੫੯੬
ਬੰਨੁ ਬਦੀਆ ਕਰਿ ਧਾਵਣੀ ਤਾ ਕੋ ਆਖੈ ਧੰਨੁ॥ ਨਾਨਕ ਵੇਖੈ ਨਦਰਿ ਕਰਿ ਚੜੈ ਚਵਗਣ ਵੰਨੁ॥੪॥੨॥ ਸੋਰਠਿ ਮਃ ੧ ਚਉਤੁਕੇ॥ ਮਾਇ ਬਾਪ ਕੋ ਬੇਟਾ ਨੀਕਾ ਸਸੁਰੈ ਚਤੁਰੁ ਜਵਾਈ॥ ਬਾਲ ਕੰਨਿਆ ਕੌ ਬਾਪੁ ਪਿਆਰਾ ਭਾਈ ਕੌ ਅਤਿ ਭਾਈ॥ ਹੁਕਮੁ ਭਇਆ ਬਾਹਰੁ ਘਰੁ ਛੋਡਿਆ ਖਿਨ ਮਹਿ ਭਈ ਪਰਾਈ॥ ਨਾਮੁ ਦਾਨੁ ਇਸਨਾਨੁ ਨ ਮਨਮੁਖਿ ਤਿਤੁ ਤਨਿ ਧੂੜਿ ਧੁਮਾਈ॥੧॥ ਮਨੁ ਮਾਨਿਆ ਨਾਮੁ ਸਖਾਈ॥ ਪਾਇ ਪਰਉ ਗੁਰ ਕੈ ਬਲਿਹਾਰੈ ਜਿਨਿ ਸਾਚੀ ਬੂਝ ਬੁਝਾਈ॥ ਰਹਾਉ॥ ਜਗ ਸਿਉ ਝੂਠ ਪ੍ਰੀਤਿ ਮਨੁ ਬੇਧਿਆ ਜਨ ਸਿਉ ਵਾਦੁ ਰਚਾਈ॥ ਮਾਇਆ ਮਗਨੁ ਅਹਿਨਿਸਿ ਮਗੁ ਜੋਹੈ ਨਾਮੁ ਨ ਲੇਵੈ ਮਰੈ ਬਿਖੁ ਖਾਈ॥ ਗੰਧਣ ਵੈਣਿ ਰਤਾ ਹਿਤਕਾਰੀ ਸਬਦੈ ਸੁਰਤਿ ਨ ਆਈ॥ ਰੰਗਿ ਨ ਰਾਤਾ ਰਸਿ ਨਹੀ ਬੇਧਿਆ ਮਨਮੁਖਿ ਪਤਿ ਗਵਾਈ॥੨॥ ਸਾਧ ਸਭਾ ਮਹਿ ਸਹਜੁ ਨ ਚਾਖਿਆ ਜਿਹਬਾ ਰਸੁ ਨਹੀ ਰਾਈ॥ ਮਨੁ ਤਨੁ ਧਨੁ ਅਪੁਨਾ ਕਰਿ ਜਾਨਿਆ ਦਰ ਕੀ ਖਬਰਿ ਨ ਪਾਈ॥ ਅਖੀ ਮੀਟਿ ਚਲਿਆ ਅੰਧਿਆਰਾ ਘਰੁ ਦਰੁ ਦਿਸੈ ਨ ਭਾਈ॥ ਜਮ ਦਰਿ ਬਾਧਾ ਠਉਰ ਨ ਪਾਵੈ ਅਪੁਨਾ ਕੀਆ ਕਮਾਈ॥੩॥ ਨਦਰਿ ਕਰੇ ਤਾ ਅਖੀ ਵੇਖਾ ਕਹਣਾ ਕਥਨੁ ਨ ਜਾਈ॥ ਕੰਨੀ ਸੁਣਿ ਸੁਣਿ ਸਬਦਿ ਸਲਾਹੀ ਅੰਮ੍ਰਿਤੁ ਰਿਦੈ ਵਸਾਈ॥ ਨਿਰਭਉ ਨਿਰੰਕਾਰੁ ਨਿਰਵੈਰੁ ਪੂਰਨ ਜੋਤਿ ਸਮਾਈ॥ ਨਾਨਕ ਗੁਰ ਵਿਣੁ ਭਰਮੁ ਨ ਭਾਗੈ ਸਚਿ ਨਾਮਿ ਵਡਿਆਈ॥੪॥੩॥ ਸੋਰਠਿ ਮਹਲਾ ੧ ਦੁਤੁਕੇ॥ ਪੁੜੁ ਧਰਤੀ ਪੁੜੁ ਪਾਣੀ ਆਸਣੁ ਚਾਰਿ ਕੁੰਟ ਚਉਬਾਰਾ॥ ਸਗਲ ਭਵਣ ਕੀ ਮੂਰਤਿ ਏਕਾ ਮੁਖਿ ਤੇਰੈ ਟਕਸਾਲਾ॥੧॥ ਮੇਰੇ ਸਾਹਿਬਾ ਤੇਰੇ ਚੋਜ ਵਿਡਾਣਾ॥ ਜਲਿ ਥਲਿ ਮਹੀਅਲਿ ਭਰਿਪੁਰਿ ਲੀਣਾ ਆਪੇ ਸਰਬ ਸਮਾਣਾ॥ ਰਹਾਉ॥ ਜਹ ਜਹ ਦੇਖਾ ਤਹ ਜੋਤਿ ਤੁਮਾਰੀ ਤੇਰਾ ਰੂਪੁ ਕਿਨੇਹਾ॥ ਇਕਤੁ ਰੂਪਿ ਫਿਰਹਿ ਪਰਛੰਨਾ ਕੋਇ ਨ ਕਿਸ ਹੀ ਜੇਹਾ॥੨॥ ਅੰਡਜ ਜੇਰਜ ਉਤਭੁਜ ਸੇਤਜ ਤੇਰੇ ਕੀਤੇ ਜੰਤਾ॥ ਏਕੁ ਪੁਰਬੁ ਮੈ ਤੇਰਾ ਦੇਖਿਆ ਤੂ ਸਭਨਾ ਮਾਹਿ ਰਵੰਤਾ॥੩॥ ਤੇਰੇ ਗੁਣ ਬਹੁਤੇ ਮੈ ਏਕੁ ਨ ਜਾਣਿਆ ਮੈ ਮੂਰਖ ਕਿਛੁ ਦੀਜੈ॥ ਪ੍ਰਣਵਤਿ ਨਾਨਕ ਸੁਣਿ ਮੇਰੇ ਸਾਹਿਬਾ ਡੁਬਦਾ ਪਥਰੁ ਲੀਜੈ॥੪॥੪॥ ਸੋਰਠਿ ਮਹਲਾ ੧॥ ਹਉ ਪਾਪੀ ਪਤਿਤੁ ਪਰਮ ਪਾਖੰਡੀ ਤੂ ਨਿਰਮਲੁ ਨਿਰੰਕਾਰੀ॥ ਅੰਮ੍ਰਿਤੁ ਚਾਖਿ ਪਰਮ ਰਸਿ ਰਾਤੇ ਠਾਕੁਰ ਸਰਣਿ ਤੁਮਾਰੀ॥੧॥ ਕਰਤਾ ਤੂ ਮੈ ਮਾਣੁ ਨਿਮਾਣੇ॥ ਮਾਣੁ ਮਹਤੁ ਨਾਮੁ ਧਨੁ ਪਲੈ ਸਾਚੈ ਸਬਦਿ ਸਮਾਣੇ॥ ਰਹਾਉ॥ ਤੂ ਪੂਰਾ