ਪੰਨਾ:Guru Granth Sahib Ji.pdf/676

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਕਾ ਰਾਸਿ ਪੂੰਜੀ ਏਕ ॥ ਤਾਣੁ ਮਾਣੁ ਦੀਬਾਣੁ ਸਾਚਾ ਨਾਨਕ ਕੀ ਪ੍ਰਭ ਟੇਕ ॥੪॥੨॥੨੦ll ਧਨਾਸਰੀ ਮਹਲਾ ੫ ॥ ਤੇ ਫਿਰਤ ਫਿਰਤ ਭੇਟੇ ਜਨ ਸਾਧੂ ਪੂਰੈ ਗੁਰਿ ਸਮਝਾਇਆ ॥ ਆਨ ਸਗਲ ਬਿਧਿ ਕਾਮਿ ਨ ਆਵੈ ਹਰਿ ਹਰਿ ਨਾਮੁ · ਧਿਆਇਆ ॥੧॥ ਤਾ ਤੇ ਮੋਹਿ ਧਾਰੀ ਓਟ ਗੋਪਾਲ ॥ ਸਰਨਿ ਪਰਿਓ ਪੂਰਨ ਪਰਮੇਸੁਰ ਬਿਨਸੇ ਸਗਲ ਜੰਜਾਲ ॥ ਰਹਾਉ ॥ ਸੁਰਗ ਮਿਰਤ ਪਇਆਲ ਭੂ ਮੰਡਲ ਸਗਲ ਬਿਆਪੈ ਮਾਇ ॥ ਜੀਅ ਉਧਾਰਨ ਸਭ ਕੁਲ ਤਾਰਨ ਹਰਿ ਹਰਿ ਨਾਮੁ ਧਿਆਇ ॥੨॥ ਨਾਨਕ ਨਾਮੁ ਨਿਰੰਜਨੁ ਗਾਈਐ ਪਾਈਐ ਸਰਬ ਨਿਧਾਨਾ ॥ ਕਰਿ ਕਿਰਪਾ ਜਿਸੁ ਦੇ ਦੇਇ ਸੁਆਮੀ ਬਿਰਲੇ ਕਾਹੂਜਾਨਾ ॥੩॥੩॥੨੧॥ ਧਨਾਸਰੀ ਮਹਲਾ ੫ ਘਰੁ ੨ ਚਉਪਦੇ ੴ ਸਤਿਗੁਰ ਪ੍ਰਸਾਦਿ॥ ਛੋਡਿ ਜਾਹਿ ਸੇ ਕਰਹਿ ਪਰਾਲ ॥ਕਾਮਿ ਨ ਆਵਹਿ ਸੇ ਜੰਜਾਲ ॥ ਸੰਗਿ ਨ ਚਾਲਹਿ ਤਿਨ ਸਿਉ ਹੀਤ ਜੋ ਬੈਰਾਈ ਕਿ ਸੇਈ ਮੀਤ ॥੧॥ ਐਸੇ ਭਰਮਿ ਭੁਲੇ ਸੰਸਾਰਾ ॥ ਜਨਮੁ ਪਦਾਰਥੁ ਖੋਇ ਗਵਾਰਾ ॥ ਰਹਾਉ ॥ ਸਾਚੁ ਧਰਮੁ ਨਹੀ ਕਿ ਕਿ ਭਾਵੈ ਡੀਠਾ ॥ ਝੂਠ ਧੋਹ ਸਿਉ ਰਚਿਓ ਮੀਠਾ ॥ ਦਾਤਿ ਪਿਆਰੀ ਵਿਸਰਿਆ ਦਾਤਾਰਾ ॥ ਜਾਣੈ ਨਾਹੀ ਮਰਣੁ ਦੇ ਵਿਚਾਰਾ ॥੨॥ ਵਸਤੁ ਪਰਾਈ ਕਉ ਉਠਿ ਰੋਵੈ ॥ ਕਰਮ ਧਰਮ ਸਗਲਾ ਈ ਖੋਵੈ ॥ ਹੁਕਮੁ ਨ ਬੂਝੈ ਆਵਣ ਜਾਣੇ ॥ * ਪਾਪ ਕਰੈ ਤਾ ਪਛੋਤਾਣੇ ॥੩॥ ਜੋ ਤੁਧੁ ਭਾਵੈ ਸੋ ਪਰਵਾਣੁ ॥ ਤੇਰੇ ਭਾਣੇ ਨੋ ਕੁਰਬਾਣੁ ॥ ਨਾਨਕੁ ਗਰੀਬੁ ਬੰਦਾ ਜਨੁ ਤੇਰਾ ॥ ਰਾਖਿ ਲੇਇ ਸਾਹਿਬੁ ਪ੍ਰਭੁ ਮੇਰਾ ॥੪॥੧॥੨੨॥ ਧਨਾਸਰੀ ਮਹਲਾ ੫ ॥ ਮੋਹਿ ਮਸਕੀਨ ਪ੍ਰਭੁ ॥ ਨਾਮੁ ਅਧਾਰੁ ॥ ਖਾਟਣ ਕਉ ਹਰਿ ਹਰਿ ਰੋਜਗਾਰੁ ॥ ਸੰਚਣ ਕਉ ਹਰਿ ਏਕੋ ਨਾਮੁ ॥ ਹਲਤਿ ਪਲਤਿ ਤਾ ਕੈ ਆਵੈ ਕਾਮ ॥੧॥ ਨਾਮਿ ਰਤੇ ਪ੍ਰਭ ਰੰਗਿ ਅਪਾਰ ॥ ਸਾਧ ਗਾਵਹਿ ਗੁਣ ਏਕ ਨਿਰੰਕਾਰ ॥ ਰਹਾਉ ॥ ਸਾਧ ਕੀ . ਸੋਭਾ ਅਤਿ ਮਸਕੀਨੀ ॥ ਸੰਤ ਵਡਾਈ ਹਰਿ ਜਸੁ ਚੀਨੀ ॥ ਅਨਦੁ ਸੰਤਨ ਕੈ ਭਗਤਿ ਗੋਵਿੰਦ ॥ ਸੂਖੁ ਸੰਤਨ ਕਿ ਕੈ ਬਿਨਸੀ ਚਿੰਦ ॥੨॥ ਜਹ ਸਾਧ ਸੰਤਨ ਹੋਵਹਿ ਇਕਤ੍ਰ ॥ ਤਹ ਹਰਿ ਜਸੁ ਗਾਵਹਿ ਨਾਦ ਕਵਿਤ ॥ ਸਾਧ ਦੀ ਕਿ ਸਭਾ ਮਹਿ ਅਨਦ ਬਿਸ੍ਰਾਮ ॥ ਉਨ ਸੰਗੁ ਸੋ ਪਾਏ ਜਿਸੁ ਮਸਤਕਿ ਕਰਾਮ ॥੩॥ ਦੁਇ ਕਰ ਜੋੜਿ ਕਰੀ ਦੀ ਹੈ ਅਰਦਾਸਿ ॥ ਚਰਨ ਪਖਾਰਿ ਕਹਾਂ ਗੁਣਤਾਸ ॥ ਪ੍ਰਭ ਦਇਆਲ ਕਿਰਪਾਲ ਹਜੂਰਿ ॥ ਨਾਨਕੁ ਜੀਵੈ ਸੰਤਾ ਧੂਰਿ ॥