੇਤਿ ਪਿਆਰਿ ॥੧॥ ਮਃ ੩ ॥ ਸਤਿਗੁਰੁ ਨ ਸੇਵਿਓ ਮੂਰਖ ਦੇ ਅੰਧ ਗਵਾਰਿ ॥ ਦੂਜੈ ਭਾਇ ਬਹੁਤੁ ਦੁਖੁ ਲਾਗਾ ਜਲਤਾ ਕਰੇ ਪੁਕਾਰ ॥ ਜਿਨ ਕਾਰਣਿ ਗੁਰੁ ਵਿਸਾਰਿਆ ਸੇ ਨ ਉਪਕਰੇ ਅੰਤੀ ਵਾਰ ॥ ਨਾਨਕ ਗੁਰਮਤੀ ਸੁਖੁ ਪਾਇਆ ਬਖਸੇ ਬਖਸਣਹਾਰ ॥੨॥ ਪਉੜੀ ॥ ਤੂ ਆਪੇ ਆਪਿ ਨ ਕਿ ਆਪਿ ਸਭੁ ਕਰਤਾ ਕੋਈ ਦੂਜਾ ਹੋਇ ਸੁ ਅਵਰੋ ਕਹੀਐ ॥ ਹਰਿ ਆਪੇ ਬੋਲੇ ਆਪਿ ਬੁਲਾਵੈ ਹਰਿ ਆਪੇ ਜਲਿ ਥਲਿ ਕਿ ਰਵਿ ਰਹੀਐ ॥ ਹਰਿ ਆਪੇ ਮਾਰੈ ਹਰਿ ਆਪੇ ਛੋਡੇ ਮਨ ਹਰਿ ਸਰਣੀ ਪੜਿ ਰਹੀਐ ॥ ਹਰਿ ਬਿਨੁ ਕੋਈ ਮਾਰਿ ਬੈਂਕ ਕਿ ਜੀਵਾਲਿ ਨ ਸਕੈ ਮਨ ਹੋਇ ਨਿਚਿੰਦ ਨਿਸਲੁ ਹੋਇ ਰਹੀਐ ॥ ਉਠਦਿਆ ਬਹਦਿਆ ਸੁਤਿਆ ਸਦਾ ਸਦਾ ਹਰਿ ਕੇ ॥ ਨਾਮੁ ਧਿਆਈਐ ਜਨ ਨਾਨਕ ਗੁਰਮੁਖਿ ਹਰਿ ਲਹੀਐ ॥੨੧॥੧॥ ਸੁਧੁ