ਪੰਨਾ:Guru Granth Sahib Ji.pdf/641

ਵਿਕੀਸਰੋਤ ਤੋਂ
Jump to navigation Jump to search
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ


ਸਾਚੈ ਨਾਇ ॥ ਤਿਨਾ ਪਿਛੇ ਛੁਟੀਐ ਪਿਆਰੇ ਜੋ ਸਾਚੀ ਸਰਣਾਇ ॥੨॥ ਮਿਠਾ ਕਰਿ ਕੈ ਖਾਇਆ ਪਿਆਰੇ ਤਿਨਿ ਕਿ ਤਨਿ ਕੀਤਾ ਰੋਗੁ ॥ ਕਉੜਾ ਹੋਇ ਪਤਿਸਟਿਆ ਪਿਆਰੇ ਤਿਸ ਤੇ ਉਪਜਿਆ ਸੋਗੁ ॥ ਭੋਗ ਭੁੰਚਾਇ ਭੁਲਾਇਅਨੁ ਦੀ ਦੇ ਪਿਆਰੇ ਉਤਰੈ ਨਹੀ ਵਿਜੋਗੁ ॥ ਜੋ ਗੁਰ ਮੇਲਿ ਉਧਾਰਿਆ ਪਿਆਰੇ ਤਿਨ ਧੁਰੇ ਪਇਆ ਸੰਜੋਗੁ ॥੩॥ ਮਾਇਆ ਦੇ ਤੇ ਲਾਲਚਿ ਅਟਿਆ ਪਿਆਰੇ ਚਿਤਿ ਨ ਆਵਹਿ ਮੂਲਿ ॥ ਜਿਨ ਤੂ ਵਿਸਰਹਿ ਪਾਰਬ੍ਰਹਮ ਸੁਆਮੀ ਸੋ ਤਨ ਹੋਏ ਧੂੜਿ ॥ ਬਿਲਲਾਟ ਕਰਹਿ ਬਹੁਤੇਰਿਆ ਪਿਆਰੇ ਉਤਰੈ ਨਾਹੀ ਸੁਲੁ ॥ ਜੋ ਗੁਰ ਮੇਲਿ ਸਵਾਰਿਆ ਪਿਆਰੇ ਤਿਨ ਕਾ ॥ ਰਹਿਆ ਮੂਲੁ ॥੪॥ ਸਾਕਤ ਸੰਗੁ ਨ ਕੀਜਈ ਪਿਆਰੇ ਜੇ ਕਾ ਪਾਰਿ ਵਸਾਇ ॥ ਜਿਸੁ ਮਿਲਿਐ ਹਰਿ ਵਿਸਰੈ ਪਿਆਰੇ ਸੋ ਮੁਹਿ ਕਾਲੇ ਉਠਿ ਜਾਇ ॥ ਮਨਮੁਖਿ ਢੋਈ ਨਹ ਮਿਲੇ ਪਿਆਰੇ ਦਰਗਹ ਮਿਲੈ ਸਜਾਇ ॥ ਜੋ ਗੁਰ ਮੇਲਿ ਸਵਾਰਿਆ ਪਿਆਰੇ ਤਿਨਾ ਪੂਰੀ ਪਾਇ ॥੫॥ ਸੰਜਮ ਸਹਸ ਸਿਆਣਪਾ ਪਿਆਰੇ ਇਕ ਨ ਚਲੈ ਨਾਲਿ ॥ ਚ ਜੋ ਬੇਮੁਖ ਗੋਬਿੰਦ ਤੇ ਪਿਆਰੇ ਤਿਨ ਕੁਲਿ ਲਾਗੈ ਗਾਲਿ ॥ ਹੋਦੀ ਵਸਤੁ ਨ ਜਾਤੀਆ ਪਿਆਰੇ ਕੂੜੁ ਨ ਚਲੈ ਨਾਲਿ॥ ਕਿ ਸਤਿਗੁਰੁ ਜਿਨਾ ਮਿਲਾਇਓਨੁ ਪਿਆਰੇ ਸਾਚਾ ਨਾਮੁ ਸਮਾਲਿ ॥੬॥ ਸਤੁ ਸੰਤੋਖੁ ਗਿਆਨੁ ਧਿਆਨੁ ਪਿਆਰੇ ਨੂੰ ਹੈ ਜਿਸ ਨੋ ਨਦਰਿ ਕਰੇ ॥ ਅਨਦਿਨੁ ਕੀਰਤਨੁ ਗੁਣ ਰਵੈ ਪਿਆਰੇ ਅੰਮ੍ਰਿਤਿ ਪੂਰ ਭਰੇ ॥ ਦੁਖ ਸਾਗਰੁ ਤਿਨ ਲੰਘਿਆ ਤੋਂ ਪਿਆਰੇ ਭਵਜਲੁ ਪਾਰਿ ਪਰੇ ॥ ਜਿਸੁ ਭਾਵੈ ਤਿਸੁ ਮੇਲਿ ਲੈਹਿ ਪਿਆਰੇ ਸੇਈ ਸਦਾ ਖਰੇ ॥੭॥ ਸੰਮ੍ਰਥ ਪੁਰਖੁ ਦਇਆਲ ਦੇਉ ਪਿਆਰੇ ਭਗਤਾ ਤਿਸ ਕਾ ਤਾਣੁ ॥ ਤਿਸੁ ਸਰਣਾਈ ਢਹਿ ਪਏ ਪਿਆਰੇ ਜਿ ਅੰਤਰਜਾਮੀ ਜਾਣੁ ॥ ਹਲਤੁ ਪਲਤੁ ਸਵਾਰਿਆ ਪਿਆਰੇ ਮਸਤਕਿ ਸਚੁ ਨੀਸਾਣੁ ॥ ਸੋ ਪ੍ਰਭੁ ਕਦੇ ਨ ਵੀਸਰੈ ਪਿਆਰੇ ਨਾਨਕ ਸਦ ਨੂੰ ਕੁਰਬਾਣੁ ॥੮॥੨॥ ਸੋਰਠਿ ਮਹਲਾ ੫ ਘਰੁ ੨ ਅਸਟਪਦੀਆ ੴ ਸਤਿਗੁਰ ਪ੍ਰਸਾਦਿ॥ ਕਿ ਪਾਠੁ ਪੜਿਓ ਅਰੁ ਬੇਦੁ ਬੀਚਾਰਿਓ ਨਿਵਲਿ ਭੁਅੰਗਮ ਸਾਧੇ ॥ ਪੰਚ ਜਨਾ ਸਿਉ ਸੰਗੁ ਨ ਛੁਟਕਿਓ ਅਧਿਕ ਕਿ ਕਿ ਅਹੰਬੁਧਿ ਬਾਧੇ ॥੧॥ ਪਿਆਰੇ ਇਨ ਬਿਧਿ ਮਿਲਣੁ ਨ ਜਾਈ ਮੈ ਕੀਏ ਕਰਮ ਅਨੇਕਾ ॥ ਹਾਰਿ ਪਰਿਓ ਸੁਆਮੀ ਤੇ ਦੀ ਕੈ ਦੁਆਰੈ ਦੀਜੈ ਬੁਧਿ ਬਿਬੇਕਾ ॥ ਰਹਾਉ ॥ ਮੋਨਿ ਭਇਓ ਕਰਪਾਤੀ ਰਹਿਓ ਨਗਨ ਫਿਰਿਓ ਬਨ ਮਾਹੀ ॥ ਤਟ ਤੋਂ