ਸਮੱਗਰੀ 'ਤੇ ਜਾਓ

ਪੰਨਾ:Guru Granth Sahib Ji.pdf/639

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਕੀਤੀ ਗਈ ਹੈ

੬੩੯

ਕੋਇ॥੮॥੨॥ ਸੋਰਠਿ ਮਹਲਾ ੩॥ ਹਰਿ ਜੀਉ ਸਬਦੇ ਜਾਪਦਾ ਭਾਈ ਪੂਰੈ ਭਾਗਿ ਮਿਲਾਇ॥ ਸਦਾ ਸੁਖੁ ਸੋਹਾਗਣੀ ਭਾਈ ਅਨਦਿਨੁ ਰਤੀਆ ਰੰਗੁ ਲਾਇ॥੧॥ ਹਰਿ ਜੀ ਤੂ ਆਪੇ ਰੰਗੁ ਚੜਾਇ॥ ਗਾਵਹੁ ਗਾਵਹੁ ਰੰਗ ਰਾਤਿਹੋ ਭਾਈ ਹਰਿ ਸੇਤੀ ਰੰਗੁ ਲਾਇ॥ ਰਹਾਉ॥ ਗੁਰ ਕੀ ਕਾਰ ਕਮਾਵਣੀ ਭਾਈ ਆਪੁ ਛੋਡਿ ਚਿਤੁ ਲਾਇ॥ ਸਦਾ ਸਹਜੁ ਫਿਰਿ ਦੁਖੁ ਨ ਲਗਈ ਭਾਈ ਹਰਿ ਆਪਿ ਵਸੈ ਮਨਿ ਆਇ॥੨॥ ਪਿਰ ਕਾ ਹੁਕਮੁ ਨ ਜਾਣਈ ਭਾਈ ਸਾ ਕੁਲਖਣੀ ਕੁਨਾਰਿ॥ ਮਨਹਠਿ ਕਾਰ ਕਮਾਵਣੀ ਭਾਈ ਵਿਣੁ ਨਾਵੈ ਕੂੜਿਆਰਿ॥੩॥ ਸੇ ਗਾਵਹਿ ਜਿਨ ਮਸਤਕਿ ਭਾਗੁ ਹੈ ਭਾਈ ਭਾਇ ਸਚੈ ਬੈਰਾਗੁ॥ ਅਨਦਿਨੁ ਰਾਤੇ ਗੁਣ ਰਵਹਿ ਭਾਈ ਨਿਰਭਉ ਗੁਰ ਲਿਵ ਲਾਗੁ॥॥੪॥ ਸਭਨਾ ਮਾਰਿ ਜੀਵਾਲਦਾ ਭਾਈ ਸੋ ਸੇਵਹੁ ਦਿਨੁ ਰਾਤਿ॥ ਸੋ ਕਿਉ ਮਨਹੁ ਵਿਸਾਰੀਐ ਭਾਈ ਜਿਸ ਦੀ ਵਡੀ ਹੈ ਦਾਤਿ॥੫॥ ਮਨਮੁਖਿ ਮੈਲੀ ਡੂੰਮਣੀ ਭਾਈ ਦਰਗਹ ਨਾਹੀ ਥਾਉ॥ ਗੁਰਮੁਖਿ ਹੋਵੈ ਤ ਗੁਣ ਰਵੈ ਭਾਈ ਮਿਲਿ ਪ੍ਰੀਤਮ ਸਾਚਿ ਸਮਾਉ॥੬॥ ਏਤੁ ਜਨਮਿ ਹਰਿ ਨ ਚੇਤਿਓ ਭਾਈ ਕਿਆ ਮੁਹੁ ਦੇਸੀ ਜਾਇ॥ ਕਿੜੀ ਪਵੰਦੀ ਮੁਹਾਇਓਨੁ ਭਾਈ ਬਿਖਿਆ ਨੋ ਲੋਭਾਇ॥੭॥ ਨਾਮੁ ਸਮਾਲਹਿ ਸੁਖਿ ਵਸਹਿ ਭਾਈ ਸਦਾ ਸੁਖੁ ਸਾਂਤਿ ਸਰੀਰ॥ ਨਾਨਕ ਨਾਮੁ ਸਮਾਲਿ ਤੂ ਭਾਈ ਅਪਰੰਪਰ ਗੁਣੀ ਗਹੀਰ॥੮॥੩॥

ਸੋਰਠਿ ਮਹਲਾ ੫ ਘਰੁ ੧ ਅਸਟਪਦੀਆ ੴ ਸਤਿਗੁਰ ਪ੍ਰਸਾਦਿ॥

ਸਭੁ ਜਗੁ ਜਿਨਹਿ ਉਪਾਇਆ ਭਾਈ ਕਰਣ ਕਾਰਣ ਸਮਰਥੁ॥ ਜੀਉ ਪਿੰਡੁ ਜਿਨਿ ਸਾਜਿਆ ਭਾਈ ਦੇ ਕਰਿ ਅਪਣੀ ਵਥੁ॥ ਕਿਨਿ ਕਹੀਐ ਕਿਉ ਦੇਖੀਐ ਭਾਈ ਕਰਤਾ ਏਕੁ ਅਕਥੁ॥ ਗੁਰੁ ਗੋਵਿੰਦੁ ਸਲਾਹੀਐ ਭਾਈ ਜਿਸ ਤੇ ਜਾਪੈ ਤਥੁ॥੧॥ ਮੇਰੇ ਮਨ ਜਪੀਐ ਹਰਿ ਭਗਵੰਤਾ॥ ਨਾਮ ਦਾਨੁ ਦੇਇ ਜਨ ਅਪਨੇ ਦੂਖ ਦਰਦ ਕਾ ਹੰਤਾ॥ ਰਹਾਉ॥ ਜਾ ਕੈ ਘਰਿ ਸਭੁ ਕਿਛੁ ਹੈ ਭਾਈ ਨਉ ਨਿਧਿ ਭਰੇ ਭੰਡਾਰ॥ ਤਿਸ ਕੀ ਕੀਮਤਿ ਨਾ ਪਵੈ ਭਾਈ ਊਚਾ ਅਗਮ ਅਪਾਰ॥ ਜੀਅ ਜੰਤ ਪ੍ਰਤਿਪਾਲਦਾ ਭਾਈ ਨਿਤ ਨਿਤ ਕਰਦਾ ਸਾਰ॥ ਸਤਿਗੁਰੁ ਪੂਰਾ ਭੇਟੀਐ ਭਾਈ ਸਬਦਿ ਮਿਲਾਵਣਹਾਰ॥੨॥ ਸਚੇ ਚਰਣ ਸਰੇਵੀਅਹਿ ਭਾਈ ਭ੍ਰਮੁ ਭਉ ਹੋਵੈ ਨਾਸੁ॥ ਮਿਲਿ ਸੰਤ ਸਭਾ ਮਨੁ ਮਾਂਜੀਐ ਭਾਈ ਹਰਿ ਕੈ ਨਾਮਿ ਨਿਵਾਸੁ॥ ਮਿਟੈ ਅੰਧੇਰਾ ਅਗਿਆਨਤਾ ਭਾਈ ਕਮਲ ਹੋਵੈ ਪਰਗਾਸੁ॥ ਗੁਰ ਬਚਨੀ