ਪੰਨਾ:Guru Granth Sahib Ji.pdf/660

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਧਨਾਸਰੀ ਮਹਲਾ ੧ ਘਰੁ ੧ ਚਉਪਦੇ ੧ਓ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ | ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ॥ ਜੀਉ ਡਰਤੁ ਹੈ ਆਪਣਾ ਕੈ ਸਿਉ ਕਰੀ ਪੁਕਾਰ ॥ ਦੂਖ ਵਿਸਾਰਣੁ ਸੇਵਿਆ ਸਦਾ ਸਦਾ ਦਾਤਾਰੁ ॥੧॥ ਸਾਹਿਬੁ ਕਿ ਮੇਰਾ ਨੀਤ ਨਵਾ ਸਦਾ ਸਦਾ ਦਾਤਾਰੁ ॥੧॥ ਰਹਾਉ ॥ ਅਨਦਿਨੁ ਸਾਹਿਬੁ ਸੇਵੀਐ ਅੰਤਿ ਛਡਾਏ ਸੋਇ ॥ ਸੁਣਿ ਕਿ ਸੁਣਿ ਮੇਰੀ ਕਾਮਣੀ ਪਾਰਿ ਉਤਾਰਾ ਹੋਇ ॥੨॥ ਦਇਆਲ ਤੇਰੈ ਨਾਮਿ ਤਰਾ ॥ ਸਦ ਕੁਰਬਾਣੈ ਜਾਉ ॥੧॥ ਕਿ ਦੇ ਰਹਾਉ ॥ ਸਰਬੰ ਸਾਚਾ ਏਕੁ ਹੈ ਦੂਜਾ ਨਾਹੀ ਕੋਇ ॥ ਤਾ ਕੀ ਸੇਵਾ ਸੋ ਕਰੇ ਜਾ ਕਉ ਨਦਰਿ ਕਰੇ ॥੩॥ ਤੁਧੁ • ਬਾਝੁ ਪਿਆਰੇ ਕੇਵ ਰਹਾ ॥ ਸਾ ਵਡਿਆਈ ਦੇਹਿ ਜਿਤੁ ਨਾਮਿ ਤੇਰੇ ਲਾਗਿ ਰਹਾਂ ॥ ਦੂਜਾ ਨਾਹੀ ਕੋਇ ਜਿਸੁ ਆਗੈ ਪਿਆਰੇ ਜਾਇ ਕਹਾ ॥੧॥ ਰਹਾਉ ॥ ਸੇਵੀ ਸਾਹਿਬੁ ਆਪਣਾ ਅਵਰੁ ਨ ਜਾਚੰਉ ਕੋਇ ॥ ਨਾਨਕੁ ਤਾ ਕਾ ਦਾਸੁ ਹੈ ਬਿੰਦ ਬਿੰਦ ਚੁਖ ਚੁਖ ਹੋਇ ॥੪॥ ਸਾਹਿਬ ਤੇਰੇ ਨਾਮ ਵਿਟਹੁ ਬਿੰਦ ਬਿੰਦ ਚੁਖ ਚੁਖ ਹੋਇ ॥੧॥ ਰਹਾਉ ॥੪॥੧॥ ਧਨਾਸਰੀ ਮਹਲਾ ੧ ॥ ਹਮ ਆਦਮੀ ਹਾਂ ਇਕ ਦਮੀ ਮੁਹਲਤਿ ਮੁਹਤੁ ਨ ਜਾਣਾ ॥ ਨਾਨਕੁ ਬਿਨਵੈ ਤਿਸੈ ਨੇ ਸਰੇਵਹੁ ਜਾ ਕੇ ਜੀਅ ਪਰਾਣਾ ॥੧॥ ਅੰਧੇ ਜੀਵਨਾ ਵੀਚਾਰਿ ਦੇਖਿ ਕੇਤੇ ਕੇ ਦਿਨਾ ॥੧॥ ਰਹਾਉ ॥ ਸਾਸੁ ਮਾਸੁ . ਸਭੁ ਜੀਉ ਤੁਮਾਰਾ ਤੂ ਮੈ ਖਰਾ ਪਿਆਰਾ ॥ ਨਾਨਕੁ ਸਾਇਰੁ ਏਵ ਕਹਤੁ ਹੈ ਸਚੇ ਪਰਵਦਗਾਰਾ ॥੨॥ ਜੇ ਤੂ ਕਿਸੈ ਕਿ ਕਿ ਨ ਦੇਹੀ ਮੇਰੇ ਸਾਹਿਬਾ ਕਿਆ ਕੋ ਕਢੇ ਗਹਣਾ ॥ ਨਾਨਕੁ ਬਿਨਵੈ ਸੋ ਕਿਛੁ ਪਾਈਐ ਪੂਰਬਿ ਲਿਖੇ ਕਾ ਲਹਣਾ ਤੇ ॥੩॥ ਨਾਮੁ ਖਸਮ ਕਾ ਚਿਤਿ ਨ ਕੀਆ ਕਪਟੀ ਕਪਟੁ ਕਮਾਣਾ ॥ ਜਮ ਦੁਆਰਿ ਜਾ ਪਕੜਿ ਚਲਾਇਆ ਤਾ ਦੇ