ਪੰਨਾ:Guru Granth Sahib Ji.pdf/653

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਲਾਇਆ ॥ ਨਾਨਕ ਭਏ ਪੁਨੀਤ ਹਰਿ ਤੀਰਥਿ ਨਾਇਆ ॥੨੬॥ ਸਲੋਕੁ ਮਃ ੪ ॥ ਗੁਰਮੁਖਿ ਅੰਤਰਿ ਸਾਂਤਿ ਹੈ ਕਿ ਦੀ ਮਨਿ ਤਨਿ ਨਾਮਿ ਸਮਾਇ ॥ਨਾਮੋ ਚਿਤਵੈ ਨਾਮੁ ਪੜੈ ਨਾਮਿ ਰਹੈ ਲਿਵ ਲਾਇ ॥ ਨਾਮੁ ਪਦਾਰਥੁ ਪਾਇਆ ਚਿੰਤਾ ਦੇ ਗਈ ਬਿਲਾਇ ॥ ਸਤਿਗੁਰਿ ਮਿਲਿਐ ਨਾਮੁ ਉਪਜੈ ਤਿਸਨਾ ਭੁਖ ਸਭ ਜਾਇ ॥ ਨਾਨਕ ਨਾਮੇ ਰਤਿਆ ਨਾਮੋ ਪਲੈ * ਪਾਇ ॥੧॥ ਮਃ ੪ ॥ ਸਤਿਗੁਰ ਪੁਰਖਿ ਜਿ ਮਾਰਿਆ ਮਿ ਮਿਆ ਘਰੁ ਛੋਡਿ ਗਇਆ ॥ ਓਸੁ ਪਿਛੈ ਵਜੈ ਫਕੜੀ ਦੇ ਮੁਹੁ ਕਾਲਾ ਆਗੈ ਭਇਆ ॥ ਓਸੁ ਅਰਲੁ ਬਰਲੁ ਮੁਹਹੁ ਨਿਕਲੈ ਨਿਤ ਝਗੁ ਸੁਟਦਾ ਮੁਆ ॥ ਕਿਆ ਹੋਵੈ ਕਿਸੈ ਹੀ ਦੇ ਕੀਤੇ ਜਾਂ ਧੁਰਿ ਕਿਰਤੁ ਓਸ ਦਾ ਏਹੋ ਜੇਹਾ ਪਇਆ ॥ਜਿਥੈ ਓਹੁ ਜਾਇ ਤਿਥੈ ਓਹੁ ਝੂਠਾ ਕੁਤੁ ਬੋਲੇ ਕਿਸੈ ਨ ਭਾਵੈ ॥ ਵੇਖਹੁ ਭਾਈ ਵਡਿਆਈ ਹਰਿ ਸੰਤਹੁ ਸੁਆਮੀ ਅਪੁਨੇ ਕੀ ਜੈਸਾ ਕੋਈ ਕਰੈ ਤੈਸਾ ਕੋਈ ਪਾਵੈ ॥ ਏਹੁ ਬ੍ਰਹਮ ਬੀਚਾਰੁ ਹੋਵੈ ਦਰਿ ਸਾਚੈ ਅਗੋ ਦੇ ਜਨੁ ਨਾਨਕੁ ਆਖਿ ਸੁਣਾਵੈ ॥੨॥ ਪਉੜੀ ॥ ਗੁਰਿ ਸਚੈ ਬਧਾ ਥੇਹੁ ਰਖਵਾਲੇ ਨੂੰ ਗੁਰਿ ਦਿਤੇ ॥ ਪੂਰਨ ਹੋਈ ਆਸ ਗੁਰ ਚਰਣੀ ਮਨ ਰਤੇ ॥ ਗੁਰਿ ਕ੍ਰਿਪਾਲਿ ਬੇਅੰਤਿ ਅਵਗੁਣ ਸਭਿ ਹਤੇ॥ ਗੁਰਿ ਦੀਕ ਕਿ ਅਪਣੀ ਕਿਰਪਾ ਧਾਰਿ ਅਪਣੇ ਕਰਿ ਲਿਤੇ ॥ ਨਾਨਕ ਸਦ ਬਲਿਹਾਰ ਜਿਸੁ ਗੁਰ ਕੇ ਗੁਣ ਇਤੇ ॥੨੭ ਕਿ ਦੀ ਸਲੋਕ ਮਃ ੧ ॥ ਤਾ ਕੀ ਰਜਾਇ ਲੇਖਿਆ ਪਾਇ ਅਬ ਕਿਆ ਕੀਜੈ ਪਾਂਡੇ ॥ ਹੁਕਮੁ ਹੋਆ ਹਾਸਲੁ ਤਦੇ ਹੋਇ ਓ ਹੋ ਨਿਬੜਿਆ ਹੰਢਹਿ ਜੀਅ ਕਮਾਂਦੇ ॥੧॥ ਮਃ ੨ ॥ਨਕਿ ਨਥ ਖਸਮ ਹਥ ਕਿਰਤੁ ਧਕੇ ਦੇ॥ ਜਹਾ ਦਾਣੇ ਤਹਾਂ ਖੇ ਖਾਣੇ ਨਾਨਕਾ ਸਚੁ ਹੇ ॥੨॥ ਪਉੜੀ ॥ ਸਭੇ ਗਲਾ ਆਪਿ ਥਾਟਿ ਬਹਾਲੀਓਨੁ ॥ ਆਪੇ ਰਚਨੁ ਰਚਾਇ ਆਪੇ ਹੀ ਘਾਲਿਓਨੁ ॥ ਆਪੇ ਜੰਤ ਉਪਾਇ ਆਪਿ ਤਿਪਾਲਿਓਨੁ ॥ ਦਾਸ ਰਖੇ ਕੰਠਿ ਲਾਇ ਨਦਰਿ ਨਿਹਾਲਿਓਨੁ ॥ ਨਾਨਕ ਭਗਤਾ ਸਦਾ ਅਨੰਦੁ ਭਾਉ ਦੂਜਾ ਲਿਓਨੁ ॥੨੮il ਸਲੋਕੁ ਮਃ ੩ ॥ ਏ ਮਨ ਹਰਿ ਜੀ ਧਿਆਇ ਤੂ ਇਕ ਹੋ ਨੂੰ ਮਨਿ ਇਕ ਚਿਤਿ ਭਾਇ ॥ ਹਰਿ ਕੀਆ ਸਦਾ ਸਦਾ ਵਡਿਆਈਆ ਦੇਇ ਨ ਪਛੋਤਾਇ ॥ ਹਉ ਹਰਿ ਕੈ ਸਦ . ਕ ਬਲਿਹਾਰਣੈ ਜਿਤੁ ਸੇਵਿਐ ਸੁਖੁ ਪਾਇ ॥ ਨਾਨਕ ਗੁਰਮੁਖਿ ਮਿਲਿ ਰਹੈ ਹਉਮੈ ਸਬਦਿ ਜਲਾਇ ॥੧॥ ਮਃ ੩ ॥ ਕਿ ਆਪੇ ਸੇਵਾ ਲਾਇਅਨੁ ਆਪੇ ਬਖਸ ਕਰੇਇ ॥ ਸਭਨਾ ਕਾ ਮਾ ਪਿਉ ਆਪਿ ਹੈ ਆਪੇ ਸਾਰ ਕਰੇਇ ॥ ਨਾਨਕ ਕਿ ਦੇ ਨਾਮੁ ਧਿਆਇਨਿ ਤਿਨ ਨਿਜ ਘਰਿ ਵਾਸੁ ਹੈ ਜੁਗੁ ਜੁਗੁ ਸੋਭਾ ਹੋਇ ॥੨॥ ਪਉੜੀ ॥ ਤੂ ਕਰਣ ਕਾਰਣ ਸਮਰਥੁ ॥