ਪੰਨਾ:Guru Granth Sahib Ji.pdf/621

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ


ਨ ਬੀਚਾਰਿਆ ॥ ਅਟਲ ਬਚਨੁ ਨਾਨਕ ਗੁਰ ਤੇਰਾ ਸਫਲ ਕਰੁ ਮਸਤਕਿ ਧਾਰਿਆ ॥੨॥੨੧॥੪੯॥ ਕਿ ਸੋਰਠਿ ਮਹਲਾ ੫ ॥ ਜੀਅ ਜੰਤ ਸਭਿ ਤਿਸ ਕੇ ਕੀਏ ਸੋਈ ਸੰਤ ਸਹਾਈ ॥ ਅਪੁਨੇ ਸੇਵਕ ਕੀ ਆਪੇ ਰਾਖੈ ਪੂਰਨ ਕੇ ਭਈ ਬਡਾਈ ॥੧॥ ਪਾਰਬ੍ਰਹਮੁ ਪੂਰਾ ਮੇਰੈ ਨਾਲਿ ॥ ਗੁਰਿ ਪੂਰੈ ਪੂਰੀ ਸਭ ਰਾਖੀ ਹੋਏ ਸਰਬ ਦਇਆਲ ॥੧॥ ਰਹਾਉ ॥ ਅਨਦਿਨੁ ਨਾਨਕੁ ਨਾਮੁ ਧਿਆਏ ਜੀਅ ਪ੍ਰਾਨ ਕਾ ਦਾਤਾ ॥ ਅਪੁਨੇ ਦਾਸ ਕਉ ਕੰਠਿ ਲਾਇ ਰਾਖੈ ਜਿਉ ਪਰ 4 ਬਾਰਿਕ ਪਿਤਾ ਮਾਤਾ ॥੨॥੨੨॥੫੦ll ਸੋਰਠਿ ਮਹਲਾ ੫ ਘਰੁ ੩ ਚਉਪਦੇ ੴ ਸਤਿਗੁਰ ਪ੍ਰਸਾਦਿ॥ ਨਾ ਮਿਲਿ ਪੰਚਹੁ ਨਹੀ ਸਹਸਾ ਚੁਕਾਇਆ ॥ ਸਿਕਦਾਰਹੁ ਨਹ ਪਤੀਆਇਆ ॥ ਉਮਰਾਵਹੁ ਆਗੈ ਝੇਰਾ ॥ ਮਿਲਿ ਨੂੰ ਰਾਜਨ ਰਾਮ ਨਿਬੇਰਾ ॥੧॥ ਅਬ ਢੂਢਨ ਕਤਹੁ ਨ ਜਾਈ ॥ ਗੋਬਿਦ ਭੇਟੇ ਗੁਰ ਗੋਸਾਈ ॥ ਰਹਾਉ ॥ ਆਇਆ । ਕਿ ਪ੍ਰਭ ਦਰਬਾਰਾ ॥ ਤਾ ਸਗਲੀ ਮਿਟੀ ਪੂਕਾਰਾ ॥ ਲਬਧਿ ਆਪਣੀ ਪਾਈ ॥ ਤਾ ਕਤ ਆਵੈ ਕਤ ਜਾਈ ॥੨॥ ਤਹ ਮੈਂ ਕ ਸਾਚ ਨਿਆਇ ਨਿਬੇਰਾ ॥ ਊਹਾ ਸਮ ਠਾਕੁਰੁ ਸਮ ਚੇਰਾ ॥ ਅੰਤਰਜਾਮੀ ਜਾਨੈ ॥ ਬਿਨੁ ਬੋਲਤ ਆਪਿ ਪਛਾਨੈ ਮੈਚ ॥੩॥ ਸਰਬ ਥਾਨ ਕੋ ਰਾਜਾ ॥ ਤਹ ਅਨਹਦ ਸਬਦ ਅਗਾਜਾ ॥ ਤਿਸੁ ਪਹਿ ਕਿਆ ਚਤੁਰਾਈ ॥ ਮਿਲੁ ਨਾਨਕ ॥ ਆਪੁ ਗਵਾਈ ॥੪॥੧॥੫੧॥ ਸੋਰਠਿ ਮਹਲਾ ੫ ॥ ਹਿਰਦੈ ਨਾਮੁ ਵਸਾਇਹੁ ॥ ਘਰਿ ਬੈਠੇ ਗੁਰੂ ਧਿਆਇਹੁ ॥ ਗੁਰਿ ਪੂਰੈ ਸਚੁ ਕਹਿਆ ॥ ਸੋ ਸੁਖੁ ਸਾਚਾ ਲਹਿਆ ॥੧॥ ਅਪੁਨਾ ਹੋਇਓ ਗੁਰੁ ਮਿਹਰਵਾਨਾ ॥ ਅਨਦ ਸੁਖ ਦੇ ਕਲਿਆਣ ਮੰਗਲ ਸਿਉ ਘਰਿ ਆਏ ਕਰਿ ਇਸਨਾਨਾ ॥ ਰਹਾਉ ॥ ਸਾਚੀ ਗੁਰ ਵਡਿਆਈ ॥ ਤਾ ਕੀ ਕੀਮਤਿ ਕਹਣੁ ਨ ਜਾਈ ॥ ਸਿਰਿ ਸਾਹਾ ਪਾਤਿਸਾਹਾ ॥ ਗੁਰ ਭੇਟਤ ਮਨਿ ਓਮਾਹਾ ॥੨॥ ਸਗਲ ਪਰਾਛਤ ਲਾਥੇ ॥ ਮਿਲਿ ਨੂੰ ਸਾਧਸੰਗਤਿ ਕੈ ਸਾਥੇ ॥ ਗੁਣ ਨਿਧਾਨ ਹਰਿ ਨਾਮਾ ॥ ਜਪਿ ਪੂਰਨ ਹੋਏ ਕਾਮਾ ॥੩॥ ਗੁਰਿ ਕੀਨੋ ਮੁਕਤਿ ਨੇਕ ਕ ਦੁਆਰਾ ॥ ਸਭ ਸ੍ਰਿਸਟਿ ਕਰੈ ਜੈਕਾਰਾ ॥ ਨਾਨਕ ਪ੍ਰਭੁ ਮੇਰੈ ਸਾਥੇ ॥ ਜਨਮ ਮਰਣ ਭੈ ਲਾਥੇ ॥੪॥੨॥੫੨॥ ਕਿ ਸੋਰਠਿ ਮਹਲਾ ੫ ॥ ਗੁਰਿ ਪੂਰੈ ਕਿਰਪਾ ਧਾਰੀ ॥ ਪ੍ਰਭਿ ਪੂਰੀ ਲੋਚ ਹਮਾਰੀ ॥ ਕਰਿ ਇਸਨਾਨੁ ਗ੍ਰਿਹਿ ਆਏ ॥ ਕਿ ਕਿ ਅਨਦ ਮੰਗਲ ਸੁਖ ਪਾਏ ॥੧॥ ਸੰਤਹੁ ਰਾਮ ਨਾਮਿ ਨਿਸਤਰੀਐ ॥ ਊਠਤ ਬੈਠਤ ਹਰਿ ਹਰਿ ਧਿਆਈਐ ਜੀ