ਪੰਨਾ:Guru Granth Sahib Ji.pdf/659

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਤੁਮ ਤੀਰਥ ਤਉ ਹਮ ਜਾਤੀ ॥੨॥ ਸਾਚੀ ਪ੍ਰੀਤਿ ਹਮ ਤੁਮ ਸਿਉ ਜੋਰੀ ॥ ਤੁਮ ਸਿਉ ਜੋਰਿ ਅਵਰ ਸੰਗਿ ਤੋਰੀ ॥੩॥ ਜਹ ਜਹ ਜਾਉ ਤਹਾ ਤੇਰੀ ਸੇਵਾ ॥ ਤੁਮ ਸੋ ਠਾਕੁਰੁ ਅਉਰੁ ਨ ਦੇਵਾ ॥੪॥ ਤੁਮਰੇ ਭਜਨ ਕਟਹਿ ਜਮ ਫਾਂਸਾ ॥ ਕਿ ਭਗਤਿ ਹੇਤ ਗਾਵੈ ਰਵਿਦਾਸਾ ॥੫॥੫॥ ਜਲ ਕੀ ਭੀਤਿ ਪਵਨ ਕਾ ਥੰਭਾ ਰਕਤ ਬੁੰਦ ਕਾ ਗਾਰਾ ॥ ਹਾਡ ਮਾਸ ਨੇ ਨਾੜੀ ਕੋ ਪਿੰਜਰੁ ਪੰਖੀ ਬਸੈ ਬਿਚਾਰਾ ॥੧॥ ਪ੍ਰਾਨੀ ਕਿਆ ਮੇਰਾ ਕਿਆ ਤੇਰਾ ॥ ਜੈਸੇ ਤਰਵਰ ਪੰਖਿ ਬਸੇਰਾ ॥੧॥ ਰਹਾਉ ॥ ਰਾਖਹੁ ਕੰਧ ਉਸਾਰਹੁ ਨੀਵਾਂ ॥ ਸਾਢੇ ਤੀਨਿ ਹਾਥ ਤੇਰੀ ਸੀਵਾਂ ॥੨॥ ਬੰਕੇ ਬਾਲ ਪਾਗ ਸਿਰਿ ਡੇਰੀ ॥ ਇਹੁ ਤਨੁ ਹੋਇਗੋ ਭਸਮ ਕੀ ਢੇਰੀ ॥੩॥ ਊਚੇ ਮੰਦਰ ਸੁੰਦਰ ਨਾਰੀ ॥ ਰਾਮ ਨਾਮ ਬਿਨੁ ਬਾਜੀ ਹਾਰੀ ॥੪॥ ਮੇਰੀ ਜਾਤਿ ਕਮੀਨੀ ਪਾਤਿ ਕਮੀਨੀ ਓਛਾ ਜਨਮੁ ਹਮਾਰਾ ॥ ਤੁਮ ਸਰਨਾਗਤਿ ਰਾਜਾ ਰਾਮ ਚੰਦ ਕਹਿ ਰਵਿਦਾਸ ਚਮਾਰਾ ਦਾ ॥੫॥੬॥ ਚਮਰਟਾ ਗਾਂਠਿ ਨ ਜਨਈ ॥ ਲੋਗੁ ਗਠਾਵੈ ਪਨਹੀ ॥੧॥ ਰਹਾਉ ॥ ਆਰ ਨਹੀ ਜਿਹ ਤੋਪਉ ॥ ਨਹੀ ਹੈ ਪਿੰਡ ਰਾਂਬੀ ਠਾਉ ਰੋਪਉ ॥੧॥ ਲੋਗੁ ਗੰਠਿ ਗੰਠਿ ਖਰਾ ਬਿਗੂਚਾ ॥ ਹਉ ਬਿਨੁ ਗਾਂਠੇ ਜਾਇ ਪਹੂਚਾ ॥੨॥ ਰਵਿਦਾਸੁ ਕਿ ਕਿ ਜਪੈਰਾਮਨਾਮਾ ॥ ਮੋਹਿਜਮ ਸਿਉ ਨਾਹੀ ਕਾਮਾ ॥੩॥੭॥ ਰਾਗੁ ਸੋਰਠਿ ਬਾਣੀ ਭਗਤ ਭੀਖਨ ਕੀ ੴ ਸਤਿਗੁਰ ਪ੍ਰਸਾਦਿ॥ ਨੈਨਹੁ ਨੀਰੁ ਬਹੈ ਤਨੁ ਖੀਨਾ ਭਏ ਕੇਸ ਦੁਧ ਵਾਨੀ ॥ ਰੂਧਾ ਕੰਠੁ ਸਬਦੁ ਨਹੀ ਉਚਰੈ ਅਬ ਕਿਆ ਕਰਹਿ ਪਰਾਨੀ ॥੧॥ ਰਾਮ ਰਾਇ ਹੋਹਿ ਬੈਦ ਬਨਵਾਰੀ ॥ ਅਪਨੇ ਸੰਤਹ ਲੇਹੁ ਉਬਾਰੀ ॥੧॥ ਰਹਾਉ ॥ ਮਾਥੇ ਪੀਰ ਸਰੀਰਿ ਜਲਨਿ ਹੈ ਕਰਕ ਕਰੇਜੇ ਮਾਹੀ ॥ ਐਸੀ ਬੇਦਨ ਉਪਜਿ ਖਰੀ ਭਈ ਵਾ ਕਾ ਅਉਖਧੁ ਨਾਹੀ ॥੨॥ ਹਰਿ ਕਾ ਨਾਮੁ ਅੰਮ੍ਰਿਤ ਜਲੁ ਨਿਰਮਲੁ ਇਹੁ ਅਉਖਧੁ ਜਗਿ ਸਾਰਾ ॥ ਗੁਰ ਪਰਸਾਦਿ ਕਹੈ ਜਨੁ ਭੀਖਨੁ ਪਾਵਉ ਮੋਖ ਦੁਆਰਾ ॥੩॥੧॥ ਐਸਾ ਨਾਮੁ ਰਤਨੁ ਨਿਰਮੋਲਕੁ ਪੁੰਨਿ ਪਦਾਰਥੁ ਪਾਇਆ ॥ ਅਨਿਕ ਜਤਨ ਕਰਿ ਹਿਰਦੈ ਰਾਖਿਆ ਕਿ ਰਤਨੁ ਨ ਛਪੈ ਛਪਾਇਆ ॥੧॥ ਹਰਿ ਗੁਨ ਕਹਤੇ ਕਹਨੁ ਨ ਜਾਈ ॥ ਜੈਸੇ ਗੂੰਗੇ ਕੀ ਮਿਠਿਆਈ ॥੧॥ ਰਹਾਉ ॥ ਰਸਨਾ ਰਮਤ ਸੁਨਤ ਸੁਖੁ ਨਾ ਚਿਤ ਚੇਤੇ ਸੁਖੁ ਹੋਈ ॥ ਕਹੁ ਭੀਖਨ ਦੁਇ ਨੈਨ ਸੰਤੋਖੇ ਜਹ ਦੇਖਾਂ ਚ ਦੇ ਤਹ ਸੋਈ॥੨॥੨॥