ਪੰਨਾ:Guru Granth Sahib Ji.pdf/668

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਨਾਨਕ ਸੰਗਤਿ ਸਾਧ ਹਰਿ ਮੇਲਹੁ ਹਮ ਸਾਧ ਜਨਾ ਪਗ ਰਾਲੀ ॥੪॥੪॥ ਧਨਾਸਰੀ ਮਹਲਾ ੪ ॥ ਹਰਿ ਹਰਿ ਬੂੰਦ ਭਏ ਹਰਿ ਸੁਆਮੀ ਹਮ ਚਾਤ੍ਰਿਕ ਬਿਲਲ ਬਿਲਲਾਤੀ ॥ ਹਰਿ ਹਰਿ ਕ੍ਰਿਪਾ ਕਰਹੁ ਪ੍ਰਭ ਅਪਨੀ ਮੁਖਿ ਦੇਵਹੁ ਕ ਹਰਿ ਨਿਮਖਾਤੀ ॥੧॥ ਹਰਿ ਬਿਨੁ ਰਹਿ ਨ ਸਕਉ ਇਕ ਰਾਤੀ ॥ ਜਿਉ ਬਿਨੁ ਅਮਲੈ ਅਮਲੀ ਮਰਿ ਜਾਈ ਹੈ ਕਿ ਦੇ ਤਿਉ ਹਰਿ ਬਿਨੁ ਹਮ ਮਰਿ ਜਾਤੀ ॥ਰਹਾਉ ॥ਤੁਮ ਹਰਿ ਸਰਵਰ ਅਤਿ ਅਗਾਹ ਹਮ ਲਹਿ ਨ ਸਕਹਿ ਅੰਤੁ ਮਾਤੀ ॥ ਤੁ ਪਰੈ ਪਰੈ ਅਪਰੰਪਰੁ ਸੁਆਮੀ ਮਿਤਿ ਜਾਨਹੁ ਆਪਨ ਗਾਤੀ ॥੨॥ ਹਰਿ ਕੇ ਸੰਤ ਜਨਾ ਹਰਿ ਜਪਿਓ ਗੁਰ ਰੰਗਿ ਚਲੂਲੈ ਰਾਤੀ ॥ ਹਰਿ ਹਰਿ ਭਗਤਿ ਬਨੀ ਅਤਿ ਸੋਭਾ ਹਰਿ ਜਪਿਓ ਉਤਮ ਪਾਤੀ ॥੩॥ ਆਪੇ ਠਾਕੁਰੁ ਆਪੇ ਹੈ ਸੇਵਕੁ ਆਪਿ ਬਨਾਵੈ ਭਾਤੀ ॥ ਨਾਨਕੁ ਜਨੁ ਤੁਮਰੀ ਸਰਣਾਈ ਹਰਿ ਰਾਖਹੁ ਲਾਜ ਭਗਾਤੀ ॥੪॥੫॥ ਧਨਾਸਰੀ ਨੇ ਮਹਲਾ ੪ ॥ ਕਲਿਜੁਗ ਕਾ ਧਰਮੁ ਕਹਹੁ ਤੁਮ ਭਾਈ ਕਿਵ ਛੂਟਹੁ ਹਮ ਛੂਟਕਾਕੀ ॥ ਹਰਿ ਹਰਿ ਜਪੁ ਬੇੜੀ ਹਰਿ ਕੇ ਕ ਤੁਲਹਾ ਹਰਿ ਜਪਿਓ ਤਰੈ ਤਰਾਕੀ ॥੧॥ ਹਰਿ ਜੀ ਲਾਜ ਰਖਹੁ ਹਰਿ ਜਨ ਕੀ ॥ ਹਰਿ ਹਰਿ ਜਪਨੁ ਜਪਾਵਹੁ ਤੇ ਅਪਨਾ ਹਮ ਮਾਗੀ ਭਗਤਿ ਇਕਾਕੀ ॥ ਰਹਾਉ ॥ ਹਰਿ ਕੇ ਸੇਵਕ ਸੇ ਹਰਿ ਪਿਆਰੇ ਜਿਨ ਜਪਿਓ ਹਰਿ ਬਚਨਾਕੀ ॥ ਕਿ ਲੇਖਾ ਚਿਤ ਗੁਪਤਿ ਜੋ ਲਿਖਿਆ ਸਭ ਛੁਟੀ ਜਮ ਕੀ ਬਾਕੀ ॥੨॥ ਹਰਿ ਕੇ ਸੰਤ ਪਿਓ ਮਨਿ ਹਰਿ ਹਰਿ ਲਗਿ ਤੇ ਸੰਗਤਿ ਸਾਧ ਜਨਾ ਕੀ ॥ ਦਿਨੀਅਰੁ ਸੂਰੁ ਤ੍ਰਿਸਨਾ ਅਗਨਿ ਬੁਝਾਨੀ ਸਿਵ ਚਰਿਓ ਚੰਦੁ ਚੰਦਾਕੀ ॥੩॥ ਤੁਮ ਵਡ ਤੇ ਦੇ ਪੁਰਖ ਵਡ ਅਗਮ ਅਗੋਚਰ ਤੁਮ ਆਪੇ ਆਪਿ ਅਪਾਕੀ ॥ ਜਨ ਨਾਨਕ ਕਉ ਪ੍ਰਭ ਕਿਰਪਾ ਕੀਜੈ ਕਰਿ ਦਾਸਨਿ ਦਾਸ ਦਸਾਕੀ ॥੪॥੬॥ ਧਨਾਸਰੀ ਮਹਲਾ ੪ ਘਰੁ ੫ ਦੁਪਦੇ ੴ ਸਤਿਗੁਰ ਪ੍ਰਸਾਦਿ॥ ਉਰ ਧਾਰਿ ਬੀਚਾਰਿ ਮੁਰਾਰਿ ਰਮੋ ਰਮੁ ਮਨਮੋਹਨ ਨਾਮੁ ਜਪੀਨੇ ॥ ਅਦਿਸਟੁ ਅਗੋਚਰੁ ਅਪਰੰਪਰ ਸੁਆਮੀ ਗੁਰਿ ਕਿ ਕਿ ਪੂਰੈ ਪ੍ਰਗਟ ਕਰਿ ਦੀਨੇ ॥੧॥ ਰਾਮ ਪਾਰਸ ਚੰਦਨ ਹਮ ਕਾਸਟ ਲੋਸਟ ॥ ਹਰਿ ਸੰਗਿ ਹਰੀ ਸਤਸੰਗੁ ਭਏ ਹਰਿ ਮੈਂ ਕਿ ਕੰਚਨੁ ਚੰਦਨੁ ਕੀਨੇ ॥੧॥ ਰਹਾਉ ॥ ਨਵ ਛਿਅ ਖਟੁ ਬੋਲਹਿ ਮੁਖ ਆਗਰ ਮੇਰਾ ਹਰਿ ਪ੍ਰਭੁ ਇਵ ਨ ਪਤੀਨੇ ॥ ਕੇ ਜਨ ਨਾਨਕ ਹਰਿ ਹਿਰਦੈ ਸਦ ਧਿਆਵਹੁ ਇਉ ਹਰਿ ਪ੍ਰਭੁ ਮੇਰਾ ਭੀਨੇ ॥੨॥੧॥੭॥ ਧਨਾਸਰੀ ਮਹਲਾ ੪ ॥ ਰਾਗ ਨਾਦਾਰਾਜਾ