ਪੰਨਾ:Guru Granth Sahib Ji.pdf/624

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ


ਸਰਣੀ ਪਾਇਆ ॥੪॥੯॥੫੯॥ ਸੋਰਠਿ ਮਹਲਾ ੫ ॥ ਗੁਰਿ ਪੂਰੈ ਕੀਤੀ ਪੂਰੀ ॥ ਪ੍ਰਭੁ ਰਵਿ ਰਹਿਆ ਭਰਪੂਰੀ ॥ ਖੇਮ ਕੁਸਲ ਭਇਆ ਇਸਨਾਨਾ ॥ ਪਾਰਬ੍ਰਹਮ ਵਿਟਹੁ ਕੁਰਬਾਨਾ ॥੧॥ ਗੁਰ ਕੇ ਚਰਨ ਕਵਲ ਰਿਦ ਧਾਰੇ ॥ ਕਿ ਬਿਘਨੁ ਨ ਲਾਗੈ ਤਿਲ ਕਾ ਕੋਈ ਕਾਰਜ ਸਗਲ ਸਵਾਰੇ ॥੧॥ ਰਹਾਉ ॥ ਮਿਲਿ ਸਾਧੂ ਦੁਰਮਤਿ ਖੋਏ ॥ਪਤਿਤ 1 ਪੁਨੀਤ ਸਭ ਹੋਏ ॥ ਰਾਮਦਾਸ ਸਰੋਵਰ ਨਾਤੇ ॥ ਸਭ ਲਾਥੇ ਪਾਪ ਕਮਾਤੇ ॥੨॥ ਗੁਨ ਗੋਬਿੰਦ ਨਿਤ ਗਾਈਐ ॥ ਸਾਧਸੰਗਿ ਮਿਲਿ ਧਿਆਈਐ ॥ ਮਨ ਬਾਂਛਤ ਫਲ ਪਾਏ ॥ ਗੁਰੁ ਪੂਰਾ ਰਿਦੈ ਧਿਆਏ ॥੩॥ ਗੁਰ ਗੋਪਾਲ ਆਨੰਦਾ ॥ ਜਪਿ ਜਪਿ ਜੀਵੈ ਪਰਮਾਨੰਦਾ ॥ ਜਨ ਨਾਨਕ ਨਾਮੁ ਧਿਆਇਆ ॥ ਪ੍ਰਭ ਅਪਨਾ ਬਿਰਦੁ ਰਖਾਇਆ ॥੪॥੧੦ll੬੦ll ਰਾਗੁ ਸੋਰਠਿ ਮਹਲਾ ੫ ॥ ਦਹ ਦਿਸ ਛ ਮੇਘ ਘਟਾ ਘਟ ਦਾਮਨਿ ਚਮਕਿ ਡਰਾਇਓ ॥ ਸੇਜ ਇਕੇਲੀ ਨੀਦ ਨਹੁ ਨੈਨਹ ਪਿਰੁ ਪਰਦੇਸਿ ਸਿਧਾਇਓ ॥੧॥ ਹੁਣਿ ਨਹੀ ਸੰਦੇਸਰੋ ਮਾਇਓ ॥ ਏਕ ਕੋਸ ਸਿਧਿ ਕਿ ਕਰਤ ਲਾਲੁ ਤਬ ਚਤੁਰ ਪਾਰੋ ਆਇਓ ॥ਰਹਾਉ ॥ਕਿਉ ਬਿਸਰੈ ਇਹੁ ਲਾਲੁ ਪਿਆਰੋ ਸਰਬ ਗੁਣਾ ਸੁਖਦਾਇਓ ॥ ਮੈਂ ਮੰਦਰ ਚਰਿ ਕੈ ਪੰਥੁ ਨਿਹਾਰਉ ਨੈਨ ਨੀਰਿ ਭਰਿ ਆਇਓ ॥੨॥ ਹਉ ਹਉ ਭੀਤਿ ਭਇਓ ਹੈ ਬੀਚੋ ਸੁਨਤ ਦੇਸਿ ਕਿ ਦੇ ਨਿਕਟਾਇਓ ॥ ਭਾਂਭੀਰੀ ਕੇ ਪਾਤ ਪਰਦੋ ਬਿਨੁ ਪੇਖੇ ਦੂਰਾਇਓ ॥੩॥ ਭਇਓ ਕਿਰਪਾਲੁ ਸਰਬ ਕੋ ਠਾਕੁਰੁ ਸਗਰੋ ਦੂਖੁ ਮਿਟਾਇਓ ॥ ਕਹੁ ਨਾਨਕ ਹਉਮੈ ਭੀਤਿ ਗੁਰਿ ਖੋਈ ਤਉ ਦਇਆਰੁ ਬੀਠਲੋ ਪਾਇਓ ॥੪॥ ਸਭੁ ਰਹਿਓ ਅਤੇ ਅੰਦੇਸਰੋ ਮਾਇਓ ॥ਜੋ ਚਾਹਤ ਸੋ ਗੁਰੂ ਮਿਲਾਇਓ ॥ ਸਰਬ ਗੁਨਾ ਨਿਧਿ ਰਾਇਓ ॥ ਰਹਾਉ ਦੂਜਾ ॥੧੧॥੬੧॥ ਸੋਰਠਿ ਮਹਲਾ ੫ ॥ ਗਈ ਬਹੋੜੁ ਬੰਦੀ ਛੋੜੁ ਨਿਰੰਕਾਰੁ ਦੁਖਦਾਰੀ ॥ ਕਰਮੁ ਨ ਜਾਣਾ ਧਰਮੁ ਨ ਜਾਣਾ ਲੋਭੀ . ਮਾਇਆਧਾਰੀ ॥ ਨਾਮੁ ਪਰਿਓ ਭਗਤੁ ਗੋਵਿੰਦ ਕਾ ਇਹ ਰਾਖਹੁ ਪੈਜ ਤੁਮਾਰੀ ॥੧॥ ਹਰਿ ਜੀਉ ਨਿਮਾਣਿਆ ਤੂੰ ਨੂੰ ਮਾਣੁ ॥ ਨਿਚੀਜਿਆ ਚੀਜ ਕਰੇ ਮੇਰਾ ਗੋਵਿੰਦੁ ਤੇਰੀ ਕੁਦਰਤਿ ਕਉ ਕੁਰਬਾਣੁ ॥ ਰਹਾਉ ॥ ਜੈਸਾ ਬਾਲਕੁ ਭਾਇ ਦੀ ਸੁਭਾਈ ਲਖ ਅਪਰਾਧ ਕਮਾਵੈ ॥ ਕਰਿ ਉਪਦੇਸੁ ਝਿੜਕੇ ਬਹੁ ਭਾਤੀ ਬਹੁੜਿ ਪਿਤਾ ਗਲਿ ਲਾਵੈ ॥ ਪਿਛਲੇ ਵਿੱਚ ਕੇ ਅਉਗੁਣ ਬਖਸਿ ਲਏ ਪ੍ਰਭੁ ਆਗੈ ਮਾਰਗਿ ਪਾਵੈ ॥੨॥ ਹਰਿ ਅੰਤਰਜਾਮੀ ਸਭ ਬਿਧਿ ਜਾਣੈ ਤਾ ਕਿਸੁ ਪਹਿ ਕਿ ਪੀ ਆਖਿ ਸੁਣਾਈਐ ॥ ਕਹਣੈ ਕਥਨਿ ਨ ਭੀਜੈ ਗੋਬਿੰਦੁ ਹਰਿ ਭਾਵੈ ਪੈਜ ਰਖਾਈਐ ॥ ਅਵਰ ਓਟ ਮੈ ਸਗਲੀ ਦੇਖੀ