ਪੰਨਾ:Guru Granth Sahib Ji.pdf/682

ਵਿਕੀਸਰੋਤ ਤੋਂ
ਇਸ ਸਫ਼ੇ ਦੀ ਪਰੂਫ਼ਰੀਡਿੰਗ ਨਹੀਂ ਕੀਤੀ ਗਈ

ਧਨਾਸਰੀ ਮਹਲਾ ੫ ॥ ਅਉਖੀ ਘੜੀ ਨ ਦੇਖਣ ਦੇਈ ਅਪਨਾ ਬਿਰਦੁ ਸਮਾਲੇ ॥ ਹਾਥ ਦੇਇ ਰਾਖੈ ਅਪਨੇ ਕਉ ਮੈਂ ਸਾਸਿ ਸਾਸਿ ਪ੍ਰਤਿਪਾਲੇ ॥੧॥ ਪ੍ਰਭ ਸਿਉ ਲਾਗਿ ਰਹਿਓ ਮੇਰਾ ਚੀਤੁ ॥ ਆਦਿ ਅੰਤਿ ਪ੍ਰਭੁ ਸਦਾ ਸਹਾਈ ਧੰਨੁ ਕਿ ਹਮਾਰਾ ਮੀਤੁ ॥ ਰਹਾਉ ॥ ਮਨਿ ਬਿਲਾਸ ਭਏ ਸਾਹਿਬ ਕੇ ਅਚਰਜ ਦੇਖਿ ਬਡਾਈ ॥ ਹਰਿ ਸਿਮਰਿ ਸਿਮਰਿ ਆਨਦ ਕਿ ਕਰਿ ਨਾਨਕ ਪ੍ਰਭਿ ਪੂਰਨ ਪੈਜ ਰਖਾਈ ॥੨॥੧੫॥੪੬॥ ਧਨਾਸਰੀ ਮਹਲਾ ੫ ॥ ਜਿਸ ਕਉ ਬਿਸਰੈ ਪ੍ਰਾਨਪਤਿ ਤੇ * ਦਾਤਾ ਸੋਈ ਗਨਹੁ ਅਭਾਗਾ ॥ ਚਰਨ ਕਮਲ ਜਾ ਕਾ ਮਨੁ ਰਾਗਿਓ ਅਮਿਅ ਸਰੋਵਰ ਪਾਗਾ ॥੧॥ ਤੇਰਾ ਜਨੁ ਰਾਮ ਨਾਮ ਰੰਗਿ ਜਾਗਾ ॥ ਆਲਸੁ ਛੀਜਿ ਗਇਆ ਸਭੁ ਤਨ ਤੇ ਪ੍ਰੀਤਮ ਸਿਉ ਮਨੁ ਲਾਗਾ ॥ ਰਹਾਉ ॥ ਜਹ ਜਹ ਪੇਖਉ ਤਹ ਨਾਰਾਇਣ ਸਗਲ ਘਟਾ ਮਹਿ ਤਾਗਾ ॥ ਨਾਮ ਉਦਕੁ ਪੀਵਤ ਜਨ ਨਾਨਕ ਤਿਆਗੇ ਸਭਿ . ਅਨੁਰਾਗਾ ॥੨॥੧੬॥੪੭॥ ਧਨਾਸਰੀ ਮਹਲਾ ੫ ॥ ਜਨ ਕੇ ਪੂਰਨ ਹੋਏ ਕਾਮ ॥ ਕਲੀ ਕਾਲ ਮਹਾ ਬਿਖਿਆ ਕੇ ਕਿ ਮਹਿ ਲਜਾ ਰਾਖੀ ਰਾਮ ॥੧॥ ਰਹਾਉ ॥ ਸਿਮਰਿ ਸਿਮਰਿ ਸੁਆਮੀ ਪ੍ਰਭੁ ਅਪੁਨਾ ਨਿਕਟਿ ਨ ਆਵੈ ਜਾਮ ॥ ਪੰਚ ਕੇ ਮੁਕਤਿ ਬੈਕੁੰਠ ਸਾਧ ਕੀ ਸੰਗਤਿ ਜਨ ਪਾਇਓ ਹਰਿ ਕਾ ਧਾਮ ॥੧॥ ਚਰਨ ਕਮਲ ਹਰਿ ਜਨ ਕੀ ਥਾਤੀ ਕਿ ਨੂੰ ਕੋਟਿ ਸੂਖ ਬਿਸ੍ਰਾਮ ॥ ਗੋਬਿੰਦੁ ਦਮੋਦਰ ਸਿਮਰਉ ਦਿਨ ਰੈਨਿ ਨਾਨਕ ਸਦ ਕੁਰਬਾਨ ॥੨॥੧੭॥੪੮॥ ਧਨਾਸਰੀ ਮਹਲਾ ੫ ॥ ਮਾਂਗਉ ਰਾਮ ਤੇ ਇਕੁ ਦਾਨੁ ॥ ਸਗਲ ਮਨੋਰਥ ਪੂਰਨ ਹੋਵਹਿ ਸਿਮਰਉ ਤੁਮਰਾ ਨਾਮੁ ॥੧॥ ਰਹਾਉ ॥ ਚਰਨ ਤੁਮਾਰੇ ਹਿਰਦੇ ਵਾਸਹਿ ਸੰਤਨ ਕਾ ਸੰਗੁ ਪਾਵਉ ॥ ਸੋਗ ਅਗਨਿ ਮਹਿ ਮਨੁ ਨ ਵਿਆਪੈ ਕੇ ਆਠ ਪਹਰ ਗੁਣ ਗਾਵਉ ॥੧॥ ਸੂਸਤਿ ਬਿਵਸਥਾ ਹਰਿ ਕੀ ਸੇਵਾ ਮਯੰਤ ਪ੍ਰਭ ਜਾਪਣ ॥ ਨਾਨਕ ਰੰਗੁ ਲਗਾ ਪਰਮੇਸਰ ਬਾਹੁੜਿ ਜਨਮ ਨ ਛਾਪਣ ॥੨॥੧੮॥੪੯॥ ਧਨਾਸਰੀ ਮਹਲਾ ੫ ॥ ਮਾਂਗਉ ਰਾਮ ਤੇ ਸਭਿ ਥੋਕ ॥ . ਮਾਨੁਖ ਕਉ ਜਾਚਤ ਸਮੁ ਪਾਈਐ ਪ੍ਰਭ ਕੈ ਸਿਮਰਨਿ ਮੋਖ ॥੧॥ ਰਹਾਉ ॥ ਘੋਖੇ ਮੁਨਿ ਜਨ ਸਿੰਮ੍ਰਿਤਿ ਪੁਰਾਨਾਂ ਜੀਤ ਬੇਦ ਪੁਕਾਰਹਿ ਘੋਖ ॥ ਕ੍ਰਿਪਾ ਸਿੰਧੁ ਸੇਵਿ ਸਚੁ ਪਾਈਐ ਦੋਵੈ ਸੁਹੇਲੇ ਲੋਕ ॥੧॥ ਆਨ ਅਚਾਰ ਬਿਉਹਾਰ ਹੈ ਜੇਤੇ ਬੈਂਕ ਕਿ ਬਿਨੁ ਹਰਿ ਸਿਮਰਨ ਫੋਕ ॥ ਨਾਨਕ ਜਨਮ ਮਰਣ ਭੈ ਕਾਟੇ ਮਿਲਿ ਸਾਧੁ ਬਿਨਸੇ ਸੋਕ ॥੨॥੧੯॥੫੦ll ਤੇ ਦੀ ਧਨਾਸਰੀ ਮਹਲਾ ੫ ॥ ਤ੍ਰਿਸਨਾ ਬੁਝੈ ਹਰਿ ਕੈ ਨਾਮਿ ॥ ਮਹਾ ਸੰਤੋਖੁ ਹੋਵੈ ਗੁਰ ਬਚਨੀ ਪ੍ਰਭ ਸਿਉ ਲਾਗੈ ਪੂਰਨ ਕਿ